ਧਰਮ

ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ

April 12, 2020 08:00 PM

ਅੰਮ੍ਰਿਤਸਰ,  
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਸਮਗਾਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਅਤੇ ਮਨੁੱਖਤਾ ਦੇ ਸੰਕਟ ਵਿੱਚੋਂ ਗੁਰੂ ਸਾਹਿਬ ਦੀ ਕਿਰਪਾ ਨਾਲ ਜਲਦ ਨਿਕਲਣ ਦੀ ਆਸ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਗੁਰੂ ਸਾਹਿਬ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਸਾਡੇ ਸਮਿਆਂ ਅੰਦਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਅੱਜ ਵਿਸ਼ਾਲ ਪੱਧਰ ’ਤੇ ਆਰੰਭ ਕੀਤੇ ਜਾਣੇ ਸਨ ਪਰ ਮੌਜੂਦਾ ਹਾਲਾਤ ਕਾਰਨ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਹੀ ਹਾਲਾਤ ਆਮ ਵਾਂਗ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਅੰਦਰ ਸਜਾਏ ਜਾਣ ਵਾਲੇ ਸਮਾਗਮਾਂ ਦੀ ਵਿਉਂਤਬੰਦੀ ਕਰੇਗੀ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵੱਲੋਂ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ ਅਤੇ ਹਰ ਜਥੇਬੰਦੀ ਦੇ ਸਹਿਯੋਗ ਨਾਲ ਸਮਾਗਮ ਕੀਤੇ ਜਾਣਗੇ।
ਇਸੇ ਦੌਰਾਨ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਵੀ ਸਜਾਏ ਗਏ। ਸਮਗਾਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਸ. ਸਕੱਤਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਦਰਸ਼ਨ ਸਿੰਘ ਪੀਏ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ ਹਾਜ਼ਰ ਸਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ