ਟ੍ਰਾਈਸਿਟੀ

ਕਵੀ ਤੇ ਚਿੰਤਕ ਪ੍ਰੋ. ਰਾਕੇਸ਼ ਰਮਨ ਦਾ ਵਿਛੋੜਾ

ਕੌਮੀ ਮਾਰਗ ਬਿਊਰੋ | August 03, 2020 06:55 PM


ਚੰਡੀਗੜ੍ਹ: ਉੱਘੇ ਪ੍ਰਗਤੀਸ਼ੀਲ ਕਵੀ, ਨਾਟਕਕਾਰ, ਵਾਰਤਕ ਲੇਖਕ ਅਤੇ ਰਾਜਸੀ ਤਬਸਰਾਨਿਗਾਰ ਪ੍ਰੋ. ਰਾਕੇਸ਼ ਰਮਨ ਕੁਝ ਦਿਨ ਬੀਮਾਰ ਰਹਿ ਕੇ ਅੱਜ ਸਦੀਵੀ ਵਿਛੋੜਾ ਦੇ ਗਏ। ਉਹ ਅੱਸੀਵਿਆਂ ਵਿੱਚ ਆਪਣੇ ਪਲੇਠੇ ਕਾਵਿ-ਸੰਗ੍ਰਹਿ 'ਮੋਰਚੇ ਤੋਂ ਬਾਹਰ' ਦੀਆਂ ਨਜ਼ਮਾਂ ਨਾਲ ਚਰਚਾ ਵਿੱਚ ਆਏ ਸਨ। ਕਿੱਤੇ ਵਜੋਂ ਪੰਜਾਬੀ ਦੇ ਪ੍ਰਾਧਿਆਪਕ ਪ੍ਰੋ. ਰਮਨ ਨੇ ਸਰਕਾਰੀ ਕਾਲਜ ਢੁੱਡੀਕੇ ਅਤੇ ਸਰਕਾਰੀ ਸਾਇੰਸ ਕਾਲਜ ਜਗਰਾਉਂ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਨੇ ਸੱਤ ਕਾਵਿ-ਸੰਗ੍ਰਹਿ, ਦੋ ਨਾਟਕ, ਇੱਕ ਕਹਾਣੀ ਸੰਗ੍ਰਹਿ ਅਤੇ ਇੱਕ ਮੁਲਾਕਾਤਾਂ ਦੀ ਕਿਤਾਬ - 'ਸੰਵਾਦ ਦੇ ਪਲ' ਸੰਪਾਦਿਤ ਕੀਤੀ। 'ਮੋਰਚੇ ਤੋਂ ਬਾਹਰ', 'ਬੂੰਦ ਬੂੰਦ ਬਰਸਾਤ', 'ਪੁਲਾਂ ਦੇ ਟੁੱਟ ਜਾਣ ਮਗਰੋਂ', 'ਤਾਲਾ', 'ਨਦੀ ਕਿਹਾ', 'ਪ੍ਰਾਬਲਮਮੈਨ' ਅਤੇ 'ਹੱਦਾਂ ਟੱਪ ਆਏ ਜਰਵਾਣੇ' ਉਨ੍ਹਾਂ ਦੇ ਕਾਵਿ-ਸੰਗ੍ਰਹਿਆਂ ਦੇ ਨਾਮ ਹਨ। 'ਰੰਗ ਮਜੀਠੀ' ਉਸ ਦਾ ਕਹਾਣੀ ਸੰਗ੍ਰਹਿ ਹੈ। ਗ਼ਦਰ ਲਹਿਰ ਬਾਰੇ ਲਿਖੇ ਉਸ ਦੇ ਨਾਟਕ ਦਾ ਨਾਮ ਹੈ 'ਗਾਥਾ-ਇ-ਗ਼ਦਰ'। ਆਪਣੀਆਂ ਰਾਜਸੀ ਤਬਸਰਾ-ਨੁਮਾ ਰਚਨਾਵਾਂ ਕਰਕੇ ਉਹ ਪੰਜਾਬੀ ਅਖ਼ਬਾਰਾਂ ਤੇ ਸਾਹਿਤਕ ਰਿਸਾਲਿਆਂ ਵਿੱਚ ਪੇਸ਼ ਪੇਸ਼ ਰਹੇ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਬਹੁਤ ਸੰਭਾਵਨਾਵਾਂ ਵਾਲੇ ਚੇਤਨ ਲੇਖਕ ਤੋਂ ਵਾਂਝੇ ਹੋ ਗਏ ਹਾਂ। ਕੇਂਦਰੀ ਪੰਜਾਬੀ ਲੇਖਕ ਸਭਾ ਗ਼ਮ ਦੀ ਇਸ ਘੜੀ ਵਿੱਚ ਪ੍ਰੋ. ਰਮਨ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਾਰਦਿਕ ਸੰਵੇਦਨਾ ਸਾਂਝੀ ਕਰਦੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ