ਧਰਮ

ਪੰਜਾਬ ਸਰਕਾਰ ਦੇ ਉਪਰਾਲਿਆਂ ਤਹਿਤ ਹਜੂਰ ਸਾਹਿਬ ਤੋਂ 9 ਸ਼ਰਧਾਲੂ ਫਾਜ਼ਿਲਕਾ ਵਾਪਸ ਪਰਤੇ

April 27, 2020 07:12 PM

ਜਲਾਲਾਬਾਦ-ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ੍ਰੀ ਹਜੂਰ ਸਾਹਿਬ, ਨਾਂਦੇੜ ਤੋਂ ਫਾਜ਼ਿਲਕਾ ਨਾਲ ਸਬੰਧਤ ਸੰਗਤ ਦੀ ਵਾਪਸੀ ਸੁਰੂ ਹੋ ਚੁੱਕੀ ਹੈ। ਬੱਸਾਂ ਰਾਹੀ ਪਰਤੀ ਸੰਗਤ ਦਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਸਮਾਜਿਕ ਵਿੱਥ ਦਾ ਪਾਲਣ ਕਰਦੇ ਹੋਏ ਟੈਸਟ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ‘ਚ ਇਕਾਂਤਵਾਸ ਲਈ ਆਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਿਲ੍ਹਾ ਫਾਜਲਿਕਾ ਨਾਲ ਸਬੰਧਤ 61 ਸਰਧਾਲੂ ਸ੍ਰੀ ਹਜੂਰ ਸਾਹਿਬ ਵਿਖੇ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਰਹਿਣ ਲਈ ਮਜਬੂਰ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਧਾਲੂਆਂ ਵਿੱਚੋਂ 9 ਪਹੁੰਚ ਚੁੱਕੇ ਹਨ ਅਤੇ ਬਾਕੀ ਸਰਧਾਲੂ ਵੀ ਜਲਦ ਆਪਣੇ ਪਰਿਵਾਰ ਕੋਲ ਪਹੁੰਚ ਜਾਣਗੇ ਜਿਸਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਸਮੁੱਚੀ ਪ੍ਰਕਿਰਿਆ ਨਾਲ ਜੁੜਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਰਧਾਲੂਆਂ ਦੀ ਘਰ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸੂਬਾਈ ਸਰਕਾਰ ਨਾਲ ਰਾਬਤਾ ਕਰਕੇ ਇਨ੍ਹਾਂ ਲਈ ਸੁਰੱਖਿਅਤ ਰਾਹਦਾਰੀ ਦਾ ਪ੍ਰਬੰਧ ਕੀਤਾ ਸੀ। ਜਿਨ੍ਹਾਂ ਰਾਜਾਂ ਵਿਚੋਂ ਇਨ੍ਹਾਂ ਸਰਧਾਲੂਆਂ ਦੀਆਂ ਬੱਸਾਂ ਨੇ ਲੰਘ ਕੇ ਆਉਣਾ ਸੀ ਉਨ੍ਹਾਂ ਨਾਲ ਵੀ ਪੰਜਾਬ ਸਰਕਾਰ ਵੱਲੋਂ ਮੁਕੰਮਲ ਤਾਲਮੇਲ ਕੀਤਾ ਗਿਆ ਸੀ ਤਾਂ ਜੋ ਰਾਸਤੇ ਵਿਚ ਇਨ੍ਹਾਂ ਸਰਧਾਲੂਆਂ ਨੂੰ ਕੋਈ ਸਮੱਸਿਆ ਪੇਸ ਨਾ ਆ ਸਕੇ।

ਇਸ ਮੌਕੇ ਫਾਜ਼ਿਲਕਾ ਪਹੁੰਚੇ ਸਰਧਾਲੂਆਂ ਨੇ ਪੰਜਾਬ ਸਰਕਾਰ ਦਾ ਵਿਸੇਸ ਤੌਰ ‘ਤੇ ਧੰਨਵਾਦ ਕੀਤਾ ਜਿਸ ਨੇ ਲਗਾਤਾਰ ਭਾਰਤ ਸਰਕਾਰ ਅਤੇ ਦੂਜੀਆਂ ਰਾਜ ਸਰਕਾਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਵਾਪਸੀ ਲਈ ਰਾਹਦਾਰੀ ਦਾ ਪ੍ਰਬੰਧ ਕੀਤਾ।

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ