ਟ੍ਰਾਈਸਿਟੀ

ਕੇਂਦਰ ਸਰਕਾਰ ਦੇ ਖੇਤੀਬਾੜੀ ਆਰਡੀਨੈਸ ਵਿਰੁੱਧ ਯੂਥ ਕਾਂਗਰਸ ਵਲੋਂ ਐਸ ਡੀ ਐਮ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | August 04, 2020 07:06 PM



ਖਰੜ:- ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੇ ਪ੍ਰਧਾਨ ਰਾਜਬੀਰ ਸਿੰਘ ਰਾਜੀ ਦੀ ਅਗਵਾਈ ਵਿਚ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੇ ਦਿਸ਼ਾ ਨਿਰਦੇਸ਼ਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀਬਾੜੀ ਸੈਕਟਰ ਲਈ ਜਾਰੀ ਕੀਤੇ ਗਏ ਆਰਡੀਨੈਸਾਂ ਦੇ ਖਿਲਾਫ ਐਸ.ਡੀ.ਐਮ.ਖਰੜ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਐਸ.ਡੀ.ਐਮ.ਖਰੜ ਨੂੰ ਮੰਗ ਪੱਤਰ ਦਿੱਤਾ ਗਿਆ। ਉਨਾਂ ਦਸਿਆ ਕਿ ਕੇਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਸ ਦੇਸ਼ ਦੇ ਕਿਸਾਨਾਂ ਲਈ ਖਾਤਕ ਸਿੱਧ ਸਾਬਤ ਹੋਣਗੇ ਅਤੇ ਦੇਸ਼ ਦਾ ਕਿਸਾਨ, ਮਜ਼ਦੂਰ ਅਤੇ ਆੜ•ਤੀ ਤਬਾਹ ਹੋ ਜਾਣਗੇ। ਉਨਾਂ ਦਸਿਆ ਕਿ ਇਸੇ ਤਰਾਂ ਖਰੜ, ਕੁਰਾਲੀ, ਮਾਜਰੀ ਸਮੇਤ ਹੋਰ ਵੱਖ ਵੱਖ ਥਾਵਾਂ ਤੇ ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੋਸ਼ਲ ਮੀਡੀਆ ਇੰਚਾਰਜ਼ ਰਾਜਵੀਰ ਸਿੰਘ ਰਾਜੀ, ਕਮਲਜੀਤ ਸਿੰਘ ਅਰੋੜਾ, ਪਰਦਮਨ ਸਿੰਘ ਪਿੰਕਾ, ਸਤਿੰਦਰ ਸਿੰਘ ਸੱਤੀ, ਜਗਦੀਪ ਸਿੰਘ, ਰੋਕੀ ਸਿੱਧੂ ਸਮੇਤ ਹੋਰ ਯੂਥ ਕਾਂਗਰਸ ਦੇ ਵਰਕਰ, ਅਹੁੱਦੇਦਾਰ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ