ਧਰਮ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਨਿਵਾਸ ਇਕਾਂਤਵਾਸ ਦੇਣ ਲਈ ਰੱਖਿਆ –ਭਾਈ ਲੌਂਗੋਵਾਲ

April 06, 2020 07:46 PM



ਅੰਮ੍ਰਿਤਸਰ,
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਜੋ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹਾਲ ਹੀ ਵਿਚ ਉਸਾਰੀ ਗਈ ਅਤਿ ਆਧੁਨਿਕ ਸਰਾਂ ਗੁਰੂ ਗੋਬਿੰਦ ਸਿੰਘ ਨਿਵਾਸ ਕੋਰੋਨਾ ਵਾਇਰਸ ਦੀ ਬੀਮਾਰੀ ਨਾਲ ਨਜਿੱਠਣ ਲਈ ਸਰਕਾਰ ਦੇ ਸਪੁਰਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਿਵਾਸ ਅੰਦਰ 32 ਕਮਰੇ ਤੇ 3 ਵੱਡੇ ਹਾਲ ਹਨ, ਜੋ ਇਕਾਂਤਵਾਸ ਲਈ ਵਰਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਰੋਜ਼ਾਨਾਂ ਲੋਵਵੰਦਾਂ ਲਈ ਲੰਗਰ ਵੀ ਤਿਆਰ ਕਰਕੇ ਭੇਜਿਆ ਜਾ ਰਿਹਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਕਮੇਟੀਆਂ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਰਕਾਰਾਂ ਦੇ ਨਾਲ ਹਨ ਅਤੇ ਸਹਿਯੋਗੀ ਭਾਵਨਾ ਨਾਲ ਲੋਕ ਭਲਾਈ ਲਈ ਵਚਨਬੱਧ ਹਨ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ਨੂੰ ਵੇਖਦਿਆਂ ਪੀਡੀਐਸ ਰੇਟਾਂ ’ਤੇ ਰਾਸ਼ਣ ਮੁਹੱਈਆਂ ਕਰਵਾਉਣ ਨੂੰ ਪ੍ਰਵਾਨਗੀ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਮਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਇਸ ਮੰਗ ਰੱਖੀ ਸੀ ਕਿ ਸ਼੍ਰੋਮਣੀ ਕਮੇਟੀ ਕੋਰੋਨਾ ਦੇ ਚੱਲਦਿਆਂ ਲੋੜਵੰਦਾਂ ਤੱਕ ਲੰਗਰ ਭੇਜ ਰਹੀ ਹੈ। ਇਹ ਇੱਕ ਵੱਡੀ ਸੇਵਾ ਹੈ ਜੋ ਜ਼ਰੂਰਤਮੰਦਾਂ ਲਈ ਢਾਰਸ ਹੈ। ਇਸ ਲਈ ਸਰਕਾਰ ਕਮੇਟੀ ਨੂੰ ਪੀ.ਡੀ.ਐਸ. ਰੇਟਾਂ ਦੇ ਰਾਸ਼ਣ ਮੁਹੱਈਆ ਕਰਵਾਏ ਤਾਂ ਜੋ ਲੰਗਰ ਸੇਵਾ ਪ੍ਰਭਾਵਿਤ ਨਾ ਹੋਵੇ। ਭਾਈ ਲੌਂਗੋਵਾਲ ਅਨੁਸਾਰ ਕੇਂਦਰੀ ਕੈਬਨਿਟ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਇਹ ਮੰਗ ਮੰਨ ਲਈ ਗਈ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋੜਵੰਦਾਂ ਨੂੰ ਲੰਗਰ ਦੇਣ ਲਈ ਨਿਰੰਤਰ ਕਾਰਜਸ਼ੀਲ ਰਹੇਗੀ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ