ਸੰਸਾਰ

ਭਾਈ ਤਾਰੂ ਸਿੰਘ ਜੀ ਸ਼ਹੀਦ ਨਾਲ ਸੰਬੰਧਤ ਗੁਰੂਘਰ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ : ਮਾਨ

ਕੌਮੀ ਮਾਰਗ ਬਿਊਰੋ | July 31, 2020 05:48 PM
 
 
ਫ਼ਤਹਿਗੜ੍ਹ ਸਾਹਿਬ,   "ਬੀਤੇ ਕੁਝ ਦਿਨਾਂ ਤੋਂ ਅਖ਼ਬਾਰਾਂ ਤੇ ਮੀਡੀਏ ਵਿਚ ਇਹ ਗੱਲ ਆ ਰਹੀ ਸੀ ਕਿ ਪਾਕਿਸਤਾਨ ਵਿਖੇ ਭਾਈ ਤਾਰੂ ਸਿੰਘ ਜੀ ਸ਼ਹੀਦ ਨਾਲ ਸੰਬੰਧਤ ਗੁਰੂਘਰ ਦੀ ਇਮਾਰਤ ਤੇ ਉਨ੍ਹਾਂ ਦੇ ਸਥਾਂਨ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ । ਜਿਸ ਨਾਲ ਸਮੁੱਚੀ ਸਿੱਖ ਕੌਮ ਦੇ ਮਨ ਵਿਚ ਰੋਸ਼ ਸੀ । ਦਾਸ ਨੇ ਪਾਰਟੀ ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੂੰ ਹਦਾਇਤ ਕੀਤੀ ਸੀ ਕਿ ਪਾਕਿਸਤਾਨੀ ਅੰਬੈਸਡਰ ਨਾਲ ਫੋਨ ਤੇ ਸੰਪਰਕ ਕਰਕੇ ਉਪਰੋਕਤ ਗੁਰੂਘਰ ਦੀ ਅਸਲ ਸਥਿਤੀ ਸੰਬੰਧੀ ਜਾਣਕਾਰੀ ਲਈ ਜਾਵੇ। ਸ. ਟਿਵਾਣਾ ਨੇ ਬੀਤੇ ਦਿਨੀਂ 30 ਜੁਲਾਈ ਨੂੰ ਪਾਕਿਸਤਾਨ ਅੰਬੈਸੀ ਨਾਲ ਸੰਪਰਕ ਕਰਕੇ ਜੋ ਜਾਣਕਾਰੀ ਲਈ ਹੈ ਉਨ੍ਹਾਂ ਨੇ ਸਿੱਖ ਕੌਮ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਸਿੱਖ ਕੌਮ ਨਾਲ ਸੰਬੰਧਤ ਕਿਸੇ ਵੀ ਗੁਰੂਘਰ ਤਾਂ ਦੂਰ ਦੀ ਗੱਲ, ਪਾਕਿਸਤਾਨ ਵਿਚ ਸਥਿਤ ਮਸਜਿਦਾਂ, ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਬਹੁਤ ਸਖਤ ਕਾਨੂੰਨ ਹੈ । ਇਸ ਤਰ੍ਹਾਂ ਦੀ ਕੋਈ ਵੀ ਕਾਰਵਾਈ ਪਾਕਿਸਤਾਨ ਵਿਚ ਨਹੀਂ ਹੋਈ । ਜੋ ਅਖ਼ਬਾਰਾਂ ਜਾਂ ਮੀਡੀਏ ਵਿਚ ਇਸ ਸੰਬੰਧੀ ਕੁਝ ਪ੍ਰਕਾਸਿ਼ਤ ਹੋਇਆ ਹੈ, ਉਹ ਗੁੰਮਰਾਹਕੁੰਨ ਹੈ । ਇਸ ਲਈ ਅਸੀਂ ਆਪਣੀ ਕੌਮੀ ਜਿ਼ੰਮੇਵਾਰੀ ਅਤੇ ਗੁਰੂਘਰਾਂ ਸੰਬੰਧੀ ਆਪਣੇ ਸਤਿਕਾਰ ਤੇ ਦਰਦ ਨੂੰ ਸਮਝਦੇ ਹੋਏ ਸਮੁੱਚੀ ਸਿੱਖ ਕੌਮ ਨੂੰ ਇਹ ਜਾਣਕਾਰੀ ਦੇਣਾ ਆਪਣਾ ਫਰਜ ਸਮਝਦੇ ਹਾਂ ਕਿ ਭਾਈ ਤਾਰੂ ਸਿੰਘ ਜੀ ਸ਼ਹੀਦ ਦੇ ਸਥਾਂਨ ਨੂੰ ਕੋਈ ਆਂਚ ਨਹੀਂ ਆਈ, ਬਲਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਹਕੂਮਤ, ੲੈਕੂਏਸ਼ਨ ਟਰੱਸਟ ਬੋਰਡ ਅਤੇ ਪਾਕਿਸਤਾਨ ਪੰਜਾਬ ਦੀ ਹਕੂਮਤ ਨਾਲ ਆਪਸੀ ਰਾਬਤਾ ਨਿਰੰਤਰ ਬਣਿਆ ਹੋਇਆ ਹੈ । ਅਜਿਹੀ ਕਿਸੇ ਵੀ ਅਫ਼ਵਾਹ ਤੇ ਸਿੱਖ ਕੌਮ ਵਿਸਵਾਸ ਨਾ ਕਰੇ । ਜੇਕਰ ਕਿਸੇ ਸਮੇਂ ਕੋਈ ਅਜਿਹੀ ਅਣਹੋਣੀ ਗੱਲ ਸਾਡੇ ਸਾਹਮਣੇ ਆਈ ਤਾਂ ਅਸੀਂ ਤੁਰੰਤ ਪਾਕਿਸਤਾਨ ਹਕੂਮਤ ਅਤੇ ਅੰਬੈਸੀ ਨਾਲ ਸੰਪਰਕ ਕਰਾਂਗੇ ਤੇ ਅਜਿਹੀ ਕੋਈ ਗੱਲ ਨਹੀਂ ਹੋਣ ਦੇਵਾਂਗੇ ।"
ਇਹ ਜਾਣਕਾਰੀ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੇ ਗਏ ਇਕ ਬਿਆਨ ਵਿਚ ਸਮੁੱਚੀ ਸਿੱਖ ਕੌਮ ਨੂੰ ਦਿੰਦੇ ਹੋਏ ਕਿਹਾ ਕਿ ਸਮੁੱਚੀ ਸਿੱਖ ਕੌਮ ਅਜਿਹੇ ਮਸਲਿਆ ਤੇ ਵਿਚਾਰਾਂ ਦੇ ਵਖਰੇਵੇ ਹੋਣ ਦੇ ਬਾਵਜੂਦ ਵੀ ਇਕਰੂਪ ਰਹੇ ਤਾਂ ਕਿ ਇੰਡੀਆਂ ਵਿਚ ਜਾਂ ਬਾਹਰਲੇ ਮੁਲਕਾਂ ਵਿਚ ਕੰਮ ਕਰ ਰਹੀਆ ਸਿੱਖ ਵਿਰੋਧੀ ਏਜੰਸੀਆਂ ਨਾ ਤਾਂ ਸਿੱਖ ਕੌਮ ਵਿਚ ਕੋਈ ਅਫਵਾਹ ਫੈਲਾਉਣ ਵਿਚ ਕਾਮਯਾਬ ਹੋ ਸਕਣ ਅਤੇ ਨਾ ਹੀ ਮੁਸਲਿਮ ਮੁਲਕਾਂ ਅਤੇ ਮੁਸਲਿਮ ਕੌਮ ਨਾਲ ਸਿੱਖ ਕੌਮ ਨੂੰ ਅਹਮੋ-ਸਾਹਮਣੇ ਕਰਨ ਦੇ ਮੰਦਭਾਵਨਾ ਭਰੇ ਮਨਸੂਬਿਆਂ ਵਿਚ ਕਾਮਯਾਬ ਹੋ ਸਕਣ ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ