ਮਨੋਰੰਜਨ

ਚੰਨੀ ਵਲੋਂ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

January 07, 2020 07:02 PM


ਚੰਡੀਗੜ- ਢਾਡੀ ਰੰਗ ਦੇ ਪ੍ਰਸਿੱਧ ਲੋਕ ਗਾਇਕ ਈਦੂ ਸ਼ਰੀਫ ਜੋ ਕਿ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਸਨ, ਦਾ ਅੱਜ ਚੰਡੀਗੜ• ਦੇ ਮਨੀਮਾਜਰਾ ਵਿਖੇ ਦਿਹਾਂਤ ਹੋ ਗਿਆ। ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਵਿਛੜੀ ਰੂਹ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਮੰਤਰੀ ਨੇ ਕਿਹਾ ਕਿ ਉਹ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਹੋਏ ਅਕਾਲ ਚਲਾਣੇ ਦੀ ਖ਼ਬਰ ਤੋਂ ਬਹੁਤ ਦੁਖ ਪਹੁੰਚਿਆ ਹੈ। ਉਨ•ਾਂ ਕਿਹਾ ਕਿ ਈਦੂ ਸ਼ਰੀਫ ਦੇ ਦੇਹਾਂਤ ਨਾਲ ਢਾਡੀ ਲੋਕ ਗੀਤ ਧਾਰਾ ਦਾ ਯੁੱਗ ਸਮਾਪਤ ਹੋ ਗਿਆ ਹੈ। ਢਾਡੀ ਲੋਕ ਗਾਇਕੀ ਨੂੰ ਜਿਉਂਦਾ ਰੱਖਣ ਅਤੇ ਅੱਗੇ ਵਧਾਉਣ ਵਿਚ ਈਦੂ ਸ਼ਰੀਫ ਵਲੋਂ ਨਿਭਾਈ ਭੂਮਿਕਾ ਢਾਡੀ ਲੋਕ ਗਾਇਕੀ ਦੇ ਇਤਿਹਾਸ ਵਿਚ ਹਮੇਸ਼ਾਂ ਸੁਨਹਿਰੀ ਅਧਿਆਇ ਵਜੋਂ ਜਾਣੀ ਜਾਵੇਗੀ।
ਈਦੂ ਸ਼ਰੀਫ ਨੂੰ ਆਪਣੇ ਜੀਵਨ ਕਾਲ ਦੌਰਾਨ ਸੰਗੀਤ ਨਾਟਕ ਅਕਾਦਮੀ ਅਤੇ ਰਾਜ ਤੇ ਰਾਸ਼ਟਰੀ ਪੱਧਰ ਦੇ ਹੋਰ ਪੁਰਸਕਾਰ ਪ੍ਰਾਪਤ ਕਰਨ ਦਾ ਮਾਣ ਹਾਸਲ ਸੀ।
ਸ੍ਰੀ ਚੰਨੀ ਨੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾ 'ਚ ਨਿਵਾਸ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ।
ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ: ਸੁਰਜੀਤ ਪਾਤਰ ਨੇ ਵੀ ਉੱਘੇ ਪੰਜਾਬੀ ਲੋਕ ਢਾਡੀ ਗਾਇਕ ਈਦੂ ਸ਼ਰੀਫ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸੋਗ ਸੰਦੇਸ਼ ਵਿਚ ਉਨ•ਾਂ ਕਿਹਾ ਕਿ ਇਹ ਉਨ•ਾਂ ਦੇ ਪਰਿਵਾਰ ਲਈ ਹੀ ਨਹੀਂ, ਬਲਕਿ ਪੂਰੀ ਦੁਨੀਆਂ ਵਿਚ ਪੰਜਾਬੀ ਲੋਕ ਸੰਗੀਤ ਦੇ ਪ੍ਰੇਮੀਆਂ ਲਈ ਵੀ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Have something to say? Post your comment

 

ਮਨੋਰੰਜਨ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"

ਆਯੁਸ਼ਮਾਨ ਖੁਰਾਨਾ ਨੇ ਚੰਡੀਗੜ੍ਹ ਵਿੱਚ ਟਰਾਂਸਜੈਂਡਰ ਭਾਈਚਾਰੇ ਨੂੰ ਫੂਡ ਟਰੱਕ ਦੀਆਂ ਚਾਬੀਆਂ ਸੌਂਪੀਆਂ

'ਕ੍ਰੂ' ਸਟਾਰਸ ਤੱਬੂ, ਕਰੀਨਾ ਅਤੇ ਕ੍ਰਿਤੀ ਨੇ ਆਪਣੇ ਰੋਲ ਲਈ ਸਾਬਕਾ ਏਅਰ ਹੋਸਟੈਸ ਤੋਂ ਟ੍ਰੇਨਿੰਗ ਲਈ

ਬਾਲੀਵੁੱਡ ਅਭਿਨੇਤਰੀ ਪਾਰੁਲ ਯਾਦਵ ਨੇ ਹੋਲੀ ਕੇਵਲ ਜੈਵਿਕ ਰੰਗਾਂ ਨਾਲ ਖੇਡੀ

ਅਦਾਕਾਰਾ ਈਸ਼ਾ ਕੋਪੀਕਰ ਨੇ ਕੀਤਾ ਖੂਨਦਾਨ