ਟ੍ਰਾਈਸਿਟੀ

ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੇ ਆਗੂ ਵੀ ਹੁਣ ਅਹੁੱਦਿਆਂ ਤੋਂ ਦੇਣ ਅਤਸੀਫੇ: ਕੁਲਵੰਤ ਸਿੰਘ ਕਾਂਤਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 18, 2020 06:44 PM



ਖਰੜ:- ਖਰੜ ਦੇ ਨੇੜਲੇ ਪਿੰਡ ਤਿਰਪੜੀ ਦੇ ਸਾਬਕਾ ਸਰਪੰਚ ਅਤੇ ਯੂਥ ਅਕਾਲੀ ਆਗੂ ਕੁਲਵੰਤ ਸਿੰਘ ਕਾਂਤਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਸ਼ੁਰੂ ਤੋ ਕਿਸਾਨ, ਵਪਾਰੀਆਂ, ਮਜ਼ਦੂਰਾਂ ਲਈ ਸੰਘਰਸ਼ ਕੀਤਾ ਅਤੇ ਹੁਣ ਜਦੋਂ ਕੇਂਦਰ ਸਰਕਾਰ ਵਲੋਂ ਤਿੰਨ ਖੇਤੀਬਾੜੀ ਨਾਲ ਸਬੰਧਿਤ ਆਰਡੀਨੈਸ ਲੋਕ ਸਭਾ ਵਿਚ ਪੇਸ਼ ਕੀਤੇ ਜਿਸਦੇ ਵਿਰੋਧ ਵਿਚ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਮੰਤਰੀ ਦਾ ਅਹੁੱਦਾ ਤਿਆਗ ਦਿੱਤਾ। ਉਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਕਿ ਪਾਰਟੀ ਨੇ ਪੰਜਾਬ ਦੇ ਕਿਸਾਨਾਂ, ਆੜਤੀਆਂ, ਵਪਾਰੀਆਂ, ਮਜ਼ਦੂਰਾਂ ਲਈ ਸ਼ੰਘਰਸ਼ ਕਰਕੇ ਉਨਾਂ ਦੇ ਹੱਕਾਂ ਲਈ ਮੋਰਚੇ ਵੀ ਲਾਏ ਅਤੇ ਜੇਲਾਂ ਵੀ ਕੱਟੀਆਂ। ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਕੈਬਨਿਟ ਮੰਤਰੀ ਦੇ ਅਹੁੱਦੇ ਤੋ ਅਸਤੀਫਾ ਦੇਣ ਨਾਲ ਵਿਰੋਧੀਆਂ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਕਰਾਰਾ ਜਵਾਬ ਹੈ। ਉਨਾਂ ਕਿਹਾ ਕਿ ਜਿਹੜੇ ਪਹਿਲਾਂ ਬੀਬੀ ਬਾਦਲ ਦਾ ਅਸਤੀਫਾ ਮੰਗ ਕਰ ਰਹੇ ਸਨ ਹੁਣ ਕਾਂਗਰਸ, ਆਪ ਦੇ ਆਗੂਆਂ ਨੂੰ ਵੀ ਅਸਤੀਫੇ ਦੇਣੇ ਚਾਹੀਦੇ ਹਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ