ਧਰਮ

ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਵੱਲੋਂ ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

ਕੌਮੀ ਮਾਰਗ ਬਿਊਰੋ | September 16, 2020 07:26 PM


ਚੰਡੀਗੜ੍ਹ,  
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਪੁਰਜ਼ੋਰ ਮੰਗ ਉਤੇ ਕੌਮੀ ਹਾਈਵੇਜ਼ ਅਥਾਰਟੀ ਵੱਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਦਾ ਧੰਨਵਾਦ ਕੀਤਾ ਹੈ।
ਅੱਜ ਇਥੇ ਜਾਰੀ ਸਾਂਝੇ ਬਿਆਨ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਅਰੁਣਾ ਚੌਧਰੀ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ ਤੇ ਬਲਵਿੰਦਰ ਸਿੰਘ ਲਾਡੀ (ਤਿੰਨੋਂ ਵਿਧਾਇਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਇਹ ਵੱਡਾ ਤੋਹਫਾ ਹੈ।
ਸਮੂਹ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਚੌਕ ਮਹਿਤਾ ਤੇ ਬਟਾਲਾ ਜੋੜਦੀ 70 ਕਿਲੋਮੀਟਰ ਦੇ ਕਰੀਬ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਫੈਸਲਾ ਸਿੱਖ ਸੰਗਤ ਦੇ ਨਾਲ ਸਮੁੱਚੇ ਸਰਹੱਦੀ ਇਲਾਕੇ ਲਈ ਵੱਡੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿਛਲੇ ਸਾਲ ਤੋਂ ਹੀ ਇਸ ਰੋਡ ਨੂੰ ਚਾਰ ਮਾਰਗੀ ਬਣਾਉਣ ਦੀ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਰਗ ਉਤੇ ਜਿੱਥੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਸ਼ਹਿਰ ਬਟਾਲਾ ਤੇ ਡੇਰਾ ਬਾਬਾ ਨਾਨਕ ਪੈਂਦੇ ਹਨ ਉਥੇ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਬਾਬਾ ਬਕਾਲਾ ਵੀ ਇਸੇ ਮਾਰਗ ਉਤੇ ਪੈਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਸਨਅਤੀ ਸ਼ਹਿਰ ਬਟਾਲਾ ਨੂੰ ਵੀ ਵੱਡਾ ਫਾਇਦਾ ਪੁੱਜੇਗਾ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ