ਟ੍ਰਾਈਸਿਟੀ

ਖੇਤੀਬਾੜੀ ਬਿਲਾਂ ਦੇ ਖਿਲਾਫ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਧਰਨਾ ਦੇ ਕੇ ਕੀਤਾ ਚੱਕਾ ਜਾਮ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 21, 2020 08:31 PM



ਖਰੜ :- ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿਲਾਂ ਦੇ ਰੋਸ ਵਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ ਪਾਰਟੀ ਵਲੋਂ ਅੱਜ ਪੁਰਾਣੀ ਮੋਰਿੰਡਾ ਸੜਕ ਤੇ ਰੋਸ ਧਰਨਾ ਕੇ ਕੇ ਚੱਕਾ ਜਾਮ ਕਰਕੇ ਆਵਾਜ਼ਾਈ ਬੰਦ ਰੱਖੀ ਗਈ | ਕਾਂਗਰਸੀ ਆਗੂਆਂ ਨੇ ਕਿਸਾਨਾਂ, ਮਜਦੂਰਾਂ, ਵਪਾਰੀਆਂ ਦੇ ਹੱਕਾਂ ਵਿਚ ਧਰਨਾ ਦੇਣ ਸਮੇਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਪੰਜਾਬ ਰਾਜ ਸਹਿਕਾਰੀ ਵਿਕਾਸ ਬੈਕ ਦੇ ਚੇਅਰਮੈਨ ਕਮਲਦੀਪ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਬਰਦਸਤੀ ਪਾਸ ਕੀਤੇ ਗਏ ਖੇਤੀ ਬਿਲਾਂ ਨੂੰ ਲੈ ਕੇ ਅੱਜ ਦੇਸ਼ ਦਾ ਕਿਸਾਨ, ਮਜ਼ਦੂਰ, ਵਾਪਰੀ ਵਰਗ ਸੜਕਾਂ ਤੇ ਆ ਚੁੱਕਾ ਹੈ | ਕੱਲ ਵੀ ਰਾਜ ਸਭਾ ਵਿਚ ਭਾਜਪਾ ਵਲੋਂ ਬਿਨਾਂ ਵੋਟਾਂ ਪੁਆਏ ਇਹ ਬਿਲ ਧੱਕੇਸ਼ਾਹੀ ਨਾਲ ਪਾਸ ਕੀਤੇ ਗਏ ਅਤੇ ਅੱਜ ਵਿਰੋਧ ਕਰ ਰਹੇ ਰਾਜ ਸਭਾ ਮੈਂਬਰਾਂ ਨੂੰ ਵੀ ਮੁਅੱਤਲ ਕੀਤਾ ਗਿਆ ਜੋ ਕਿ ਬਹੁਤ ਹੀ ਮੰਦਭਾਗਾ ਹੈ ਅਤੇ ਦੇਸ਼ ਦਾ ਕਿਸਾਨ, ਮਜ਼ਦੂਰ, ਵਾਪਰੀ ਵਰਗ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦਾ ਡੱਟ ਕੇ ਸਾਥ ਦੇਵੇਗੀ | ਇਸ ਮੌਕੇ ਅਮਰੀਕ ਸਿੰਘ ਹੈਪੀ, ਬਹਾਦਰ ਸਿੰਘ, ਜਸਵਿੰਦਰ ਸਿੰਘ ਗੋਲਡੀ, ਰਾਧੇ ਸੋਨੀ, ਜਸਪਾਲ ਸਿੰਘ, ਮਨਜੀਤ ਸਿੰਘ ਜੱਗੂ, ਭੁਪਿੰਦਰ ਸਿੰਘ, ਰਾਕੇਸ਼ ਕਾਲੀਆਂ, ਕੁਲਜੀਤ ਸਿੰਘ, ਨਾਗਰ ਸਿੰਘ ਧੜਾਕ, ਵਿੱਕੀ ਸਿਵਜੋਤ, ਗਿਆਨ ਸਿੰਘ ਬਾਜਵਾ, ਪਿ੍ਤਪਾਲ ਸਿੰਘ ਢਿਲੋ, ਭੁਪਿੰਦਰ ਸਿੰਘ ਸਹੋਤਾ, ਯਸ਼ਪਾਲ ਬਾਂਸਲ, ਜੀਤੀ ਪਡਿਆਲਾ, ਗੁਰਿੰਦਰਜੀਤ ਸਿੰਘ, ਰਾਜਬੀਰ ਸਿੰਘ ਰਾਜੀ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ, ਸੋਹਨ ਸਿੰਘ, ਹਰਪ੍ਰੀਤ ਸਿੰਘ ਥਿੰਦ, ਕੁਲਵੰਤ ਸਿੰਘ, ਗੁਰਮੁੱਖ ਸਿੰਘ ਸਮੇਤ ਕਾਂਗਰਸੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ