ਧਰਮ

ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ

April 25, 2020 06:42 PM


ਬਠਿੰਡਾ,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਅੱਜ ਇੱਥੋਂ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇੰਨਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਿਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਇਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਿਲ ਹਨ ਦੀ ਹੌਂਸਲਾ ਅਫਜਾਈ ਕੀਤੀ।
ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇੰਨਾਂ ਵਿਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ। ਇਹ ਬਸਾਂ ਸ਼ਰਧਾਲੂਆਂ ਤੋਂ ਕੋਈ ਕਿਰਾਇਆ ਨਹੀਂ ਲਿਆਉਣਗੀਆਂ ਅਤੇ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ। ਉਨਾਂ ਨੇ ਕਿਹਾ ਕਿ ਹਰੇਕ ਬੱਸ ਵਿਚ ਤਿੰਨ ਡਰਾਇਵਰ, ਇਕ ਕੰਡਕਟਰ ਅਤੇ ਇਕ ਪੁਲਿਸ ਜਵਾਨ ਦੀ ਤਾਇਨਾਤੀ ਕੀਤੀ ਗਈ ਹੈ। ਆਉਣ ਜਾਣ ਦਾ ਇਹ ਬੱਸ 33 ਕਿਲੋਮੀਟਰ ਤੋਂ ਜਿਆਦਾ ਦਾ ਸਫਰ ਤੈਅ ਕਰੇਗੀ। ਉਨਾਂ ਨੇ ਦੱਸਿਆ ਕਿ ਤਖਤ ਸ੍ਰੀ ਹਜੂਰ ਸਾਹਿਬ ਵਿਖ ਗਏ ਸ਼ਰਧਾਲੂ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਫਸ ਗਏ ਸਨ। ਇੰਨਾਂ ਸ਼ਰਧਾਲੂਆਂ ਦੀ ਗਿਣਤੀ 3200 ਦੇ ਲਗਭਗ ਹੈ।
ਸ: ਬਾਦਲ ਨੇ ਇਸ ਮੌਕੇ ਡਰਾਇਵਰਾਂ, ਕੰਡਕਟਰਾਂ ਅਤੇ ਪੁਲਿਸ ਜਵਾਨਾਂ ਨੂੰ ਕਿਹਾ ਕਿ ਇਹ ਸਮਾਂ ਸਾਡੇ ਸਭ ਲਈ ਚੁਣੌਤੀ ਵਾਲਾ ਹੈ ਪਰ ਅਸੀਂ ਆਪਣੇ ਜੋਸ਼, ਜਜਬੇ ਅਤੇ ਅਨੁਸਾਸਨ ਨਾਲ ਇਸ ਮੁਸਕਿਲ ਤੇ ਜਿੱਤ ਹਾਸਲ ਕਰਾਂਗੇ। ਉਨਾਂ ਨੇ ਉਨਾਂ ਨੂੰ ਸਫਰ ਦੌਰਾਨ ਸਾਰੀਆਂ ਸਾਵਧਾਨੀਆਂ ਵਰਤਨ ਲਈ ਵੀ ਕਿਹਾ। ਉਨਾਂ ਨੇ ਦੱਸਿਆ ਕਿ ਇੰਨਾਂ ਸ਼ਰਧਾਲੂਆਂ ਦੀ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਰਕੇ ਕਰਵਾਈ ਹੈ।
ਇਸ ਮੌਕੇ ਆਰ.ਟੀ.ਏ. ਊਦੇਦੀਪ ਸਿੰਘ, ਜੀਐਮ ਪੀਆਰਟੀਸੀ ਰਮਨ ਸ਼ਰਮਾ ਅਤੇ ਜੀਐਮ ਪੰਜਾਬ ਰੋਡਵੇਜ ਜਸਵਿੰਦਰ ਸਿੰਘ ਚਹਿਲ ਵੀ ਹਾਜਰ ਸਨ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ