ਧਰਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ 350 ਸਾਲਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ' 11ਵਾਂ ਸਾਚਾ ਗੁਰੂ ਲਾਧੋ ਰੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ 

ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਵੱਲੋਂ ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

ਦਿੱਲੀ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ

सरकार अब गुरुद्वारों, मंदिरों को खोलने की अनुमति दें: आलोक कुमार

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਸਾਜ਼ ਵਾਦਨ ਪ੍ਰਤੀਯੋਗਤਾ ਅੱਜ ਤੋਂ

ਪੰਜਾਬ ਮੰਤਰੀ ਮੰਡਲ ਵੱਲੋਂ ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਸਥਾਪਤ ਕਰਨ ਦੀ ਮਨਜ਼ੂਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਦਿਹਾੜਾ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਭਾਸ਼ਨ ਪ੍ਰਤੀਯੋਗਤਾ ਅੱਜ ਤੋਂ

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਿਆਂ ’ਚ 40 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ’ਚ 400 ਬੂਟੇ ਲਾਉਣ ਦੀ ਮੁਹਿੰਮ ਨਾਲ ਜੁੜਨ ਦੀ ਅਪੀਲ

ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਲੜੀ ’ਚ ਗੀਤ ਗਾਇਨ ਪ੍ਰਤੀਯੋਗਤਾ 20 ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ

ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ

ਮੁੱਖ ਮੰਤਰੀ ਹਰਿਆਣਾ ਨੇ ਮਾਤਾ ਮਨਸਾ ਦੇਵੀ ਪਰਿਸਰ ਵਿਚ ਓਪੀਡੀ,  ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਦੀ ਮੰਜੂਰੀ ਕੀਤੀ ਪ੍ਰਦਾਨ 

 

 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਪਾਤਸ਼ਾਹ ਦਾ ਮੀਰੀ ਪੀਰੀ ਦਿਵਸ

ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਤੇ ਮੀਰੀ ਪੀਰੀ ਦਿਵਸ ਤੇ ਸਿੱਖ ਸੰਗਤਾਂ ਨੂੰ ਵਧਾਈ -ਬਾਬਾ ਬਲਬੀਰ ਸਿੰਘ 

ਦਲਿ ਭੰਜਨੁ ਗੁਰ ਸੂਰਮਾ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਜਿਹੀ ਹਸਤੀ ਦੇ ਮਾਲਕ ਸਨ ਜੋ ਸੰਤ ਵੀ ਸੀ ਤੇ ਸਿਪਾਹੀ ਵੀ। ਆਪਨੇ ਅਧਿਆਤਮਿਕਤਾ ਦੇ ਪ੍ਰਕਾਸ਼ ’ਚ ਦੁਨਿਆਵੀ ਕਦਰਾਂ-ਕੀਮਤਾਂ ਨੂੰ ਸਰਸ਼ਾਰ ਕਰਨ ਅਤੇ ਧਰਮ ਤੇ ਨੇਕੀ ਨੂੰ ਜ਼ਰੇ-ਜ਼ਰੇ ਵਿਚ ਸੁਰਜੀਤ ਕਰਨ ਲਈ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਣ ਕੀਤੀਆਂ ਅਤੇ ਤਲਵਾਰ ਵਰਗੇ ਮਾਨਵਘਾਤੀ ਹਥਿਆਰ ਨੂੰ ਕ੍ਰਿਪਾਨ ਦਾ ਰੂਪ ਬਖਸ਼ ਦਿੱਤਾ। ਆਪ ਜੀ ਨੇ ਰਾਜਨੀਤੀ ਨੂੰ ਧਰਮ ਦੇ ਅਧੀਨ ਕਰਕੇ ਪਾਪੀ ਹਾਕਮਾਂ ਨੂੰ ਨੱਥ ਪਾਉਣ ਦਾ ਮਹਾਨ ਕਾਰਜ ਕੀਤਾ। ਉਹੀ ਤਲਵਾਰ ਜੋ ਮਜ਼ਲੂਮਾਂ ’ਤੇ ਜ਼ੁਲਮ ਢਾਹੁੰਦੀ ਸੀ ਹੁਣ ਗਰੀਬਾਂ ਦੀ ਰੱਖਿਅਕ ਬਣ ਗਈ। 

 

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ

ਹੱਕ, ਸੱਚ, ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਗੁਰੂ ਹਨ | ਸਿੱਖ ਧਰਮ ਅੰਦਰ 'ਸ਼ਹਾਦਤ' ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਰੂਪਮਾਨ ਹੈ | ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਆਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ ਸਗੋਂ ਸਮਾਜਕ ਸਰੋਕਾਰਾਂ ਦੇ ਨਾਲ-ਨਾਲ ਰੂਹਾਨੀਅਤ ਨਾਲ ਵੀ ਲਬਰੇਜ਼ ਹੈ | ਪੰਜਵੇਂ ਪਾਤਸ਼ਾਹ ਜੀ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜੀ, ਜਿਸ ਦਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ | ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਦੋਂ ਸਿੱਖ ਕੌਮ ਨੂੰ ਜਥੇਬੰਦ ਕਰਨ ਦੀਆਂ ਤਿਆਰੀਆਂ ਆਰੰਭੀਆਂ ਤਾਂ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਸਿਖ਼ਰ 'ਤੇ ਪੁੱਜ ਗਈ |

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ

ਅੰਮ੍ਰਿਤਸਰ-ਨਾਨਕਸ਼ਾਹੀ ਕੈਲੰਡਰ ਮੁਤਾਬਕ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ  ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਉਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ  ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਅਜੇ ਤੱਕ ਸਰਕਾਰਾਂ ਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।

‘ਇਸਲਾਮ ਧਰਮ ਵਿਚ ਰਮਜ਼ਾਨ ਮਹੀਨੇ ਦੀ ਮਹੱਤਤਾ ....


ਇਸਲਾਮ ਧਰਮ ਦੇ ਹੇਠ ਲਿਖੇ ਬੁਨਿਆਦੀ ਪੰਜ ਫ਼ਰਜ਼ ਹਨ। ਜਿਵੇਂ (1) ਈਮਾਨ ਯਾਨੀ ਕਿ ਇਸ ਗੱਲ ਦਾ ਜ਼ੁਬਾਨ ਅਤੇ ਦਿਲੋਂ ਇਕਰਾਰ ਕਰਨਾ ਕਿ ਰੱਬ ਇੱਕ ਹੈ, ਤੇ ਉਹੀ ਪੂਜਨ ਯੋਗ ਹੈ। ਅਤੇ ਹਜ਼ਰਤ ਮੁਹੰਮਦ ‘ਸੱਲਲਾਹ ਅਲੈਹਿ ਵਸੱਲਮ’ (ਸਲ.) ਅੱਲਾ ਦੇ ਸੱਚੇ ਰਸੂਲ (ਪੈਗੰਬਰ) ਹਨ। (2) ਨਮਾਜ਼ ਯਾਨੀ ਕਿ ਅੱਲਾ (ਰੱਬ) ਦੀ ਇਬਾਦਤ ਕਰਨਾ। (3) ਰਮਜ਼ਾਨ:- ਉਲ ਮੁਬਾਰਕ ਰੋਜ਼ੇ (ਵਰਤ) ਰੱਖਣਾ।(4) ਜਕਾਤ ਅਦਾ ਕਰਨਾ:- ਯਾਨੀ ਕਿ ਆਪਣੀ ਹੱਕ-ਹਲਾਲ ਦੀ ਕਮਾਈ ਵਿੱਚੋਂ ਸਲਾਨਾ ਬੱਚਤ ਚੋਂ ਢਾਈ ਫੀਸ਼ਦੀ ਗਰੀਬਾਂ ਅਤੇ ਯਤੀਮਾਂ ਨੂੰ ਦਾਨ ਕਰਨਾ। (5) ਹੱਜ:- ਯਾਨੀ ਕਿ ਬੈਤੁੱਲ੍ਹਾ (ਅੱਲ੍ਹਾ ਦਾ ਘਰ/ਮੱਕਾ ਸ਼ਰੀਫ਼) ਦੀ ਯਾਤਰਾ ਕਰਨਾ ਹੈ। ਉਪਰੋਤਕ ਦਰਜ ਰਮਜ਼ਾਨ ਦਾ ਮਹੀਨਾ ਇਬਾਦਤ ਤੇ ਪੱਵਿਤਰ ਮੰਨਿਆ ਗਿਆ ਹੈ। ਜਿਸ ਵਿੱਚੋਂ ਪੂਰੇ ਮਹੀਨੇ ਦੇ ਲਗਾਤਾਰ ਰੋਜ਼ੇ (ਵਰਤ) ਰੱਖੇ ਜਾਂਦੇ ਹਨ।

ਨਾਨਕਸਰ ਦਰਸ਼ਨ


ਅੱਜ ਨਾਨਕਸਰ ਠਾਠ ਵਿੱਚ ਜੋ ਰੰਗ ਭਾਗ ਲੱਗੇ ਨੇ, ਇਹ ਸਾਰੀ ਨਾਮ ਦੀ ਕਮਾਈ ਹੈ । ਉੱਚੇ ਮਹਿਲ, ਸੋਨੇ ਦੇ ਗੁੰਬਦ, ਇਹ ਕੋਈ ਅਡੰਬਰ ਨਹੀਂ , ਕੇਵਲ ਤੇ ਕੇਵਲ ਨਾਮ ਬਾਣੀ ਦਾ ਪਰਤਾਪ ਹੈ। ਸੁਰਤੀ ਦੀਆਂ ਅੱਖਾਂ ਨਾਲ ਦਰਸ਼ਨ ਕਰੋ ਉਸ ਸਮੇਂ ਦੇ ਜਦੋਂ ਏਸੇ ਜਗ੍ਹਾ ਤੇ ਰਾਗੀਆਂ ਜਾਂ ਬੇਹੰਗਮਾਂ ਦੇ ਰਹਿਣ ਲਈ ਟੋਏ ਪੁੱਟੇ ਜਾਂਦੇ, ਇੰਨਾਂ ਵਿੱਚ ਕੇਵਲ ਇੱਕ ਜਣੇ ਦੇ ਪੈਣ ਦੀ ਜਗ੍ਹਾ ਹੁੰਦੀ, ਉੱਤੇ ਛੰਨ ਪਾਈ ਹੁੰਦੀ। ਇੰਨਾਂ ਛੱਤੇ ਹੋਏ ਟੋਇਆਂ ਨੂੰ 'ਕਬਰਾਂ' ਕਹਿੰਦੇ ਸਨ।

ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ

ਜਲਾਲਾਬਾਦ-ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਫਾਜ਼ਿਲਕਾ ਨਾਲ ਸਬੰਧਤ ਸੰਗਤ ਦੀ ਵਾਪਸੀ ਸੁਰੂ ਹੋ ਚੁੱਕੀ ਹੈ। ਬੱਸਾਂ ਰਾਹੀ ਪਰਤੀ ਸੰਗਤ ਦਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਸਮਾਜਿਕ ਵਿੱਥ ਦਾ ਪਾਲਣ ਕਰਦੇ ਹੋਏ ਟੈਸਟ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ‘ਚ ਇਕਾਂਤਵਾਸ ਲਈ ਆਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹਾ ਫਾਜਲਿਕਾ ਨਾਲ ਸਬੰਧਤ 61 ਸਰਧਾਲੂ ਸ੍ਰੀ ਹਜੂਰ ਸਾਹਿਬ ਵਿਖੇ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਰਹਿਣ ਲਈ ਮਜਬੂਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਧਾਲੂਆਂ ਵਿੱਚੋਂ 9 ਪਹੁੰਚ ਚੁੱਕੇ ਹਨ ਅਤੇ ਬਾਕੀ ਸਰਧਾਲੂ ਵੀ ਜਲਦ

ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ

ਬਠਿੰਡਾ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਅੱਜ ਇੱਥੋਂ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇੰਨਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਿਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਇਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਿਲ ਹਨ ਦੀ ਹੌਂਸਲਾ ਅਫਜਾਈ ਕੀਤੀ। 
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇੰਨਾਂ ਵਿਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ। ਇਹ ਬਸਾਂ ਸ਼ਰਧਾਲੂਆਂ ਤੋਂ ਕੋਈ ਕਿਰਾਇਆ ਨਹੀਂ ਲਿਆਉਣਗੀਆਂ ਅਤੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਉਨਾਂ ਨੇ ਕਿਹਾ ਕਿ ਹਰੇਕ

ਵਣ ਮਿੱਤਰ ਸੂਬੇ ਭਰ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਗਾਏ 73 ਲੱਖ ਬੂਟਿਆਂ ਦੀ ਦੇਖ ਰੇਖ ਕਰਨਗੇ: ਤ੍ਰਿਪਤ ਬਾਜਵਾ

ਚੰਡੀਗੜ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਭਰ ਵਿੱਚ ਲਗਾਏ ਗਏ 73 ਲੱਖ ਰੁੱਖਾਂ ਦੀ ਦੇਖ ਰੇਖ 21000 ਵਣ ਮਿੱਤਰਾਂ ਵਲੋਂ ਕੀਤੀ ਜਾਵੇਗੀ।ਪੇਂਡੂ ਵਿਕਾਸ ਵਿਭਾਗ ਪੰਜਾਬ ਵਲੋਂ ਰੁੱਖਾਂ ਦੀ ਸਾਂਭ ਸੰਭਾਲ ਲਈ ਪੰਚਾਇਤਾਂ ਰਾਹੀਂ ਮਗਨਰੇਗਾ ਸਕੀਮ ਅਧੀਨ ‘ਵਣ ਮਿੱਤਰ’ ਰੱਖੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸੰਕਟਕਾਲੀ ਦੌਰ ਵਿਚ ਇਹ ਉਪਰਾਲਾ ਮੁੱਖ ਤੌਰ ‘ਤੇ ਮਨਰੇਗਾ ਮਜ਼ਦੂਰਾਂ ਨੂੰ ਉਸਾਰੂ ਢੰਗ ਨਾਲ ਕੰਮ ਤੇ 

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੁਕੇ ਸ਼ਰਧਾਲੂਆਂ ਨੂੰ ਆਉਣ ਦੀ ਪ੍ਰਵਾਨਗੀ ਦੇਵੇ ਭਾਰਤ ਸਰਕਾਰ- ਭਾਈ ਲੌਂਗੋਵਾਲ

ਅੰਮ੍ਰਿਤਸਰ, 
ਕੋਰੋਨਾਵਾਇਰਸ ਕਾਰਨ ਦੇਸ਼ ਅੰਦਰ ਕਰਫਿਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ- ਭਾਈ ਸਾਹਿਬ ਭਾਈ ਰਣਧੀਰ ਸਿੰਘ


ਚੰਡੀਗੜ੍ਹ-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਭਾਈ ਸਾਹਿਬ ਭਾਈ ਰਣਧੀਰ ਸਿੰਘ ਅਜਿਹੀ ਰੱਬੀ ਰੰਗ ਵਿਚ ਰੰਗੀ ਹੋਈ ਆਤਮਾ ਸਨ, ਜਿਨ੍ਹਾਂ ਨੂੰ ਸਮੁੱਚਾ ਸਿੱਖ ਜਗਤ ਇਸ ਕਰਕੇ ਸਤਿਕਾਰ ਦਿੰਦਾ ਹੈ ਕਿ ਉਹ ਇਕੋ ਸਮੇਂ ਕੌਮੀ ਦਰਦ ਰੱਖਣ ਵਾਲੇ ਦੇਸ਼ ਭਗਤ, ਸੰਤ ਕਵੀ, ਗੁਰਬਾਣੀ ਦੇ ਵਿਆਖਿਆਕਾਰ ਹੋਣ ਦੇ ਨਾਲ-ਨਾਲ ਅੰਗਰੇਜ਼ ਹਕੂਮਤ ਨੂੰ ਵੰਗਾਰਨ ਵਾਲੇ ਗਦਰੀ ਬਾਬਿਆਂ ਦੇ ਸਾਥੀ, ਗੁਰਦੁਆਰਾ ਸੁਧਾਰ ਦੇ ਮੋਢੀ ਗੁਰਸਿੱਖ ਵੀ ਸਨ। ਭਾਈ ਸਾਹਿਬ ਦਾ ਜਨਮ 7 ਜੁਲਾਈ 1878 ਈ: ਨੂੰ ਪਿੰਡ ਨਾਰੰਗਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਪਿਤਾ ਸ: ਨੱਥਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਪੰਜਾਬ ਕੌਰ ਦੀ ਕੁੱਖ ਤੋਂ ਹੋਇਆ। 

 

ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ,ਵਿਰੁੱਧ ਇਕ ਸੰਘਰਸ਼ ਦਾ ਬਿਗਲ-ਗੋਬਿੰਦ ਸਿੰਘ ਲੌਂਗੋਵਾਲ

1699 ਦੀ ਵੈਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸੇ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਗੁਰੂ ਸਾਹਿਬ ਵਲੋਂ ਖ਼ਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ 'ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਨ 1699 ਦੀ ਵੈਸਾਖੀ ਦਾ ਦਿਨ ਜ਼ੁਲਮ, ਬੇਇਨਸਾਫ਼ੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗਲ ਬਣਿਆ, ਤਾਂ ਇਸ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ

ਅੰਮ੍ਰਿਤਸਰ, 
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ 

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਦੇਣ ਲਈ ਰੱਖਿਆ –ਭਾਈ ਲੌਂਗੋਵਾਲ


ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ 

ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ-ਲੌਂਗੋਵਾਲ



ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਪ੍ਰਕੋਪ ਕਾਰਨ ਲੋੜਵੰਦ ਲੋਕਾਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਸੇਵਾ ਨਿਰੰਤਰ ਜਾਰੀ ਹੈ। ਇਸ ਔਖੀ ਘੜੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਵੀ ਉਨ੍ਹਾਂ ਦੇ ਘਰੋ ਘਰ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠਲੇ 79 ਗੁਰਦੁਆਰਾ ਸਾਹਿਬਾਨ ਤੋਂ ਰੋਜ਼ਾਨਾਂ ਲੰਗਰ ਤਿਆਰ ਕਰਕੇ ਬੇਹੱਦ ਲੋੜਵੰਦਾਂ ਤੱਕ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਵੀ ਲੋੜਵੰਦਾਂ ਤੱਕ ਲੰਗਰ ਭੇਜਣ ਦੇ ਨਿਰਦੇਸ਼

ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ

ਅੰਮ੍ਰਿਤਸਰ-ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਸ੍ਰੀ ਦਰਬਾਰ ਸਾਹਿਬ ਐਂਟਰੀ ਪਲਾਜ਼ਾ, ਅੰਮ੍ਰਿਤਸਰ ਵਿਖੇ ਗੈਲਰੀਆਂ ਵਿਚ ਦਿਖਾਏ ਜਾਂਦੇ ਸ਼ੋਅ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿੱਤੀ ਨੂੰ ਦੇਖਦਿਆਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਹੈ।

ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਪੁਰਸਕਾਰ ਦੇਣ ਦੀ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ

ਚੰਡੀਗੜ•,
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ 'ਤੇ ਕੌਮੀ ਬਹਾਦਰੀ ਐਵਾਰਡ ਦੇਣ ਅਤੇ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿੱਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਮੋਦੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁਝ ਤਿਆਗ ਦਿੱਤਾ ਜਦਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਖਾਸ ਕਰਕੇ ਵਿਸ਼ਵ ਭਰ ਦੇ ਲੋਕਾਂ ਨੂੰ ਸਾਡੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਇਸ ਮਹਾਨ ਅਧਿਆਏ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਖਾਦੀਮ-ਉਲ-ਹੁੱਜਾਲ ਵੱਜੋਂ ਜਾਣ ਵਾਲੇ ਸਰਕਾਰੀ ਕਰਮਚਾਰੀ ਆਪਣੇ ਬਿਨੈ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ ਤਕ ਭਿਜਵਾਉਣ


ਚੰਡੀਗੜ - ਹਜ ਸਾਲ 2020 'ਤੇ ਜਾਣ ਵਾਲੇ ਹਜ ਯਾਤਰੀਆਂ ਨਾਲ ਖਾਦੀਮ-ਉਲ-ਹੁੱਜਾਲ ਵੱਜੋਂ ਸਾਊਦੀ ਅਰਬ ਜਾਣ ਦੇ ਇਛੁੱਕ ਸਰਕਾਰੀ ਕਰਮਚਾਰੀਆਂ ਤੋਂ ਅਪੀਲ ਹੈ ਕਿ ਉਹ ਆਪਣੇ ਬਿਨੈ ਦੀ ਹਾਰਡ ਕਾਪੀ ਹਰਿਆਣਾ ਰਾਜ ਹਜ ਕਮੇਟੀ ਦੇ ਦਫਤਰ ਵਿਚ 25 ਫਰਵਰੀ, 2020 ਤਕ ਜ਼ਰੂਰੀ ਭਿਜਵਾ ਦੇਣ|
ਹਰਿਆਣਾ ਰਾਜ ਹਜ ਕਮੇਟੀ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਨੈਕਾਰਾਂ ਵਿਚੋਂ ਜਿਸ ਕਰਮਚਾਰੀ ਦੇ ਵਿਰੁੱਧ ਕੋਈ ਵਿਭਾਗੀ ਜਾਂਚ ਪੈਂਡਿੰਗ ਹੋਵੇਗੀ, ਉਸ ਦੇ ਨਾਂਅ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ| ਇਸ ਲਈ ਬਿਨੈਕਾਰ ਆਪਣੇ ਦਫਤਰ ਇੰਚਾਰਜ ਤੋਂ ਜਾਂਚ ਪੈਂਡਿੰਗ ਨਾ ਹੋਣ ਬਾਰੇ ਪ੍ਰਮਾਣ ਪੱਤਰ ਦੀ ਕਾਪੀ ਬਿਨੈ ਨਾਲ ਭੇਜਣ ਅਤੇ ਇਸ ਨਾਲ ਹੀ ਸਰਕਾਰੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਵਿਚ ਬਜ਼ੁਰਗ ਆਸ਼ਰਮ ਖੋਲਣ ਦੀ ਮੰਜੂਰੀ ਦਿੱਤੀ

ਚੰਡੀਗੜ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਜੋ ਕਿ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਦੇ ਚੇਅਰਮੈਨ ਵੀ ਹਨ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੇ ਕੈਂਪਸ ਵਿਚ ਬਜ਼ੁਰਗ ਆਸ਼ਰਮ ਲਈ 1114.78 ਲੱਖ ਰੁਪਏ ਖਰਚ ਕਰਨ ਦੀ ਮੰਜੂਰੀ ਦਿੱਤੀ ਹੈ|
ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਬਜ਼ੁਰਗ ਆਸ਼ਰਮ ਦੇ ਨਿਰਮਾਣ ਦਾ ਫੈਸਲਾ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੀ 17ਵੀਂ ਮੀਟਿੰਗ ਵਿਚ ਕੀਤਾ ਗਿਆ| ਇਸ ਆਸ਼ਰਮ ਦਾ ਕੰਮ ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਵੱਲੋਂ ਕੀਤਾ ਜਾਵੇਗਾ|

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਇਪ ਲਾਈਨ, ਮੁੱਖ ਮੰਤਰੀ ਵੱਲੋਂ ਹੁਕਮ


ਚੰਡੀਗੜ੍ਹ, 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਬੀਤੇ ਦਿਨ ਮੀਟਿੰਗ ਦੌਰਾਨ ਇਹ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ ਕਿ ਫੰਡ ਤੁਰੰਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਜਾਣ। ਇਸ ਤੋਂ ਇਲਾਵਾ ਉਪਰੋਕਤ ਕੰਮ ਲਈ ਜੇਕਰ ਹੋਰ ਫੰਡ ਦੀ ਲੋੜ ਹੋਵੇ ਤਾਂ ਪਹਿਲ ਦੇ ਅਧਾਰ 'ਤੇ ਫੰਡ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ।

123