ਟ੍ਰਾਈਸਿਟੀ

ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 25 ਕਰੋੜ ਅਤੇ ਸ਼ਹਿਰਾਂ ਦੇ ਵਿਕਾਸ ਲਈ 6 ਕਰੋੜ ਰੁਪਏ ਦੇ ਫੰਡ ਦਿੱਤੇ ਜਾ ਰਹੇ: ਚਰਨਜੀਤ ਸਿੰਘ ਚੰਨੀ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 24, 2020 06:44 PM


ਖਰੜ :- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਸਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਲਈ 25 ਕਰੋੜ ਅਤੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਸਹਿਰਾਂ ਲਈ 6 ਕਰੋੜ ਰੁਪਏ ਦੀ ਰਾਸ਼ੀ ਵਿਕਾਸ ਕੰਮਾਂ ਲਈ ਜਲਦੀ ਦਿੱਤੀ ਜਾ ਰਹੀ ਹੈ। ਉਹ ਅੱਜ ਸਿਵਲ ਰੈਸਟ ਹਾਊਸ ਖਰੜ ਵਿਖੇ ਘੜੂੰਆਂ ਕਾਨੂੰਗੋ ਦੀਆਂ ਪੰਚਾਇਤਾਂ ਨਾਲ ਪਿੰਡਾਂ ਦੇ ਵਿਕਾਸ ਕੰਮਾਂ ਲਈ ਗਰਾਟਾਂ ਜਾਰੀ ਕਰਨ ਸਬੰਧੀ ਵਿਚਾਰ ਵਿਟਾਦਰਾਂ ਕਰਨ ਉਪਰੰਤ ਗੱਲ ਕਰ ਰਹੇ ਸਨ। ਉਨ੍ਹਾਂ ਦਸਿਆ ਕਿ ਅੱਜ ਘੜੂੰਆਂ ਕਾਨੂੰਗੋ ਦੀਆਂ ਪੰਚਾਇਤਾਂ ਤੋ ਵੇਰਵੇ ਇਕੱਠੇ ਕੀਤੇ ਗਏ ਹਨ ਤਾਂ ਕਿ ਲੋੜ ਅਨਸਾਰ ਵਿਕਾਸ ਕੰਮਾਂ ਲਈ ਪੰਚਾਇਤਾਂ ਫ਼ੰਡ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਬਲਕਿ ਹਰ ਕੰਮ ਲਈ ਸਰਕਾਰ ਵਲੋਂ ਫੰਡ ਦਿੱਤੇ ਜਾ ਰਹੇ ਹਨ। ਇਸ ਮੌਕੇ ਮਾਸਟਰ ਪ੍ਰੇਮ ਸਿੰਘ, ਸੰਜੀਵ ਕੁਮਾਰ ਰੂਬੀ, ਨਰਿੰਦਰ ਸਿੰਘ ਗਾਂਧੀ ਘੜੂੰਆਂ, ਅਸੋਕ ਬਜਹੇੜੀ, ਮਨਜੀਤ ਸਿੰਘ ਬਜਹੇੜੀ, ਹਰਿੰਦਰ ਸਿੰਘ ਮੰਡੇਰ, ਸੰਦੀਪ ਸਿੰਘ ਧੜਾਕ, ਨਾਗਰ ਸਿੰਘ ਧੜਾਕ, ਕੁਲਵੰਤ ਸਿੰਘ ਤਿਰਪੜੀ, ਅਮਰਿੰਦਰ ਸਿੰਘ ਸਕਰੂਲਾਂਪੁਰ, ਗੋਤਮ ਚੰਦ, ਹਰਬੰਸ ਲਾਲ ਮਲਕਪੁਰ, ਨਰੇਸ਼ ਕੁਮਾਰ, ਸੰਮਤੀ ਮੈਂਬਰ ਨਿਰਮਲ ਸਿੰਘ ਸਮੇਤ ਇਲਾਕੇ ਦੇ ਸਰਪੰਚ, ਪੰਚ ਅਤੇ ਪੰਤਵੱਤੇ ਸੱਜਣ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ