ਸੰਸਾਰ

ਲੇਬਰ ਪਾਰਟੀ ਨੇ ਯੂਕੇ ਸੰਸਦ ਮੈਂਬਰ ਢੇਸੀ ਨੂੰ ਬਣਾਇਆ ਸ਼ੈਡੋ ਰੇਲ ਮੰਤਰੀ

April 17, 2020 06:20 PM

ਚੰਡੀਗੜ੍ਹ - ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਕਰਨ ਵਾਲੇ ਤਨਮਨਜੀਤ ਸਿੰਘ ਢੇਸੀ ਨੂੰ ਬਰਤਾਨੀਆ ਦੀ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਦੇ ਨਵੇਂ ਬਣੇ ਆਗੂ ਸਰ ਕੇਰ ਸਟਾਮਰ ਵੱਲੋਂ ਸ਼ੈਡੋ ਰੇਲ ਮੰਤਰੀ ਨਾਮਜ਼ਦ ਕੀਤਾ ਗਿਆ ਹੈ।
ਯਾਦ ਰਹੇ ਕਿ ਤਨਮਨਜੀਤ ਸਿੰਘ ਢੇਸੀ ਪਹਿਲਾਂ ਵੀ ਸਲੋਹ ਤੋਂ ਹੀਥਰੋ ਹਵਾਈ ਅੱਡੇ ਤੱਕ ਰੇਲ ਸੇਵਾ ਸ਼ੁਰੂ ਕਰਵਾਉਣ ਲਈ ਚੱਲ ਰਹੀ ਮੁਹਿੰਮ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਆਪਣੀ ਇਸ ਨਿਯੁਕਤੀ ਲਈ ਲੇਬਰ ਪਾਰਟੀ ਦੇ ਨੇਤਾ ਸਟਾਰਮ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਆਉਣ ਦੇਣਗੇ।
ਤਨਮਨਜੀਤ ਢੇਸੀ ਦੀ ਇਸ ਨਿਯੁਕਤੀ ਉਤੇ ਉਨ੍ਹਾਂ ਦੇ ਪਿਤਾ ਅਤੇ ਇੰਗਲੈਂਡ ਦੇ ਉੱਘੇ ਕਾਰੋਬਾਰੀ ਜਸਪਾਲ ਸਿੰਘ ਢੇਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਸਮੇਤ ਜਲੰਧਰ ਇਲਾਕੇ ਦੇ ਲੋਕਾਂ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਇਸੇ ਦੌਰਾਨ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਇੱਕ ਬਿਆਨ ਵਿੱਚ ਸ੍ਰੀ ਢੇਸੀ ਨੂੰ ਇਸ ਨਿਯੁਕਤੀ ਉਤੇ ਵਧਾਈ ਦਿੰਦਿਆਂ ਕਿਹਾ ਕਿ ਯੂਰਪੀਨ ਮੁਲਕਾਂ ਵਿੱਚੋਂ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਢੇਸੀ ਨੇ ਹਾਲ ਹੀ ਵਿੱਚ ਬਰਤਾਨਵੀ ਸੰਸਦ ਅੰਦਰ ਘੱਟ ਗਿਣਤੀਆਂ ਦਾ ਮਾਮਲਾ ਉਠਾ ਕੇ ਉਥੋਂ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਸੀ ਜਿਸ ਕਰਕੇ ਤਮਾਮ ਮੁਲਕਾਂ ਵਿੱਚ ਵਸਦੇ ਘੱਟ ਗਿਣਤੀ ਲੋਕਾਂ ਨੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਤਨਮਨਜੀਤ ਸਿੰਘ ਨੇ ਸੰਸਦ ਵਿੱਚ ਹਮੇਸ਼ਾਂ ਲੋਕ ਹਿੱਤ ਦੇ ਮੁੱਦੇ ਉਠਾਉਂਦਿਆਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ਅਤੇ ਬਤੌਰ ਸੰਸਦ ਮੈਂਬਰ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਹੈ ਜਿਸ ਕਰਕੇ ਲੇਬਰ ਪਾਰਟੀ ਨੇ ਢੇਸੀ ਦੀਆਂ ਲੋਕ ਪੱਖੀ ਸਰਗਰਮੀਆਂ ਨੂੰ ਦੇਖਦਿਆਂ ਸ਼ੈਡੋ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੇ ਮਾਣ ਵਿੱਚ ਵਾਧਾ ਹੋਇਆ ਹੈ।

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ