ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਸਾਜ਼ ਵਾਦਨ ਪ੍ਰਤੀਯੋਗਤਾ ਅੱਜ ਤੋਂ

ਕੌਮੀ ਮਾਰਗ ਬਿਊਰੋ | August 30, 2020 06:42 PM

ਐਸ.ਏ.ਐਸ. ਨਗਰ -ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਭਲਕੇ 31 ਅਗਸਤ ਤੋਂ ਆਰੰਭ ਹੋਵੇਗੀ| ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨ੍ਹਾਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.23 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ 'ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ| ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ 'ਚ ਹਿੱਸਾ ਲਿਆ| ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਸਹਾਇਕ ਨਿਰਦੇਸ਼ਕਾ ਸ਼ਿਵਾਨੀ ਸੇਤੀਆ ਨੇ ਦੱਸਿਆ ਕਿ ਇੰਨ੍ਹਾਂ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ 'ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ| ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ| 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ 'ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ 'ਚ ਭਰਨਗੇ| ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ|

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ