ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਮੁਕਾਬਲੇ

ਕੌਮੀ ਮਾਰਗ ਬਿਊਰੋ | July 14, 2020 08:58 PM

ਚੰਡੀਗੜ,   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਵਿੱਚ ਪਟਿਆਲਾ ਜ਼ਿਲੇ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦਾ ਮਾਣ ਹਾਸਲ ਕੀਤਾ ਹੈ। ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸਨ ਕੁਮਾਰ ਦੀ ਦੇਖ-ਰੇਖ ਵਿੱਚ ਇਨਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ। ਜਿਸ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ। 

ਇਹ ਖੁਲਾਸਾ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦਾ ਐਲੀਮੈਂਟਰੀ ਵਿੰਗ 1442 ਪ੍ਰਤੀਯੋਗੀਆਂ ਨਾਲ ਪੰਜਾਬ ਭਰ ਵਿੱਚੋਂ ਓਵਰਆਲ ਅੱਵਲ ਰਿਹਾ ਹੈ। ਸੰਯੁਕਤ ਰੂਪ ਵਿੱਚ ਵੀ ਪਟਿਆਲਾ ਜ਼ਿਲੇ ਦੇ ਸੈਕੰਡਰੀ ਤੇ ਐਲੀਮੈਂਟਰੀ ਵਿੰਗ ਦੇ 2316 ਵਿਦਿਆਰਥੀਆਂ ਨੇ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ, ਪੰਜਾਬ ਭਰ ਵਿੱਚੋਂ ਮੋਹਰੀ ਰਹਿਣ ਦਾ ਮਾਣ ਪ੍ਰਾਪਤ ਕੀਤਾ। ਜਲੰਧਰ ਜ਼ਿਲਾ 1770 ਨਾਲ ਦੂਸਰੇ, ਲੁਧਿਆਣਾ ਜ਼ਿਲਾ 1624 ਨਾਲ ਤੀਸਰੇ ਤੇ ਸੰਗਰੂਰ ਜ਼ਿਲਾ 1484 ਪ੍ਰਤੀਯੋਗੀਆਂ ਨਾਲ ਰਾਜ ਭਰ ਵਿੱਚੋਂ ਚੌਥੇ ਸਥਾਨ ਉਤੇ ਰਿਹਾ। ਇਸ ਦੇ ਨਾਲ ਹੀ ਪ੍ਰਤੀਯੋਗਤਾ ਦਾ ਸਕੂਲ ਪੱਧਰ ਦਾ ਪੜਾਅ ਨੇਪਰੇ ਚੜ ਚੁੱਕਿਆ ਹੈ ਅਤੇ ਹੁਣ ਬਲਾਕ ਪੱਧਰ ਦੇ ਮੁਕਾਬਲੇ ਹੋਣਗੇ। ਪ੍ਰਾਇਮਰੀ ਵਰਗ ਵਿੱਚ ਪਟਿਆਲਾ ਜ਼ਿਲੇ ਨੇ 1442 ਪ੍ਰਤੀਯੋਗੀਆਂ ਨਾਲ ਪਹਿਲਾ, ਲੁਧਿਆਣਾ ਜ਼ਿਲੇ ਨੇ 795 ਨਾਲ ਦੂਸਰਾ ਤੇ ਜਲੰਧਰ ਜ਼ਿਲੇ ਨੇ 794 ਪ੍ਰਤੀਯੋਗੀਆਂ ਨਾਲ ਤੀਸਰਾ, ਸੈਕੰਡਰੀ ਵਿੰਗ ਵਿੱਚੋਂ ਜਲੰਧਰ ਜ਼ਿਲੇ ਨੇ 449 ਪ੍ਰਤੀਯੋਗੀਆਂ ਨਾਲ ਪਹਿਲਾ, ਸੰਗਰੂਰ ਜ਼ਿਲੇ ਨੇ 437 ਨਾਲ ਦੂਸਰਾ ਤੇ ਲੁਧਿਆਣਾ ਜ਼ਿਲੇ ਨੇ 405 ਪ੍ਰਤੀਯੋਗੀਆਂ ਨਾਲ ਤੀਸਰਾ, ਮਿਡਲ ਵਿੰਗ ਵਿੱਚੋਂ ਸੰਗਰੂਰ ਜ਼ਿਲੇ ਨੇ 489 ਪ੍ਰਤੀਯੋਗੀਆਂ ਨਾਲ ਪਹਿਲਾ, ਪਟਿਆਲਾ ਜ਼ਿਲੇ ਨੇ 449 ਨਾਲ ਦੂਸਰਾ ਤੇ ਸ੍ਰੀ ਫਤਹਿਗੜ ਸਾਹਿਬ ਜ਼ਿਲੇ ਨੇ 448 ਪ੍ਰਤੀਯੋਗੀਆਂ ਨਾਲ ਤੀਜਾ ਸਥਾਨ ਹਾਸਲ ਕੀਤਾ।

 ਪ੍ਰਾਇਮਰੀ ਵਿੰਗ ਵਿੱਚੋਂ ਬਲਾਕ ਖੂਹੀਆਂ ਸਰਵਰ (ਫਾਜ਼ਿਲਕਾ) ਨੇ 194 ਪ੍ਰਤੀਯੋਗੀਆਂ ਨਾਲ ਪਹਿਲਾ, ਸੰਗਰੂਰ ਬਲਾਕ ਨੇ 157 ਪ੍ਰਤੀਯੋਗੀਆਂ ਨਾਲ ਦੂਜਾ ਤੇ ਪਟਿਆਲਾ 1 ਬਲਾਕ ਨੇ 154 ਪ੍ਰਤੀਯੋਗੀਆਂ ਨਾਲ ਰਾਜ ਭਰ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਮਿਡਲ ਵਿੰਗ ਵਿੱਚੋਂ ਬਲਾਕ ਬੱਸੀ ਪਠਾਣਾਂ (ਸ੍ਰੀ ਫਤਹਿਗੜ) ਸਾਹਿਬ ਨੇ 86 ਪ੍ਰਤੀਯੋਗੀਆਂ ਨਾਲ ਪਹਿਲਾ, ਮਾਨਸਾ ਬਲਾਕ ਨੇ 79 ਨਾਲ ਦੂਜਾ ਤੇ ਝੁਨੀਰ ਬਲਾਕ (ਮਾਨਸਾ) ਨੇ 71 ਪ੍ਰਤੀਯੋਗੀਆਂ ਨਾਲ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਸੈਕੰਡਰੀ ਵਿੰਗ ਵਿੱਚੋਂ ਬਲਾਕ ਸ਼ੇਰਪੁਰ (ਸੰਗਰੂਰ) ਨੇ 67 ਪ੍ਰਤੀਯੋਗੀਆਂ ਨਾਲ ਪਹਿਲਾ, ਬੁਢਲਾਡਾ-1 (ਮਾਨਸਾ) ਨੇ 66 ਪ੍ਰਤੀਯੋਗੀਆਂ ਨਾਲ ਦੂਸਰਾ, ਬਰੇਟਾ (ਮਾਨਸਾ) ਤੇ ਰਾਮਪੁਰਾ ਫੂਲ (ਬਠਿੰਡਾ) ਨੇ 63-63 ਪ੍ਰਤੀਯੋਗੀਆਂ ਨਾਲ ਰਾਜ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ।   

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ