ਟ੍ਰਾਈਸਿਟੀ

ਖਰੜ-ਰੋਪੜ ਹਾਈਵੇ ਤੇ ਕਿਸਾਨਾਂ ਅਤੇ ਨੌਜਵਾਨਾਂ ਵਲੋਂ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਖੇਤੀਬਾੜੀ ਬਿਲਾਂ ਦੇ ਖਿਲਾਫ ਕੀਤਾ ਚੱਕਾ ਜਾਮ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | September 24, 2020 06:38 PM



ਖਰੜ :- ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ ਦੀ ਅਗਵਾਈ ਵਿਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਿਰੋਧੀਆਂ ਪਾਰਟੀ ਦੇ ਵਿਰੋਧ ਦੇ ਬਾਵਜੂਦ ਖੇਤੀਬਾੜੀ ਨਾਲ ਸਬੰਧਿਤ ਪਾਸ ਕੀਤੇ ਕਾਲੇ ਕਾਨੂੰਨ ਦੇ ਖਿਲਾਫ ਕਿਸਾਨਾਂ, ਨੌਜਵਾਨਾਂ, ਵਪਾਰੀ ਵਰਗ ਵਲੋ ਸਾਂਝੇ ਤੌਰ ਤੇ ਖਰੜ-ਰੋਪੜ ਹਾਈਵੇ ਤੇ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ ਹੈ। ਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ ਇਹ ਕਾਲੇ ਕਾਨੂੰਨ ਦੇ ਖਿਲਾਫ ਪੂਰੇ ਭਾਰਤ ਵਿਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਕਿਸਾਨ ਯੂਨੀਅਨ ਵਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਦੀ ਹਮਾਇਤ ਕਰਦੀ ਹੈ ਅਤੇ ਵੱਧ ਚੜ ਕੇ ਭਾਗ ਲਵੇਗੀ। ਉਨਾਂ ਕਿਹਾ ਕਿ ਜਿਸ ਤਰਾਂ ਹੁਣ ਸਮੁੱਚੇ ਦੇਸ਼ ਵਿਚ ਭਾਜਪਾ ਦਾ ਰਿਵੋਧ ਹੋ ਰਿਹਾ ਹੈ ਉਸਨੂੰ ਇਹ ਬਿਲ ਵਾਪਸ ਲੈ ਲੈਣੇ ਚਾਹੀਦੇ ਹਨ। ਭਾਰਤ ਦੇ ਰਾਸ਼ਟਰਪਤੀ ਦੇ ਖਰੜ ਪ੍ਰਸ਼ਾਸ਼ਨ ਵਲੋਂ ਨਾਇਬ ਤਹਿਸੀਲਦਾਰ –ਕਮ-ਡਿਊਟੀ ਮੈਜਿਸਟ੍ਰੇਟ ਪੁਨੀਤ ਬਾਂਸਲ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਪਰਦੀਪ ਕੁਮਾਰ ਰੂੜਾ ਸਮੇਤ ਭਾਰੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਸਮਰੱਥਕ, ਕਿਸਾਨ, ਨੌਜਵਾਨ ਹਾਜ਼ਰ ਸਨ। ਅਮਨ ਕਾਨੂੰਨ ਦੀ ਸਥਿਤੀ ਤੇ ਥਾਣਾ ਸਿਟੀ ਖਰੜ ਦੇ ਐਸ.ਐਚ.ਓ. ਇੰਸਪੈਕਟਰ ਭਗਵੰਤ ਸਿੰਘ ਪੁਲਿਸ ਪਾਰਟੀ ਸਮੇਤ ਨਿਗਰਾਨੀ ਕਰ ਰਹੇ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ