ਟ੍ਰਾਈਸਿਟੀ

ਭਾਜਪਾ ਸੂਬੇ ਦੇ ਦਲਿਤ ਵਿਦਿਆਰਥੀਆਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵੇਗੀ : ਨਰਿੰਦਰ ਰਾਣਾ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | September 29, 2020 06:01 PM



ਖਰੜ :- ਭਾਰਤੀ ਜਨਤਾ ਪਾਰਟੀ ਵਿੱਚ ਅੱਜ ਡਾਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਪ੍ਰਮੁੱਖ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋਏ।ਜਿਨਾਂ ਨੂੰ ਜਿਲ੍ਹਾ ਜਨਰਲ ਸਕੱਤਰ ਭਾਜਪਾ ਮੋਹਾਲੀ ਨਰਿੰਦਰ ਸਿੰਘ ਰਾਣਾ ਅਤੇ ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੋਚਾ ਵੱਲੋਂ ਪਾਰਟੀ ਦਾ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੰਮਾਂ ਅਤੇ ਦੇਸ਼ ਹਿੱਤ ਵਿੱਚ ਲਏ ਫੈਸਲਿਆਂ ਨੂੰ ਵੇਖਦਿਆਂ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਪ੍ਰਮੁੱਖ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਿਨਾਂ ਵਿੱਚ ਦੀਪਾਂਸ਼ੂ ਸੂਦ, ਰਾਹੁਲ ਟੰਡਨ, ਯਤਿਨ ਮੁੰਜਾਲ, ਵਿਵੇਕ ਰਾਣਾ, ਅੰਗਦ ਕੁਮਾਰ, ਵਿਨੈ ਸੂਦ, ਕ੍ਰਿਸ਼ਨਾ ਕੁਮਾਰ, ਰਾਕੇਸ਼ ਕੁਮਾਰ, ਨਵਦੀਪ ਸਿੰਘ, ਵਿਕਾਸ ਕੁਮਾਰ ਆਦਿ ਪ੍ਰਮੁੱਖ ਹਨ।ਇਨਾਂ ਵਿਅਕਤੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ।ਰਾਣਾ ਨੇ ਕਾਂਗਰਸ ਸਰਕਾਰ ਦੀ ਕਰਗੁਜਾਰੀ ਤੇ ਸਵਾਲ ਚੁਕਦਿਆਂ ਕਿਹਾ ਕਿ ਸੂਬੇ ਅੰਦਰ ਦਲਿਤ ਵਿਦਿਆਰਥੀਆਂ ਦਾ ਸਕਾਲਰਸ਼ਿਪ ਘਪਲਾ ਸਾਹਮਣੇ ਆਇਆ ਸੀ ਪਰ ਜਿਸ ਅਧਿਕਾਰੀ ਨੇ ਇਸ ਘਪਲੇ ਤੋਂ ਪਰਦਾ ਚੁੱਕਿਆ ਸੀ ਅਤੇ ਬਕਾਇਦਾ ਸਾਰੀ ਰਿਪੋਰਟ ਸਰਕਾਰ ਨੂੰ ਦਿੱਤੀ ਸੀ ਉਸ ਨੂੰ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ । ਜਦਕਿ ਸਰਕਾਰ ਵੱਲੋਂ ਬਦਲੀਆਂ ਤੇ ਰੋਕ ਲਗਾਈ ਗਈ ਹੈ ਜਿਸ ਤੋਂ ਇਹ ਗੱਲ ਸਾਫ ਹੋ ਗਈ ਹੈ ਕਿ ਕੈਪਟਨ ਸਰਕਾਰ ਭ੍ਰਿਸ਼ਟਾਚਾਰ ਦੇ ਨਾਲ ਚਟਾਨ ਵਾਂਗ ਖੜੀ ਹੈ।ਉਨਾਂ ਕਿਹਾ ਕਿ ਭਾਜਪਾ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵੇਗੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ