ਖੇਡ

ਏ.ਆਈ.ਜੀ ਅਸ਼ੀਸ਼ ਕਪੂਰ ਨੇ ਦੇਸ਼ ਦਾ ਨਾਂ ਕੀਤਾ ਰੌਸ਼ਨ, ਵਿਸ਼ਵ ਪੁਲਿਸ ਖੇਡਾਂ 'ਚ ਜਿੱਤੇ 2 ਸੋਨ ਤਮਗੇ

August 17, 2019 08:05 PM

ਚੰਡੀਗੜ੍ਹ:  ਚੀਨ ਦੇ ਸ਼ਹਿਰ ਚੇਂਗਦੂ ਵਿਖੇ ਹੋਈਆਂ ਵਿਸ਼ਵ ਪੁਲਿਸ ਅਤੇ ਫਾਇਰ ਖੇਡਾਂ (ਡਬਲਯੂ.ਪੀ..ਐਫ.ਜੀ) ਦੌਰਾਨ ਪੰਜਾਬ ਵਿਜੀਲੈਂਸ ਬਿਓਰੋ ਏ.ਆਈ.ਜੀ. ਅਸ਼ੀਸ਼ ਕਪੂਰ ਨੇ ਟੈਨਿਸ ਮੁਕਾਬਲਿਆਂ ਵਿਚ 2 ਸੋਨ ਤਮਗੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨਾਂ ਨੇ ਟੈਨਿਸ ਦੇ ਸਿੰਗਲਜ਼ ਅਤੇ ਡਬਲਜ਼ ਵਰਗ ਵਿੱਚ ਆਪਣੇ ਵਿਰੋਧੀਆਂ ਨੂੰ ਅਸਾਨੀ ਨਾਲ ਹਰਾ ਕੇ ਸੋਨੇ ਦੇ ਤਮਗੇ ਜਿੱਤੇ ਹਨ। ਜ਼ਿਕਰਯੋਗ ਹੈ ਕਿ ਡਬਲਯੂ.ਪੀ.ਐਫ.ਜੀ. ਖੇਡਾਂ ਹਰ ਦੋ ਸਾਲਾਂ ਬਾਅਦ ਹੁੰਦੀਆਂ ਹਨ ਅਤੇ ਇਨਾਂ ਮੁਕਾਬਲਿਆਂ ਵਿਚ ਦੁਨੀਆਂ ਭਰ ਦੇ ਪੁਲਿਸ ਅਤੇ ਫਾਇਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਿੱਸਾ ਲੈਂਦੇ ਹਨ ਜਿੰਨਾਂ ਲਈ ਇਹ ਖੇਡਾਂ ਇੱਕ ਕਿਸਮ ਦੀਆਂ ਮਿੰਨੀ ਓਲੰਪਿਕ ਵਰਗੀਆਂ ਹੁੰਦੀਆਂ ਹਨ।

ਇਸ ਸਬੰਧੀ ਇੱਕ ਬਿਆਨ ਵਿੱਚ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਕਪੂਰ ਨੇ ਉਕਤ ਖੇਡਾਂ ਵਿਚ ਲਗਾਤਾਰ ਚੌਥੀ ਵਾਰ ਸੋਨ ਤਮਗੇ ਜਿੱਤ ਕੇ ਦੇਸ਼ ਅਤੇ ਪੰਜਾਬ ਪੁਲਿਸ ਦਾ ਨਾਂ ਰੌਸ਼ਨ ਕੀਤਾ ਹੈ। ਸਾਲ 2009 ਦੌਰਾਨ ਉਹਨਾਂ ਵੈਨਕੂਵਰ (ਕੈਨੇਡਾ) ਵਿੱਚ ਹੋਈਆਂ ਡਬਲਯੂ.ਪੀ.ਐਫ.ਜੀ ਖੇਡਾਂ ਵਿਚ ਪਹਿਲੀ ਵਾਰ ਟੈਨਿਸ ਸਿੰਗਲਜ਼ ਵਿੱਚ ਕਾਂਸੇ ਦਾ ਤਮਗਾ, ਸਾਲ 2011 ਨਿਊਯਾਰਕ (ਅਮਰੀਕਾ) ਵਿਚ ਚਾਂਦੀ ਦਾ ਤਗਮਾ, ਸਾਲ 2013 ਦੌਰਾਨ ਬੈਲਫਾਸਟ (ਆਇਰਲੈਂਡ), ਸਾਲ 2015 ਫੇਅਰਫੈਕਸ (ਅਮਰੀਕਾ) ਅਤੇ ਸਾਲ 2017 ਲਾਸ ਏਂਜਲਸ (ਅਮਰੀਕਾ) ਵਿਚ ਲਗਾਤਾਰ ਸੋਨ ਤਮਗੇ ਜਿੱਤੇ ਸਨ।

ਜ਼ਿਕਰਯੋਗ ਹੈ ਕਿ ਅਸ਼ੀਸ ਕਪੂਰ ਪਿਛਲੇ 15 ਸਾਲਾਂ ਤੋਂ ਟੈਨਿਸ ਸਿੰਗਲਜ਼ ਵਿਚ ਆਲ ਇੰਡੀਆ ਪੁਲਿਸ ਖੇਡਾਂ ਦੇ ਚੈਂਪੀਅਨ ਹਨ ਅਤੇ ਉਹ ਬੇਹਤਰੀਨ ਰੈਂਕਿੰਗ ਵਾਲੇ ਖਿਡਾਰੀ ਹਨ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ