ਟ੍ਰਾਈਸਿਟੀ

ਆਪ ਵਲੋਂ ਖੇਤੀਬਾੜੀ ਬਿਲਾਂ ਨੂੰ ਲੈ ਕੇ ਕੇਦਰ ਦੀ ਭਾਜਪਾ ਸਰਕਾਰ ਖਿਲਾਫ ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 24, 2020 06:39 PM



ਖਰੜ :-ਕੇਂਦਰ ਸਰਕਾਰ ਦੇ ਖੇਤੀ ਬਾੜੀ ਨੂੰ ਲੈ ਕੇ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਖਿਲਾਫ ਆਮ ਆਦਮੀ ਪਾਰਟੀ ਵਲੋਂ ਖਰੜ-ਰੋਪੜ ਹਾਈਵੇ ਤੇ ਬੱਸ ਅੱਡਾ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਹੋਏ ਕੇਂਦਰ ਸਰਕਾਰ ਖਿਲਾਫ ਦੋ ਘੰਟੇ ਤੱਕ ਨਾਅਰੇਬਾਜ਼ੀ ਕੀਤੀ ਗਈ। ਵਿਧਾਨ ਸਭਾ ਹਲਕਾ ਖਰੜ ਦੇ ਆਪ ਦੇ ਆਗੂ ਨਰਿੰਦਰ ਸਿੰਘ ਸੇਰਗਿੱਲ ਨੇ ਕਿਹਾ ਕਿ ਇਹਨਾਂ ਬਿਲਾਂ ਨਾਂਲ ਦੇਸ਼ ਦਾ ਕਿਸਾਨ, ਮਜ਼ਦੂਰ, ਵਪਾਰੀ ਖਤਮ ਹੋ ਜਾਵੇਗਾ ਅਤੇ ਵੱਡੇ ਘਰਾਣਿਆਂ ਕਾਰਨ ਦਾ ਕਬਜ਼ਾ ਹੋ ਜਾਵੇਗਾ। ਆਪ ਆਗੂ ਨੇ ਕਿਹਾ ਕਿ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਇਨਾਂ ਕਾਲੇ ਕਾਨੂੰਨ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕੱਲ ਨੂੰ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦਾ ਆਪ ਵੀ ਹਮਾਇਤ ਕਰਦੀ ਹੈ। ਇਸ ਮੌਕੇ ਜਿਲਾ ਪ੍ਰਧਾਨ ਹਰੀਸ਼ ਕੌਸ਼ਲ, ਰਘਬੀਰ ਸਿੰਘ ਮੋਦੀ, ਸਤਵਿੰਦਰ ਸਿੰਘ ਸੱਤੀ, ਹਰਜੀਤ ਸਿੰਘ ਬੰਟੀ, ਜੋਗਿੰਦਰ ਕੌਰ ਸਹੋਤਾ, ਪਰਮਿੰਦਰ ਸਿੰਘ ਗੋਲਡੀ, ਅਵਤਾਰ ਸਿੰਘ, ਰਾਮ ਸਰੂਪ ਸ਼ਰਮਾ, ਹਰਨੇਕ ਸਿੰਘ ਜਿਲਾ ਕਿਸਾਨ ਮੋਰਚੇ ਦੇ ਪ੍ਰਧਾਨ, ਲਾਭ ਸਿੰਘ, ਦਿਨੇਸ਼ ਮਾਜਰੀ, ਬਲਵਿੰਦਰ ਕੌਰ ਧਨੋੜਾਂ, ਮੇਜਰ ਸਿੰਘ ਝਿੰਗੜਾਂ ਸਮੇਤ ਭਾਰੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਮਰੱਥਕ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ