ਸੰਸਾਰ

ਸਿੱਖਾਂ ਅਤੇ ਘੱਟਗਿਣਤੀਆਂ ਤੇ ਕਾਲੇ ਕਾਨੂੰਨ ਯੂਆਪਾ ਰਾਹੀਂ ਢਾਹੇ ਜਾ ਰਹੇ ਜਬਰ ਜ਼ੁਲਮ ਦੇ ਖ਼ਿਲਾਫ਼ ਰੋਹ ਮੁਜ਼ਾਹਰੇ ਵਿੱਚ ਸਮੂਹ ਸਿੱਖਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਪਹੁੰਚਣ ਦੀ ਅਪੀਲ: ਗੁਰਚਰਨ ਸਿੰਘ ਗੁਰਾਇਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | August 08, 2020 08:11 PM

ਨਵੀਂ ਦਿੱਲੀ -ਭਾਰਤ ਸਰਕਾਰ ਦੀ ਜ਼ਾਲਮ ਨੀਤੀਆਂ ਖਿਲਾਫ 15 ਅਗਸਤ ਨੂੰ ਭਾਰਤੀ ਕੌਂਸਲੇਟ ਫਰੈਂਕਫਰਟ ਦੇ ਸਾਹਮਣੇ ਕੀਤਾ ਜਾ ਰਿਹਾ ਹੈ ।
ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੰਸਾਰ ਭਰ ਦੇ ਸਮੂਹ ਸਿੱਖਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਰੋਹ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।

ਉਨ੍ਹਾਂ ਕਿਹਾ ਕਿ 1947 ਵਿੱਚ ਭਾਰਤ ਦੀ ਅਖੌਤੀ ਅਜ਼ਾਦੀ ਤੋਂ ਬਾਅਦ ਅਤੇ ਸਿੱਖਾਂ ਦੀ ਦੂਸਰੀ ਗੁਲਾਮੀ ਵਿੱਚ ਪੈਰ ਧਰਨ ਤੋਂ ਬਾਅਦ ਹੀ ਵਿਤਕਰਿਆਂ ਦਾ ਦੌਰ ਸ਼ੁਰੂ ਹੋ ਗਿਆ ਸੀ ਜੋ ਕਿ ਅੱਜ ਤੱਕ ਜਿਉਂ ਦਾ ਤਿਉਂ ਜਾਰੀ ਹੈ । ਭਾਰਤ ਸਰਕਾਰ ਦੀਆਂ ਸਿਰਫ ਸਿੱਖਾਂ ਨਾਲ ਹੀ ਨਹੀਂ ਬਲਕਿ ਭਾਰਤ ਅੰਦਰ ਵਸਦੀਆਂ ਹੋਰ ਘਟਗਿਣਤੀਆਂ ਨਾਲ ਵੀ ਵਧੀਕੀਆਂ ਲਗਾਤਾਰ ਜਾਰੀ ਹਨ ਜੋ ਕਿ ਮੌਜੂਦਾ ਕੱਟੜ ਬ੍ਰਾਹਮਣਵਾਦੀ ਸਰਕਾਰ ਦੇ ਦੌਰ ਵਿੱਚ ਆਪਣੀ ਚਰਮ ਸੀਮਾ ਤੇ ਪਹੁੰਚ ਗਈਆਂ ਹਨ ।

ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਪੰਜਾਬ ਭਰ ਵਿੱਚ ਹੋਈਆਂ ਬੇਅਦਬੀਆਂ ਦਾ ਸਰਕਾਰ ਅਤੇ ਅਦਾਲਤ ਵੱਲੋਂ ਇਨਸਾਫ ਨਾ ਦੇਣਾ ਮਨੂੰਵਾਦੀ ਸਰਕਾਰ ਦੀਆਂ ਨੀਤੀਆਂ ਦਾ ਹੀ ਹਿੱਸਾ ਹੈ ।
ਦਲਿਤ ਭਾਈਚਾਰੇ ਨਾਲ ਬੇਇਨਸਾਫੀਆਂ ਦਾ ਦੌਰ ਵੀ ਲਗਾਤਾਰ ਜਾਰੀ ਹੈ ਤੇ ਦੋ ਦਿਨ ਪਹਿਲਾਂ ਭਗਤ ਰਵਿਦਾਸ ਜੀ ਦੇ ਅਸਥਾਨਾਂ ਦੀ ਬੇਹੁਰਮਤੀ ਮੌਜੂਦਾ ਸਰਕਾਰ ਦਾ ਅਸਲ ਚੇਹਰਾ ਸਾਹਮਣੇ ਲੈ ਕੇ ਆਉਂਦੀ ਹੈ ।
ਕਸ਼ਮੀਰ ਅੰਦਰ ਭਾਰਤ ਸਰਕਾਰ ਵੱਲੋਂ ਜੋ ਕਸ਼ਮੀਰੀਆਂ ਦੇ ਮਨੁੱਖੀ ਹੱਕਾਂ ਦਾ ਘਾਣ ਫੌਜ ਲਗਾ ਕੇ ਪਿਛਲੇ ਸਾਲਾਂ ਤੋ ਕੀਤਾ ਹੈ ਉਹ ਸਭ ਦੇ ਸਾਹਮਣੇ ਹੈ ।

ਭਾਰਤ ਸਰਕਾਰ ਵੱਲੋਂ ਹਰ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲੇ ਦਾ ਗਲਾ ਘੋਟਿਆ ਜਾ ਰਿਹਾ ਹੈ ਤੇ ਆਪਣੇ ਹੱਕਾਂ ਲਈ ਕਾਨੂੰਨ ਵਿੱਚ ਰਹਿ ਕੇ ਕੰਮ ਕਰ ਰਹੀਆਂ ਜਥੇਬੰਦੀਆਂ ਉੱਤੇ ਗੈਰ ਕਾਨੂੰਨੀ ਪਾਬੰਦੀ ਲਗਾਈ ਜਾ ਰਹੀ ਹੈ ।

ਪਿਛਲੇ ਦਿਨੀਂ ਹੀ ਭਾਰਤ ਸਰਕਾਰ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਯੂਆਪਾ ਕਾਲੇ ਕਾਨੂੰਨ ਦੁਆਰਾ ਸਿੱਖਾਂ ਅਤੇ ਘਟਗਿਣਤੀਆਂ ਖਿਲਾਫ ਵਰਤਣ ਦੀ ਹੋਰ ਘਿਨਾਉਣੀ ਸਾਜ਼ਿਸ਼ ਰਚੀ ਹੈ ਜਿਸ ਤਹਿਤ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਲੰਮੇਂ ਸਮੇਂ ਲਈ ਜੇਲ੍ਹਾਂ ਵਿੱਚ ਸੁੱਟਣ ਸਰਕਾਰ ਦਾ ਮਨਸੂਬਾ ਹੈ ।

ਇਸੇ ਲਈ ਭਾਰਤ ਸਰਕਾਰ ਦੀਆਂ ਸਿੱਖਾਂ ਅਤੇ ਹੋਰ ਘਟਗਿਣਤੀਆਂ ਨਾਲ ਵਧੀਕੀਆਂ ਖਿਲਾਫ 15 ਅਗਸਤ ਬਹੁਗਿਣਤੀਆਂ ਦੀ ਅਜ਼ਾਦੀ ਤੇ ਸਿੱਖਾਂ, ਮੁਸਲਮਾਨਾਂ ਅਤੇ ਦਲਿਤਾਂ ਵਾਸਤੇ ਇੱਕ ਤੋਂ ਬਾਅਦ ਦੂਜੀ ਗੁਲਾਮੀ ਦਿਹਾੜੇ ਨੂੰ ਕਾਲੇ ਦਿਵਸ ਦੇ ਤੌਰ ਤੇ ਮਨਾਉਣ ਲਈ ਭਾਰਤੀ ਕੌਂਸਲੇਟ ਫਰੈਕਫੋਰਟ ਜਰਮਨੀ ਅੱਗੇ ਦਿਨ ਸ਼ਨੀਵਾਰ 1:00 ਵਜੇ ਤੋ 4:00 ਵਜੇ ਤੱਕ ਹੋ ਰਹੇ ਮੁਜ਼ਾਹਰੇ ਵਿੱਚ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਵੱਧ ਤੋ ਵੱਧ ਸ਼ਾਮਲ ਹੋਣ ਦੀ ਬੇਨਤੀ ਹੈ ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ