ਹਿਮਾਚਲ

ਪਾਉਂਟਾ ਸਾਹਿਬ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ

June 21, 2019 07:53 PM

ਚੰਡੀਗੜ੍ਹ,   ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਗੱਤਕਾ ਐਸੋਸੀਹੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੁਰੂਦਵਾਰਾ ਪਾਉਂਟਾ ਸਾਹਿਬ ਵਿਖੇ ਕਰਵਾਏ ਗਏ। ਜਿਨਾਂ ਵਿੱਚ ਉਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਕੋਆਰਡੀਨੇਟਰ ਗੁਰਦੀਪ ਸਿੰਘ ਸਰਹਾਲੀ ਨੇ ਦੱਸਿਆ ਕਿ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਚੇਅਰਮੈਨ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਦਿਸ਼ਾ-ਨਿਰਦੇਸ਼ ਹੇਠ ਸਿੱਖ ਯੁੱਧ ਕਲਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਹੇਠ ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਚੋਟੀ ਦੇ ਖਿਡਾਰੀਆਂ ਨੇ ਸ਼ਸ਼ਤਰ ਕਲਾ ਦੇ ਜੰਗਜੂ ਕਰਤੱਬ ਦਿਖਾਏ।ਇਸ ਮੌਕੇ ਬੁਲਾਰਿਆਂ ਨੇ ਸਿੱਖ ਵਿਰਸੇ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਗੁਰੂ ਨਾਨਕ ਜੀ ਦੇ ਜੀਵਨ ਫਲਸਫੇ 'ਤੇ ਚਾਨਣਾ ਪਾਇਆ। ਇਸ ਮੌਕੇ ਬਲਜੀਤ ਸਿੰਘ ਸੈਣੀ, ਵਿੱਤ ਸਕੱਤਰ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਗੁਰਦੀਪ ਸਿੰਘ ਸਰਹਾਲੀ ਨੂੰ ਹਿਮਾਚਲ ਪ੍ਰਦੇਸ਼ ਜਿਲਾ ਸਿਰਮੋਰ ਇਸਮਾ ਦਾ ਕੋਆਰਡੀਨੇਟਰ ਅਤੇ ਰਤਨਜੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਗੱਤਕਾ ਐਸੋਸੀਏਸ਼ਨ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ।

ਟੂਰਨਾਮੈਂਟ ਦੌਰਾਨ ਜੱਜਮੈਂਟ ਦੀ ਮੁੱਖ ਭੂਮਿਕਾ ਨੈਸ਼ਨਲ ਗੱਤਕਾ ਕੋਚ ਤੇ ਰੈਫਰੀ ਵਿਜੈ ਪ੍ਰਤਾਪ ਸਿੰਘ ਦੀ ਟੀਮ ਨੇ ਬਾਖੂਬੀ ਨਿਭਾਈ। ਇਸ ਮੌਕੇ 'ਤੇ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਮੈਂਬਰ ਗੁਰੂਦਵਾਰਾ ਪ੍ਰਬੰਧਕ ਕਮੇਟੀ ਪਾਉਂਟਾ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਪਾਉਂਟਾ ਸਾਹਿਬ, ਹਰਿੰਦਰ ਸਿੰਘ ਗੱਤਕਾ ਕੋਚ, ਡਾ: ਪ੍ਰੀਤਮ ਸਿੰਘ ਖੇਡ ਡਾਇਰੈਕਟਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ, ਗੁਰਚਰਨ ਸਿੰਘ ਲਾਡੀ, ਗੁਰਿੰਦਰ ਸਿੰਘ ਮਾਨਸਾ, ਜੋਗਰਾਜ ਸਿੰਘ ਫਤਿਹਗੜ• ਸਾਹਿਬ, ਜਥੇਦਾਰ ਹਰਭਜਨ ਸਿੰਘ ਮੀਤ ਪ੍ਰਧਾਨ ਪਾਉਂਟਾ ਸਾਹਿਬ, ਸ: ਜੰਗੀਰ ਸਿੰਘ ਮੈਨੇਜਰ ਵੀ ਹਾਜਰ ਸਨ।

Have something to say? Post your comment

 

ਹਿਮਾਚਲ

ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਸਟੇਸ਼ਨ ਹਿਮਾਚਲ ਵਿੱਚ ਹਨ 52 ਵੋਟਰ

ਹਿਮਾਚਲ ਵਿਚ ਕਤਲ ਕੀਤੇ ਗਏ ਨਵਦੀਪ ਸਿੰਘ ਦੇ ਕੇਸ ਦੀ ਜਾਂਚ ਨਿਰਪੱਖਤਾ ਨਾਲ ਹਿਮਾਚਲ ਦੀ ਸੁੱਖੂ ਸਰਕਾਰ ਕਰਵਾਏ : ਮਾਨ

ਲਗਾਤਾਰ ਠੰਢ ਕਾਰਨ ਦਲਾਈ ਲਾਮਾ ਨੂੰ ਡਾਕਟਰਾਂ ਦੀ ਆਰਾਮ ਕਰਨ ਦੀ ਸਲਾਹ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਅੱਗੇ ਵਧਿਆ, ਭਾਰੀ ਬਾਰਿਸ਼ ਦੀ ਸੰਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵੋਟਰਾਂ ਨੂੰ ਸੂਬੇ ਵਿੱਚ ਭਾਜਪਾ ਸਰਕਾਰ ਨੂੰ ਦੁਬਾਰਾ ਚੁਣਨ ਲਈ ਕੀਤੀ ਬੇਨਤੀ

ਅੰਬੂਜਾ ਸੀਮੈਂਟ ਫਾਊਂਡੇਸ਼ਨ ਦੇਵੇਗੀ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਹਰ ਜਿਲ੍ਹੇ ਵਿਚ ਬਲਾਕ ਅਤੇ ਸ਼ਹਿਰੀ ਸਥਾਨਕ  ਨਿਗਮ ਪੱਧਰ 'ਤੇ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਕੀਤਾ ਜਾਵੇਗਾ ਮੁਲਾਂਕਨ

ਦਿੱਲੀ ਤੇ ਪੰਜਾਬ ਤੋਂ ਬਾਅਦ ਮਿਆਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰਨ ਦੀ ਹੁਣ ਹਿਮਾਚਲ ਦੀ ਵਾਰੀ: ਮੁੱਖ ਮੰਤਰੀ

ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਲਈ 'ਕੇਜਰੀਵਾਲ ਦੀ ਦੂਜੀ ਗਾਰੰਟੀ' ਦਾ ਭਲਕੇ ਕਰੇਗੀ ਐਲਾਨ