ਸੰਸਾਰ

ਡਾ. ਹਰਸ਼ਿੰਦਰ ਕੌਰ ਵੱਲੋਂ ਮਹਿਲਾਵਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਨਿਭਾਈ ਭੂਮਿਕਾ ਬਾਰੇ ਰੌਸ਼ਨੀ

July 05, 2019 01:10 PM

ਲੈਂਗਨਥਾਲ (ਸਵਿਟਜ਼ਰਲੈਂਡ),  

ਸਵਿਟਜ਼ਰਲੈਂਡ ਦੇ ਲੈਂਗਨਥਾਲ ਇਲਾਕੇ ਵਿਖੇ ਹਾਲ ਹੀ 'ਚ ਇੱਕ ਅੰਤਰ ਧਾਰਮਿਕ ਸੈਮੀਨਾਰ ਅਤੇ ਸੰਵਾਦ ਕਰਵਾਇਆ ਗਿਆ ਜਿਸ ਵਿੱਚ ਵੱਖੋ ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਮਹਿਲਾਵਾਂ ਵਿਰੁੱਧ ਦੁਨੀਆਂ ਭਰ ਵਿੱਚ ਹੋ ਰਹੇ ਜ਼ੁਲਮਾਂ ਪ੍ਰਤੀ ਗਹਿਰੀ ਚਿੰਤਾ ਪ੍ਰਗਟਾਈ। ਇਸ ਮੌਕੇ ਆਪਣੇ ਵਿਚਾਰ ਰੱਖਣ ਵਾਲੇ ਪੈਨਲਿਸਟਾਂ ਵਿੱਚ ਡਾ. ਹਰਸ਼ਿੰਦਰ ਕੌਰ, ਤਾਈ ਬਰਨੇਟ, ਕੈਰੇਮ ਆਦੀਗੁਜ਼ੇਲ, ਹੀਦੀ ਰੁਡੌਲਫ, ਡਾ. ਰਿਫਾਤ ਲੈਨਜ਼ਿਨ ਅਤੇ ਕੈਵਿਨ ਆਰਿਸਟਾਈਡ ਕੌਰਨੇਲਿਸ ਸ਼ਾਮਲ ਸਨ।

ਸੈਮੀਨਾਰ ਮੌਕੇ ਡਾ. ਹਰਸ਼ਿੰਦਰ ਕੌਰ ਨੇ ਕੌਮਾਂਤਰੀ ਪੱਧਰ ਉੱਤੇ ਸਿੱਖਾਂ ਵੱਲੋਂ ਹਰ ਖੇਤਰ ਵਿੱਚ ਪਾਏ ਯੋਗਦਾਨ ਅਤੇ ਖ਼ਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਸ ਸਮੇਂ ਦੌਰਾਨ ਮਹਿਲਾਵਾਂ ਦੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਕਰਨ ਦਾ ਸੁਨੇਹਾ ਵਿਸ਼ਵ ਭਰ ਵਿੱਚ ਪ੍ਰਚਾਰਿਤ ਕੀਤਾ ਜਾਣਾ ਚਾਹੀਦਾ ਹੈ। ਸਮੂਹ ਪੈਨਲਿਸਟਾਂ ਨੇ ਇਸ ਵਿਚਾਰ ਨਾਲ ਹਾਮੀ ਭਰੀ ਕਿ ਅਜੋਕੀ ਨੌਜਵਾਨ ਨਸਲ ਨੂੰ ਮਹਿਲਾਵਾਂ ਦੇ ਸਨਮਾਨ ਅਤੇ ਵਿਸ਼ਵ ਭਾਈਚਾਰਾ ਬਣਾਈ ਰੱਖਣ ਵਰਗੇ ਮੁੱਦਿਆਂ ਬਾਰੇ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਡਾ. ਹਰਸ਼ਿੰਦਰ ਕੌਰ ਨੇ ਸੰਯੁਕਤ ਰਾਸ਼ਟਰ ਸੰਘ ਤੋਂ ਲਏ ਤੱਥਾਂ ਸਹਿਤ ਖ਼ੁਲਾਸਾ ਕੀਤਾ ਕਿ ਕਿਵੇਂ 16ਵੀਂ ਸਦੀ ਵਿੱਚ ਸਿੱਖ ਮਹਿਲਾਵਾਂ ਨੂੰ ਪੂਰਨ ਆਜ਼ਾਦੀ ਹਾਸਲ ਸੀ ਅਤੇ ਕਿਵੇਂ ਉਸ ਸਮੇਂ ਦੌਰਾਨ ਇਸੇ ਕਰਕੇ ਮਹਿਲਾਵਾਂ ਵਿਰੁੱਧ ਜ਼ੁਲਮ ਘੱਟ ਸਨ।

ਇਸ ਮੌਕੇ ਸਵਿਟਜ਼ਰਲੈਂਡ ਤੋਂ ਡਾ. ਕੁੰਦਨ, ਅਮਰੀਕਾ ਤੋਂ ਗਲੋਬਲ ਸਿੱਖ ਕੌਂਸਲ ਦੇ ਬਾਨੀ ਮੈਂਬਰ ਡਾ. ਸਵਰਨਬੀਰ ਅਤੇ ਡਾ. ਗੁਰਪ੍ਰੀਤ ਸਿੰਘ ਨੇ ਸਾਰੇ ਪੈਨਲਿਸਟਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਸ ਆਸ਼ੇ ਦਾ ਇੱਕ ਮਤਾ ਵੀ ਪਾਸ ਕੀਤਾ ਗਿਆ ਕਿ ਹਰੇਕ ਦੇਸ਼ ਵਿੱਚ ਨੌਜਵਾਨਾਂ ਦੀ ਖਾਸ ਤੌਰ 'ਤੇ ਸ਼ਮੂਲੀਅਤ ਨਾਲ ਇੱਕ ਅੰਤਰ ਧਾਰਮਿਕ ਸੰਵਾਦ ਕਰਵਾਇਆ ਜਾਵੇਗਾ ਤਾਂ ਜੋ ਵਿਸ਼ਵ ਭਾਈਚਾਰੇ ਅਤੇ ਮਹਿਲਾਵਾਂ ਦੇ ਸਨਮਾਨ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੁਨੇਹਾ ਦੁਨੀਆਂ ਭਰ ਵਿੱਚ ਫੈਲਾÎਿÎÂਆ ਜਾ ਸਕੇ।

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ