ਟ੍ਰਾਈਸਿਟੀ

ਸ੍ਰੋਮਣੀ ਅਕਾਲੀ ਦਲ ਦੀ ਟਰੈਕਟਰ ਰੈਲੀ ਵਿਚ ਨੌਜਵਾਨ ਵਰਗ ਵੱਧ ਚੜ• ਕੇ ਸ਼ਮੂਲੀਅਤ ਕਰੇਗਾ: ਕੁਲਵੰਤ ਸਿੰਘ ਤਿਰਪੜੀ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 29, 2020 05:59 PM



ਖਰੜ:- ਸ੍ਰੋਮਣੀ ਅਕਾਲੀ ਦਲ ਵਲੋਂ 1 ਅਕਤੂਬਰ ਤੋਂ ਮੁਹਾਲੀ ਦੇ ਦੁਸਾਹਿਰਾ ਗਰਾਊਡ ਵਿਚ ਕੇਂਦਰ ਸਰਕਾਰ ਦੇ ਖੇਤੀ ਨਾਲ ਸਬੰਧਿਤ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਖਿਲਾਫ ਕੀਤੀ ਜਾ ਰਹੀ ਟਰੈਕਟਰ ਰੋਸ ਰੈਲੀ ਵਿਚ ਪੰਜਾਬ ਭਰ ਤੋਂ ਸ੍ਰੋਮਣੀ ਅਕਾਲੀ ਦਲ, ਯੂਥ ਅਕਾਲੀ ਦਲ, ਕਿਸਾਨ, ਮਜ਼ਦੂਰ, ਵਪਾਰੀ ਸ਼ਾਮਲ ਹੋਣਗੇ। ਇਹ ਜਾਣਕਾਰੀ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕੁਲਵੰਤ ਸਿੰੰਘ ਤਿਰਪੜੀ ਨੇ ਅੱਜ ਇੱਥੇ ਗੱਲ ਕਰਦਿਆ ਕੀਤਾ। ਯੂਥ ਅਕਾਲੀ ਆਗੂ ਨੇ ਕਿਹਾ ਕਿ ਇਸ ਰੈਲੀ ਵਿਚ ਨੌਜਵਾਨ ਵਰਗ ਵੀ ਵੱਧ ਚੜ• ਕੇ ਭਾਗ ਲਵੇਗਾ ਤੇ ਵਿਧਾਨ ਸਭਾ ਹਲਕਾ ਖਰੜ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆਂ ਦੇ ਪਹੁੰਚਣ ਤੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਉਹਨਾਂ ਦੀ ਅਗਵਾਈ ਵਿਚ ਨੌਜਵਾਨ ਟਰੈਕਟਰ ਰੈਲੀ ਵਿਚ ਸ਼ਾਮਲ ਹੋਵੇਗਾ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵਲੋ ਜੋ ਭਾਜਪਾ ਨਾਲ ਨਾਤਾ ਤੋੜਿਆ ਹੈ ਉਹ ਦੇਰੀ ਨਾਲ ਲਿਆ ਗਿਆ ਫੈਸਲਾ ਹੈ ਅਤੇ ਜੇਕਰ ਪਹਿਲਾਂ ਇਹ ਫੈਸਲਾ ਲੈ ਜਾਂਦਾ ਤਾਂ ਸਥਿਤੀ ਹੋਰ ਬਦਲ ਜਾਣੀ ਸੀ। ਉਹਨਾਂ ਕਿਹਾ ਕਿ ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ੍ਰੋਮਣੀ ਅਕਾਲੀ ਦਲ ਦੀ ਵੱਧ ਰਹੀ ਚੜ ਤੋਂ ਕਾਂਗਰਸ , ਆਮ ਆਦਮੀ ਪਾਰਟੀ ਅਤੇ ਖਹਿਰਾ ਗਰੁੱਪ ਬੁਖਹਾਲਟ ਵਿਚ ਆ ਕੇ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਅਤੇ ਪੰਜਾਬ ਦੀ ਜਨਤਾ ਹੁਣ ਜਾਗਰੂਕ ਹੋ ਚੁੱਕੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ