ਟ੍ਰਾਈਸਿਟੀ

ਖਰੜ ਵਿਖੇ ਲਗਾਏ ਗਏ ਕੋਵਿਡ ਟੈਸਿਟੰਗ ਕੈਪ ਵਿਚ 137 ਸੈਂਪਲ ਲਏ ਤੇ 5 ਵਿਅਕਤੀ ਪਾਜ਼ੇਟਿਵ ਪਾਏ ਗਏ- ਮਨੀਸ਼ਾ ਰਾਣਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 26, 2020 07:20 PM



ਖਰੜ :- ਖਰੜ ਪ੍ਰਸ਼ਾਸ਼ਨ ਵਲੋਂ ਸਿਵਲ ਹਸਪਤਾਲ ਖਰੜ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਵਿਡ ਦੀ ਟੈਸਟਿੰਗ ਕਰਨ ਲਈ ਸ੍ਰੀ ਰਾਮ ਭਵਨ ਖਰੜ ਵਿਖੇ ਕੈਂਪ ਲਗਾਇਆ ਗਿਆ। ਉਪ ਮੰਡਲ ਮੈਜਿਸਟ੍ਰੇਟ ਖਰੜ ਮਨੀਸ਼ਾ ਰਾਣਾ ਆਈ.ਏ.ਐੱਸ. ਨੇ ਕਿਹਾ ਕਿ ਕੋਵਿਡ ਦੀ ਟੈਸਟਿੰਗ ਸਮੇਂ ਦੀ ਲੋੜ ਹੈ, ਜਿੰਨੀ ਛੇਤੀ ਅਸੀਂ ਪਾਜ਼ੇਟਿਵ ਕੇਸਾਂ ਦੀ ਪਛਾਣ ਕਰਦੇ ਹਾਂ ਉਨੀਂ ਛੇਤੀ ਹੀ ਇਸ ਵਾਇਰਸ ਦੇ ਫੈਲਾਅ ਤੋਂ ਰੋਕਿਆ ਜਾ ਸਕਦਾ ਹੈ, ਉਹਨਾਂ ਦਸਿਆ ਕਿ ਪ੍ਰਸ਼ਾਸ਼ਨ ਵਲੋਂ ਹਰ ਪੱਧਰ ਟੈਸਟਿੰਗ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਪਰ ਅਪੀਲਾਂ ਦੇ ਬਾਵਜੂਦ ਟੈਸਟਿੰਗ ਲਈ ਬਹੁਤ ਘੱਟ ਗਿਣਤੀ ਲੋਕ ਅੱਗੇ ਆ ਰਹੇ ਹਨ। ਇਸ ਲਈ, ਅਸੀਂ ਜਿਲਾ ਪੱਧਰ ਤੇ ਫੈਸਲਾ ਕੀਤਾ ਕਿ “ਜੇ ਲੋਕ ਟੈਸਟਿੰਗ ਲਈ ਸਾਡੇ ਕੋਲ ਨਹੀਂ ਆਉਂਦੇ, ਤਾਂ ਅਸੀਂ ਉਹਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰਾਂਗੇ । ਉਹਨਾਂ ਦਸਿਆ ਕਿ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਮਨੋਹਰ ਸਿੰਘ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਵਲੋਂ 137 ਸੈਂਪਲ ਲਏ ਗਏ ਅਤੇ ਰੈਪਿਡ ਐਂਟੀਜਨ ਟੈਸਟ ਮੌਕੇ 5 ਵਿਅਕਤੀ ਪਾਜ਼ੇਟਿਵ ਪਾਏ ਗਏ। ਜਿਹਨਾਂ ਨੂੰ ਡਾਕਟਰਾਂ ਵਲੋਂ ਸਲਾਹ ਦੇ ਕੇ ਘਰਾਂ ਵਿਚ ਇਕਾਂਤਵਾਂਸ ਦੇ ਆਦੇਸ਼ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਬ ਡਵੀਜ਼ਨ ਖਰੜ ਦੇ ਵੱਖ ਵੱਖ ਖੇਤਰਾਂ ਵਿਚ ਇਸ ਤਰਾਂ ਦੇ ਹੋਰ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ ਪਿਆਰਾ ਸਿੰਘ, ਸੰਜੀਵ ਕੁਮਾਰ, ਧਰਮ ਸਿੰਘ, ਸੈਨੇਟਰੀ ਇੰਸਪੈਕਟਰ ਬਲਬੀਰ ਸਿੰਘ ਢਾਕਾ, ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸੋਕ ਸ਼ਰਮਾ, ਲਾਇਨਜ਼ ਕਲੱਬ ਖਰੜ ਸਿਟੀ ਦੇ ਪੰਕਜ ਚੱਢਾ, ਗੁਰਮੁੱਖ ਸਿੰਘ ਮਾਨ ਸਮੇਤ ਹੋਰ ਵਸਨੀਕ ਹਾਜ਼ਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ