ਸੰਸਾਰ

ਪਾਕਿਸਤਾਨ ’ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਕੌਮੀ ਮਾਰਗ ਬਿਊਰੋ | July 03, 2020 06:50 PM
 
 
ਅੰਮ੍ਰਿਤਸਰ,  
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮਾਨਵ ਰਹਿਤ ਫਾਟਕ ’ਤੇ ਇਹ ਹਾਦਸਾ ਵਾਪਰਿਆ ਹੈ। ਇਹ ਇੱਕ ਵੱਡੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋਣਾ ਬੇਹੱਦ ਦੁਖਦਾਈ ਹੈ, ਜਿਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਸ਼ਰਧਾਲੂਆਂ ਦੀ ਹਾਦਸੇ ਦੌਰਾਨ ਹੋਈ ਮੌਤ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਦੁੱਖ ਪ੍ਰਗਟਾਇਆ ਹੈ।
 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ