ਧਰਮ

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਫੁੱਲਾਂ ਦੀ ਸਜ਼ਾਵਟ

ਕੌਮੀ ਮਾਰਗ ਬਿਊਰੋ | August 18, 2020 06:13 PM
 
 
ਅੰਮ੍ਰਿਤਸਰ,  
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਹੈ। ਫੁੱਲਾਂ ਦੀ ਸੇਵਾ ਗੁਰੂ ਘਰ ਦੇ ਸ਼ਰਧਾਲੂ ਸ੍ਰੀ ਕੇ. ਕੇ. ਸ਼ਰਮਾਂ ਵੱਲੋਂ ਕਰਵਾਈ ਗਈ ਹੈ, ਜਿਨ੍ਹਾਂ ਦਾ ਸਹਿਯੋਗ ਸ. ਸੁਰਿੰਦਰਪਾਲ ਸਿੰਘ ਅਤੇ ਸੰਗਤਾਂ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਬੀਤੇ ਕੁਝ ਸਾਲਾਂ ਤੋਂ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਵਾਰ ਕਲਕੱਤਾ, ਬੰਗਲੌਰ, ਪੂਨਾ ਅਤੇ ਕੇਰਲਾ ਆਦਿ ਥਾਵਾਂ ਤੋਂ ਮੰਗਵਾਏ ਗਏ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰੀਬ 25 ਤੋਂ 30 ਟਨ ਫੁੱਲ ਸਜਾਵਟ ਲਈ ਵਰਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਜਾਵਟ ਲਈ 80 ਦੇ ਕਰੀਬ ਕਾਰੀਗਰ ਯੂ. ਪੀ. ਅਤੇ ਕਲਕੱਤਾ ਆਦਿ ਥਾਵਾਂ ਤੋਂ ਪੁੱਜੇ ਹਨ। ਕਰੀਬ 40 ਤੋਂ 45 ਕਿਸਮ ਦੇ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਫੁੱਲਾਂ ਵਿਚ ਗੁਲਾਬ, ਕਾਰਮਿਸਨ, ਲਿੱਲੀ, ਮੇਰੀਗੋਲਡ, ਰਜਨੀਗੰਧਾ, ਜੈਸਮੀਨ, ਗੁਲਦਾਵਰੀ, ਜਰਵੀਰਾ ਆਦਿ ਵਿਸ਼ੇਸ਼ ਹਨ। 
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਭਲਕੇ 19 ਅਗਸਤ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਨਗਰ ਕੀਰਤਨ ਸਮੇਂ ਜ਼ਿਆਦਾ ਸੰਗਤੀ ਇਕੱਠ ਸੰਭਵ ਨਹੀਂ ਹੈ, ਇਸ ਲਈ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਪੀ.ਟੀ.ਸੀ. ਚੈਨਲ ਤੋਂ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰਾਂ ਵਿਚ ਬੈਠ ਕੇ ਗੁਰਪੁਰਬ ਸਮੇਂ ਗੁਰਬਾਣੀ ਕੀਰਤਨ ਦਾ ਅਨੰਦ ਮਾਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
 

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ