ਖੇਡ

ਉਲੰਪਿਕ ਲਈ ਕੁਆਲੀਫਾਈ ਹੋਈ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ

ਕੌਮੀ ਮਾਰਗ ਬਿਊਰੋ | September 01, 2020 05:23 PM
 
 
 
ਚੰਡੀਗੜ੍ਹ,
 
ਪੰਜਾਬ ਦੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਲੁਧਿਆਣਾ ਵਿਖੇ ਸਿਮਰਨਜੀਤ ਕੌਰ ਦੀ ਮਾਤਾ ਸ੍ਰੀਮਤੀ ਰਾਜਪਾਲ ਕੌਰ ਨੂੰ ਭੇਟ ਕੀਤਾ।
 
ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ 'ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।
 
ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਉਸ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਮੁੱਕੇਬਾਜ਼ੀ ਖੇਡ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਧਾਰਣ ਪਰਿਵਾਰ ਦੀ ਧੀ ਦੀ ਇਹ ਆਸਾਧਾਰਣ ਪ੍ਰਾਪਤੀ ਹੈ ਅਤੇ ਉਸ ਨੂੰ ਅੱਗੇ ਵਧਣ ਲਈ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
 
ਰਾਣਾ ਸੋਢੀ ਨੇ ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖਰਚਾ ਪੰਜਾਬ ਸਰਕਾਰ ਵੱਲੋਂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਲੁਧਿਆਣਾ ਦੇ ਪਿੰਡ ਚਕਰ ਦੀ ਇਸ ਮੁੱਕੇਬਾਜ਼ ਨੇ ਪਿੰਡ ਤੋਂ ਹੀ ਆਪਣਾ ਕਰੀਅਰ ਬਣਾਉਣਾ ਸ਼ੁਰੂ ਕੀਤਾ। 2013 ਵਿੱਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ, 2018 ਵਿੱਚ ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਅਤੇ 2019 ਵਿੱਚ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ। ਮੌਜੂਦਾ ਸਮੇਂ ਇਹ ਖਿਡਾਰਨ ਉਲੰਪਿਕ ਦੀ ਤਿਆਰੀ ਵਿੱਚ ਰੁੱਝੀ ਹੋਈ ਹੈ।
 
ਇਸ ਮੌਕੇ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਿਮਰਨਜੀਤ ਕੌਰ ਸਖ਼ਤ ਮਿਹਨਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਉਲੰਪਿਕ ਵਿੱਚ ਸੋਨ ਤਗਮਾ ਜਿੱਤੇਗੀ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ. ਰਵਿੰਦਰ ਸਿੰਘ, ਸੀਨੀਅਰ ਯੂਥ ਕਾਂਗਰਸੀ ਆਗੂ ਸ. ਹਰਕਰਨ ਸਿੰਘ ਵੈਦ ਅਤੇ ਹੋਰ ਵੀ ਹਾਜ਼ਰ ਸਨ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ