ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਭਾਸ਼ਨ ਪ੍ਰਤੀਯੋਗਤਾ ਅੱਜ ਤੋਂ

ਕੌਮੀ ਮਾਰਗ ਬਿਊਰੋ | August 16, 2020 05:51 PM


ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਭਾਸ਼ਨ ਭਲਕੇ 17 ਅਗਸਤ ਤੋਂ ਆਰੰਭ ਹੋਵੇਗੀ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਸਰਪ੍ਰਸਤੀ ‘ਚ ਇੰਨ੍ਹਾਂ ਮੁਕਾਬਲਿਆਂ ਤਹਿਤ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 74 ਹਜ਼ਾਰ ਤੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਨ੍ਹਾਂ ਸਬੰਧੀ ਗੀਤ ਤੇ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆਂ ਤੇ ਸਹਾਇਕ ਨਿਰਦੇਸ਼ਕਾ ਸ਼ਿਵਾਨੀ ਸੇਤੀਆ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਭਾਸ਼ਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਭਾਸ਼ਨ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੇ। ਭਾਸ਼ਨ ਪੜਕੇ ਨਹੀਂ ਬੋਲਿਆ ਜਾਵੇਗਾ। ਪ੍ਰਤੀਯੋਗੀ ਲਗਾਤਾਰ ਤੇ ਜ਼ੁਬਾਨੀ ਉਚਾਰਨ ਕਰੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ