ਟ੍ਰਾਈਸਿਟੀ

ਨਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਕੈਪਟਨ ਅਮਰਿੰਦਰ ਪਹਿਲਾਂ ਹੀ ਸਖਤ ਕਾਰਵਾਈ ਦੇ ਹੁਕਮ ਅਫਸਰਾਂ ਨੂੰ ਦੇ ਚੁੱਕੇ ਹਨ-ਬਡਹੇੜੀ

ਕੌਮੀ ਮਾਰਗ ਬਿਊਰੋ | August 03, 2020 07:07 PM

ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਵੀ ਹਨ ਨੇ ਆਖਿਆ ਕਿ ਪੰਜਾਬ ਵਿੱਚ ਜੋ ਨਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ ਜਾਂ ਵੇਚਣ ਦਾ ਗ਼ੈਰ ਕਾਨੂੰਨੀ ਵਪਾਰ ਕਰਦੇ ਆ ਰਹੇ ਉਹਨਾਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਖ਼ਤ ਕਾਰਵਾਈ ਕਰਨ ਦਾ ਹੁਕਮ ਦੇ ਚੁੱਕੇ ਹਨ ਅਤੇ ਜ਼ੁੰਮੇਵਾਰ ਪੁਲਿਸ ਅਧਿਕਾਰੀਆਂ, ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਾਰੋਬਾਰੀਆਂ ਦੇ ਖ਼ਿਲਾਫ਼ ਕਾਰਵਾਈ ਅਮਲ ਵਿੱਚ ਆ ਚੁੱਕੀ ਹੈ ਇਹ ਸਾਬਤ ਹੋ ਰਿਹੈ ਕਿ ਮੁੱਖ ਮੰਤਰੀ ਦੋਸ਼ੀਆਂ ਨੂੰ ਬਿਲਕੁਲ ਨਹੀਂ ਬਖਸ਼ਣਗੇ । ਬਡਹੇੜੀ ਨੇ ਵਿਰੋਧੀ ਪਾਰਟੀਆਂ ਦੇ ਆਗੂ ਇਹਨਾਂ ਮੰਦਭਾਗੀਆਂ ਘਟਨਾਵਾਂ ਨੂੰ ਰਾਜਸੀ ਰੰਗਤ ਦੇ ਕੇ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜ਼ਿਹਨਾਂ ਦੇ ਪੰਜਾਬ ਦੇ ਰਾਜਸੀ ਪਿੜ ਚੋਂ ਪੈਰ ਉੱਖੜ ਚੁੱਕੇ ਹਨ ਲੋਕ ਉਹਨਾਂ ਨੂੰ ਬੁਰੀ ਤਰਾਂ ਨਕਾਰ ਚੁੱਕੇ ਹਨ ਉਹ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ ਇਹ ਆਗੂ ਉਹ ਹੀ ਹਨ ਜਿਨ੍ਹਾਂ ਦੇ ਰਾਜ-ਭਾਗ ਦੌਰਾਨ ਪੰਜਾਬ ਵਿੱਚ ਨਕਲੀ ਸ਼ਰਾਬ ਨਾਲ਼ 2012 ਵਿੱਚ ਲੱਗਭੱਗ 40 ਵਿਅਕਤੀ ਮਰ ਗਏ ਸਨ ਅਤੇ ਉਸ ਸਮੇਂ ਹੀ ਚਿੱਟਾ ਅਤੇ ਹੋਰ ਸਨਥੈਟਿਕ ਨਸ਼ੇ ਪੰਜਾਬ ਵਿੱਚ ਬਣਦੇ ਵੀ ਰਹੇ ਅਤੇ ਉਹਨਾਂ ਦੀ ਸਰਪ੍ਰਸਤੀ ਹੇਠ ਵਿਕਦੇ ਵੀ ਰਹੇ ਜਿਸ ਕਾਰਨ  ਪੰਜਾਬੀਆਂ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬੁਰੀ ਤਰਾਂ ਹਾਰ ਦਾ ਮੂੰਹ ਵਿਖਾਇਆ । ਬਡਹੇੜੀ ਨੇ ਆਖਿਆ ਕਿ ਲੋਕਾਂ ਨੂੰ ਸਬਰ ਤੋਂ ਕੰਮ ਲੈਣਾ ਚਾਹੀਦਾ ਹੈ ਕੈਪਟਨ ਸਰਕਾਰ ਜਲਦੀ ਸਾਰੇ ਦੋਸ਼ੀਆਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਾਏਗੀ ਕਿਸੇ ਵੀ ਦੋਸ਼ੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਨਹੀਂ ਬਖ਼ਸ਼ਿਆ ਇਹ ਉਹਨਾਂ ਦਾ ਸੁਭਾਅ ਹੈ । ਮਰਨ ਵਾਲ਼ਿਆਂ ਦਾ ਬਹੁਤ ਦੁੱਖ ਹੈ ਅਤੇ ਪਰਵਾਰਾਂ ਨਾਲ਼ ਪੂਰੀ ਹਮਦਰਦੀ ਹੈ ਸਰਕਾਰ ਪ੍ਰਭਾਵਿਤ ਪਰਵਾਰਾਂ ਦੀ ਮਾਸਿਕ ਮੱਦਦ ਵੀ ਕਰੇਗੀ ਜਿਸ ਬਾਰੇ ਮੁੱਖ ਮੰਤਰੀ ਐਲਾਨ ਵੀ ਕਰ ਚੁੱਕੇ ਹਨ ਇਹਨਾਂ ਪਰਵਾਰਾਂ ਨੂੰ ਬੇਨਤੀ ਹੈ ਕਿ ਰਾਜਸੀ ਪਾਰਟੀਆਂ ਦੇ ਆਗੂਆਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਅਤੇ ਉਹਨਾਂ ਦੀਆਂ ਗੱਲਾਂ ਵੱਲ ਧਿਆਨ ਨਾ ਦੇਣ ਵਾਹਿਗੁਰੂ ਪਰਵਾਰਾਂ ਨੂੰ ਬੱਲ ਬਖ਼ਸ਼ੇ ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ