ਧਰਮ

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਜਨਮਅਸ਼ਟਮੀ ਦੀ ਰਾਤ ਕਰਫਿਊ ਵਿੱਚ ਢਿੱਲ

ਦਵਿੰਦਰ ਸਿੰਘ ਕੋਹਲੀ | August 11, 2020 08:28 PM


ਚੰਡੀਗੜ੍ਹ,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਮੰਗਲਵਾਰ ਨੂੰ ਗ੍ਰਹਿ ਵਿਭਾਗ ਨੇ ਜਨਮਅਸ਼ਟਮੀ ਦੇ ਮੌਕੇ 12 ਤੇ 13 ਅਗਸਤ ਦੀ ਰਾਤ ਸੂਬੇ ਭਰ ਵਿੱਚ ਕਰਫਿਊ 'ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅੰਸ਼ਿਕ ਢਿੱਲ ਸਿਰਫ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫਤੇ ਤੋਂ ਉਕਤ ਤਿੰਨ ਸ਼ਹਿਰਾਂ ਵਿੱਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ।
ਬੁਲਾਰੇ ਨੇ ਕਿਹਾ ਕਿ ਜਨਮਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ।
ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਕਰਦਿਆਂ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ