ਸੰਸਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪੀ.ਡੀ.ਐਫ ਫਾਈਲ ,ਪੈੱਨ ਡਰਾਈਵ ਕਿਥੋਂ ਪ੍ਰਾਪਤ ਕੀਤੀ -ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੌਮੀ ਮਾਰਗ ਬਿਊਰੋ | September 03, 2020 05:38 PM

ਅੰਮ੍ਰਿਤਸਰ-ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ  ਕਿਹਾ ਕਿ ਸ੍ਰ. ਰਿਪੁਦਮਨ ਸਿੰਘ ਮਲਕ ਅਤੇ ਸ੍ਰ. ਬਲਵੰਤ ਸਿੰਘ ਪੰਧੇਰ ਸਰੀ, ਬੀ.ਸੀ (ਕਨੇਡਾ) ਪਾਸੋਂ ਭਾਈ ਹਰਦੀਪ ਸਿੰਘ ਨਿੱਜਰ (ਮੁੱਖ ਸੇਵਾਦਾਰ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਸਰੀ-ਡੈਲਟਾ ਬੀ.ਸੀ ਕਨੇਡਾ) ਨੇ ਸ੍ਰੀ ਗੁਰੂ ਗ੍ਰੰਥ  ਸਾਹਿਬ  ਜੀ  ਦੇ  ਪਾਵਨ  ਸਰੂਪ  ਅਤੇ  ਛਪਾਈ  ਵਿਚ  ਵਰਤੀ  ਗਈ  ਸਾਰੀ  ਮਸ਼ੀਨਰੀ  ਸਮੇਤ ਪੀ.ਡੀ.ਐਫ ਫਾਈਲ ਵਾਲੀ ਪੈੱਨ ਡਰਾਈਵ ਪ੍ਰਾਪਤ ਕੀਤੀ ਹੈ।ਉਸ ਸਬੰਧੀ ਸ੍ਰ. ਰਿਪੁਦਮਨ ਸਿੰਘ ਮਲਕ ਅਤੇ ਸ੍ਰ. ਬਲਵੰਤ ਸਿੰਘ ਪੰਧੇਰ ਨੂੰ ਇਹ ਸਪੱਸ਼ਟ ਦੱਸਣ ਲਈ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਉਨ੍ਹਾਂ ਨੇ ਪੀ.ਡੀ.ਐਫ ਫਾਈਲ ਵਾਲੀ ਪੈੱਨ ਡਰਾਈਵ ਕਿਸ ਤੋਂ ਅਤੇ ਕਿਥੋਂ ਪ੍ਰਾਪਤ ਕੀਤੀ ਹੈ।ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਇਸ ਦੀ ਜਾਣਕਾਰੀ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ