ਧਰਮ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀ ਖਾਸ ਅਪੀਲ

May 25, 2020 05:47 PM

ਅੰਮ੍ਰਿਤਸਰ-ਨਾਨਕਸ਼ਾਹੀ ਕੈਲੰਡਰ ਮੁਤਾਬਕ 5ਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ  ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਉਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ  ਨੇ 5ਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ‘ਚ ਰਹਿ ਕੇ ਹੀ ਗੁਰਬਾਣੀ ਪਾਠ ਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਰਕੇ ਅਜੇ ਤੱਕ ਸਰਕਾਰਾਂ ਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਸਮਰਪਿਤ ਗੁਰਬਾਣੀ ਪਾਠ ਕੀਤਾ ਜਾਵੇ ਤੇ 5ਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ‘ਚ ਕੋਰੋਨਾ ਮਹਾਮਾਰੀ ਦਾ ਸੰਕਟ ਬਰਕਰਾਰ ਹੈ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਮਈ ਦੇ ਅਗਲੇ ਦਿਨਾਂ ਤੇ ਜੂਨ ਵਿੱਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਿਵਾਰਾਂ ਵਿੱਚ ਮਨਾਉਣ ਤੱਕ ਹੀ ਸੀਮਤ ਰੱਖਿਆ ਜਾਵੇ। ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ।

ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿੱਚ ਹੀ ਮਨਾਇਆ ਜਾਵੇਗਾ।

ਇਸ ਮੌਕੇ ਭਲਕੇ 26 ਮਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਬਹੁਤਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਪੰਚਮ ਪਾਤਸ਼ਾਹ ਜੀ ਨਾਲ ਸਬੰਧਤ ਹੋਰਨਾਂ ਗੁਰਦੁਆਰਿਆਂ ਵਿੱਚ ਵੀ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿੱਚ ਹੀ ਮਨਾਇਆ ਜਾਵੇਗਾ।

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ