ਧਰਮ

ਦਿੱਲੀ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਪੁਰਬ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 12, 2020 07:35 PM

ਨਵੀਂ ਦਿੱਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਲਈ ਲੰਗਰ ਛਕਾਉਣ ਦਾ ਉਪਰਾਲਾ ਕੀਤਾ ਹੈ।
ਅੱਜ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ ਜੋਤਿ ਜੋਤ ਸਮਾਉਣ ਦੇ ਦਿਵਸ ਮੌਕੇ 'ਤੇ ਪ੍ਰੋਗਰਾਮ ਵਿਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਦੁਨੀਆਂ ਵਿਚ ਸਭ ਤੋਂ ਪਹਿਲਾਂ ਭੁੱਖੇ ਸੂਧੂਆਂ ਨੁੰ ਲੰਗਰ ਛਕਾਉਣ ਨਾਲ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ ਸਮੁੱਚੀ ਲੋਕਾਈ ਨੂੰ ਗੁਰੂ ਨਾਨਕ ਦੇਵ ਜੀ ਨੇ ਇਹ ਸੰਦੇਸ਼ ਦਿੱਤਾ ਕਿ ਸਾਰੀ ਮਨੁੱਖਤਾ ਇਕੋ ਪਰਮਾਤਮਾ ਦੀ ਸਿਰਜਣਾ ਹਨ।
ਸ੍ਰੀ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਰਾਹ 'ਤੇ ਚੱਲਦਿਆਂ ਹੀ ਅਸੀਂ ਬਾਲਾ ਪ੍ਰੀਤਮ ਦਵਾਖਾਨੇ ਦੀ ਸ਼ੁਰੂਆਤ ਕੀਤੀ ਹੈ ਜਿਥੇ ਰੋਜ਼ਾਨਾ ਹਜ਼ਾਰਾਂ ਪੀੜਤ ਸਸਤੀਆਂ ਦਵਾਈਆਂ ਲੈ ਕੇ ਆਪੋ ਆਪਣਾ ਤੇ ਆਪਣੇ ਪਰਿਵਾਰਾਂ ਦਾ ਇਲਾਜ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਦਵਾਖਾਨੇ ਅਸੀਂ ਦਿੱਲੀ ਦੇ ਹੋਰ ਭਾਗਾਂ ਵਿਚ ਵੀ ਖੋਲਣ ਵਾਸਤੇ ਯੋਜਨਾਬੰਦੀ ਕਰ ਰਹੇ ਹਾਂ।
ਸ੍ਰੀ ਕਾਲਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਉਪਰਾਲਾ ਵੀ ਅਸੀਂ ਕਰ ਰਹੇ ਹਾਂ ਤੇ ਇਹ ਪਵਿੱਤਰ ਗੁਰਪੁਰਬ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੰਗਤ ਨੂੰ ਵੀ ਅਪੀਲ ਕਰਦੇ ਹਾਂ ਕਿ ਸਾਨੂੰ ਆਪਣੇ ਮੁੱਲਵਾਨ ਸੁਝਾਅ ਦੇਣ ਤਾਂ ਜੋ ਅਸੀਂ ਆਪਣੇ ਕੰਮਕਾਜ ਵਿਚ ਹੋਰ ਸੁਧਾਰ ਕਰ ਸਕੀਏ।
ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜੋਤਿ ਜੋਤ ਸਮਾਉਣ ਦੇ ਦਿਵਸ 'ਤੇ ਗੁਰ ਘਰ ਵਿਚ ਨਤਮਸਤਕ ਹੋ ਕੇ ਸੰਗਤ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ ਤੇ ਉਹ ਸੰਗਤ ਅੱਗੇ ਨਤਮਸਤਕ ਹੁੰਦੇ ਹਨ।
ਇਸ ਮੌਕੇ ਸਵੇਰ ਤੋਂ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਗਿਆ। ਸਟੇਜ ਦੀ ਸੇਵਾ ਦਿੱਲੀ ਕਮੇਟੀ ਮੈਂਬਰ ਸਰਵਜੀਤ ਸਿੰਘ ਵਿਰਕ ਅਤੇ ਗੁਰਦੇਵ ਸਿੰਘ ਭੋਲਾ ਵਲੋਂ ਨਿਭਾਈ ਗਈ। ਕਮੇਟੀ ਦੇ ਸਯੁੰਕਤ ਸਕੱਤਰ ਅਤੇ ਨਾਨਕ ਪਿਆਉ ਦੇ ਚੇਅਰਮੈਨ ਹਰਵਿੰਦਰ ਸਿੰਘ ਕੇ ਪੀ, ਮੇਮਬਰ ਅਮਰਜੀਤ ਸਿੰਘ ਪਿੰਕੀ, ਵਿਕਰਮ ਸਿੰਘ ਰੋਹਿਣੀ, ਹਰਜੀਤ ਸਿੰਘ ਪੱਪਾ, ਰਵਿੰਦਰ ਸਿੰਘ ਖੁਰਾਣਾ, ਸੁਖਵਿੰਦਰ ਸਿੰਘ ਬਬਰ ਵੀ ਮੌਜੂਦ ਰਹੇ।

 

Have something to say? Post your comment

 

ਧਰਮ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ