ਟ੍ਰਾਈਸਿਟੀ

ਮੁੱਖ ਮੰਤਰੀ ਦੇ ਦਰਬਾਰ ਪਹੁੰਚਿਆ ਮੋਹਾਲੀ ਦੇ ਫੇਜ਼ 3ਬੀ 2 ਦੀ ਮਾਰਕੀਟ ਵਿੱਚ ਮੁੰਡੇ ਕੁੜੀਆਂ ਵਲੋਂ ਕੀਤੀ ਜਾਂਦੀ ਹੁਲੜਬਾਜੀ ਦਾ ਮਾਮਲਾ-ਜੇ ਪੀ ਸਿੰਘ

ਕੌਮੀ ਮਾਰਗ ਬਿਊਰੋ | September 30, 2020 06:26 PM

ਐਸ ਏ ਐਸ ਨਗਰ, ਮੋਹਾਲੀ ਦੇ ਫੇਜ਼ 3ਬੀ2 ਦੀ ਮਾਰਕੀਟ ਵਿੱਚ ਨੌਜਵਾਨ ਮੁੰਡੇ ਕੁੜੀਆਂ ਵਲੋਂ ਕੀਤੀ ਜਾਂਦੀ ਹੁਲੜਬਾਜੀ ਦਾ ਮਾਮਲਾ ਹੁਣ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਵਿਚ ਪਹੁੰਚ ਗਿਆ ਹੈ ਅਤੇ ਮੁੱਖ ਮੰਤਰੀ ਦਫਤਰ ਵਲੋਂ ਇਸ ਹੁਲੜਬਾਜੀ ਨੂੰ ਰੋਕਣ ਲਈ ਯੋਗ ਕਾਰਵਾਈ ਕਰਨ ਦੇ ਡੀ ਜੀ ਪੀ ਪੰਜਾਬ ਪੁਲਿਸ ਅਤੇ ਐਸ ਐਸ ਪੀ ਮੋਹਾਲੀ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਦਫਤਰ ਵਲੋਂ ਮਾਰਕੀਟ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ 2 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੂੰ ਪੱਤਰ ਭੇਜ ਕੇ ਜਾਣਕਾਰੀ ਦਿਤੀ ਗਈ ਹੇ। ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਉਹਨਾਂ ਵਲੋਂ ਇਸ ਸਬੰਧੀ ਕੀਤੀ ਗਈ ਸ਼ਿਕਾਇਤ ਦਾ ਡਾਇਰੀ ਨੰਬਰ 6564/ਪੀ ਜੀ ਸੀ-3/ਡੀ ਜੀ ਪੀ/20
complaint No. 6564/PGC-3/DGP/20 ਹੈ।
ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮਾਰਕੀਟ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ 2 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਉਹਨਾਂ ਵਲੋਂ ਮੋਹਾਲੀ ਦੇ ਫੇਜ਼ 3ਬੀ 2 ਦੀ ਮਾਰਕੀਟ ਅੰਦਰ ਹਰ ਦਿਨ ਰਾਤ ਨੌਜਵਾਨ ਮੁੰਡੇ ਕੁੜੀਆਂ ਵਲੋਂ ਕੀਤੀ ਜਾਂਦੀ ਹੁਲੜਬਾਜੀ ਦਾ ਮਾਮਲਾ ਵੱਡੇ ਪੱਧਰ ਉਪਰ ਚੁਕਿਆ ਗਿਆ ਸੀ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ, ਜਿਸ ਉਪਰ ਕਾਰਵਾਈ ਕਰਦਿਆਂ ਹੁਣ ਮੁੱਖ ਮੰਤਰੀ ਦਫਤਰ ਨੇ ਡੀ ਜੀ ਪੀ ਪੰਜਾਬ ਪੁਲਿਸ ਅਤੇ ਐਸ ਐਸ ਪੀ ਨੂੰ ਫੇਜ਼ 3ਬੀ 2 ਦੀ ਮਾਰਕੀਟ ਵਿਚ ਹੁੰਦੀ ਹੁਲੜਬਾਜੀ ਨੂੰ ਰੋਕਣ ਲਈ ਲੋਂੜੀਂਦੇ ਕਦਮ ਚੁਕੇ ਜਾਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਗਈ ਸ਼ਿਕਾਇਤ ਨੂੰ ਮੁੱਖ ਮੰਤਰੀ ਦਫਤਰ ਵਲੋਂ ਮਾਰਕ ਕਰਕੇ ਡੀ ਜੀ ਪੀ ਪੰਜਾਬ ਨੂੰ ਭੇਜ ਦਿਤਾ ਗਿਆ ਹੈ ਅਤੇ ਡੀ ਜੀ ਪੀ ਪੰਜਾਬ ਪੁਲਿਸ ਵਲੋਂ ਇਸ ਸ਼ਿਕਾਇਤ ਨੂੰ ਐਸ ਐਸ ਪੀ ਮੋਹਾਲੀ ਨੂੰ ਮਾਰਕ ਕਰ ਦਿਤਾ ਗਿਆ ਹੈ।
ਮਾਰਕੀਟ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ 2 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਹੁਣ ਫੇਜ਼ 3ਬੀ 2 ਦੀ ਮਾਰਕੀਟ ਵਿਚ ਹੁੰਦੀ ਹੁਲੜਬਾਜੀ ਦਾ ਮਾਮਲਾ ਮੁੱਖ ਮੰਤਰੀ ਦੇ ਦਰਬਾਰ ਪਹੁੰਚ ਜਾਣ ਕਾਰਨ ਹੁਣ ਇਹ ਹੁਲੜਬਾਜੀ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਯੋਗ ਕਾਰਵਾਈ ਕਰਕੇ ਰੋਕਣ ਦੇ ਆਸਾਰ ਬਣ ਗਏ ਹਨ।
ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਮੋਹਾਲੀ ਦੇ ਫੇਜ਼ 3ਬੀ 2 ਦੀ ਮਾਰਕੀਟ ਨੂੰ ਨੌਜਵਾਨ ਮੁੰਡੇ ਕੁੜੀਆਂ ਨੇ ਅਯਾਸ਼ੀ ਦਾ ਅੱਡਾ ਬਣਾ ਰਖਿਆ ਹੈ। ਦਿਨ ਰਾਤ ਇਸ ਮਾਰਕੀਟ ਵਿਚ ਵੱਖ- ਵੱਖ ਵਾਹਨਾਂ ਵਿਚ ਸਵਾਰ ਹੋ ਕੇ ਨੌਜਵਾਨ ਮੁੰਡੇ ਕੁੜੀਆਂ ਆਉਂਦੇ ਹਨ, ਜੋ ਕਿ ਦਿਨ ਰਾਤ ਇਸ ਮਾਰਕੀਟ ਅੰਦਰ ਹੁਲੜ ਬਾਜੀ ਕਰਦੇ ਰਹਿੰਦੇ ਹਨ। ਇਹ ਮੁੰਡੇ ਕੁੜੀਆਂ ਅਕਸਰ ਆਪਸ ਵਿਚ ਲੜਦੇ ਵੀ ਰਹਿੰਦੇ ਹਨ। ਕੁਝ ਦਿਨ ਪਹਿਲਾਂ ਹੀ ਇਸ ਮਾਰਕੀਟ ਦੀ ਪਾਰਕਿੰਗ ਵਿਚ ਤਿੰਨ ਚਾਰ ਕੁੜੀਆਂ ਦੀ ਲੜਾਈ ਵੀ ਹੋਈ ਸੀ, ਜਿਸ ਦੌਰਾਨ ਇਹਨਾਂ ਕੁੜੀਆਂ ਵਲੋਂ ਇਕ ਦੂਜੀ ਦੀ ਕੁਟਕਾਰ ਕਰਨ ਦੇ ਨਾਲ ਗੰਦੀਆਂ ਗਾਲਾਂ ਤਕ ਕਢੀਆਂ ਗਈਆਂ। ਇਸ ਤੋਂ ਇਲਾਵਾ ਨੌਜਵਾਨ ਮੁੰਡੇ ਆਪਣੀਆਂ ਕਾਰਾਂ ਦੀਆਂ ਡਿੱਗੀਆਂ ਉਪਰ ਬੈਠ ਕੇ ਸਾਰਾ ਦਿਨ ਗੱਪਾਂ ਮਾਰਦੇ ਹਨ ਅਤੇ ਨੇੜਿਓ ਲੰਘਦੀਆਂ ਲੜਕੀਆਂ ਉਪਰ ਗੰਦੇ ਕੁੰਮੈਂਟ ਕਰਦੇ ਹਨ ਅਤੇ ਛੇੜਖਾਨੀ ਕਰਦੇ ਹਨ। ਇਸ ਤੋਂ ਇਲਾਵਾ ਇਹ ਨੌਜਵਾਨ ਮੁੰਡੇ ਮਾਰਕੀਟ ਦੀ ਰੇਲਿੰਗ ਨਾਲ ਖੜੇ ਰਹਿੰਦੇ ਹਨ ਜੋ ਕਿ ਸਾਰਾ ਦਿਨ ਮਾਰਕੀਟ ਅੰਦਰ ਆਉਣ ਜਾਣ ਵਾਲੇ ਲੋਕਾਂ ਨਾਲ ਆਈਆਂ ਉਹਨਾਂ ਦੀਆਂ ਧੀਆਂ ਭੈਣਾਂ ਨੂੰ ਪ੍ਰੇਸ਼ਾਨ ਕਰਦੇ ਹਨ। ਜੇ ਕੋਈ ਇਹਨਾਂ ਮੁੰਡਿਆਂ ਨੂੰ ਰੋਕਣ ਦਾ ਯਤਨ ਕਰਦਾ ਹੈ ਤਾਂ ਇਹ ਮੁੰਡੇ ਉਸ ਨਾਲ ਲੜਾਈ ਝਗੜਾ ਕਰਨ ਲੱਗਦੇ ਹਨ। ਸ੍ਰ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਫੇਜ਼ 3ਬੀ 2 ਦੀ ਮਾਰਕੀਟ ਅੰਦਰ ਪੁਲਿਸ ਵਲੋਂ ਸਿਰਫ ਇਕ ਦੋ ਦਿਨ ਹੀ ਸਖਤੀ ਕੀਤੀ ਗਈ ਸੀ ਪਰ ਹੁਣ ਫਿਰ ਪੁਲਿਸ ਦੀ ਢਿਲਮੱਠ ਕਾਰਨ ਦਿਨ ਰਾਤ ਇਸ ਮਾਰਕੀਟ ਅੰਦਰ ਮੁੰਡੇ ਕੁੜੀਆਂ ਵਲੋਂ ਹੁਲੜਬਾਜੀ ਕੀਤੀ ਜਾਂਦੀ ਹੈ। ਹੁਣ ਤਾਂ ਇਸ ਮਾਰਕੀਟ ਵਿਚ ਦਿਨ ਦੇ ਨਾਲ ਨਾਲ ਰਾਤ ਨੂੰ ਵੀ ਇਸ ਮਾਰਕਂੀਟ ਦੇ ਸ਼ੋਅਰੂਮਾਂ ਪਿਛੇ ਮੁੰਡੇ ਕੁੜੀਆਂ ਵਲੋਂ ਹਰ ਦਿਨ ਹੁਲੜਬਾਜੀ ਕੀਤੀ ਜਾਂਦੀ ਹੈ ਅਤੇ ਕਈ ਤਰਾਂ ਦੀਆਂ ਨਾਜਾਇਜ਼ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਕੋਲ ਹਥਿਆਰ ਵੀ ਹੁੰਦੇ ਹਨ, ਇਸ ਤੋਂ ਇਲਾਵਾ ਸ਼ਾਮ ਢਲਦੇ ਹੀ ਇਹ ਨੌਜਵਾਨ ਸ਼ਰੇਆਮ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ ਅਤੇ ਹੋਰ ਨਸ਼ੇ ਕਰਦੇ ਹਨ। ਇਸ ਤੋਂ ਇਲਾਵਾ ਅਨੇਕਾਂ ਕੁੜੀਆਂ ਵੀ ਇਸ ਮਾਰਕੀਟ ਵਿਚ ਨਸ਼ਾ ਕਰਦੀਆਂ ਵੇਖੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਅਨੇਕਾਂ ਨੌਜਵਾਨ ਘੋੜਿਆਂ ਉਪਰ ਸਵਾਰ ਹੋ ਕੇ ਇਸ ਮਾਰਕੀਟ ਅੰਦਰ ਗੇੜੀਆਂ ਮਾਰਦੇ ਹਨ ਅਤੇ ਮਾਰਕੀਟ ਅੰਦਰ ਕਿਸੇ ਕੰਮ ਧੰਦੇ ਆਈਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ।
ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਹਨਾਂ ਸ਼ਰਾਰਤੀ ਮੁੰਡੇ ਕੁੜੀਆਂ ਦੀ ਹੁਲੜਬਾਜੀ ਕਾਰਨ ਮਾਰਕੀਟ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਹੁਣ ਆਮ ਲੋਕ ਇਸ ਮਾਰਕੀਟ ਵਿਚ ਆਪਣੇ ਪਰਿਵਾਰਾਂ ਸਮੇਤ ਆਉਣ ਤੋਂ ਡਰਨ ਲਗੇ ਹਨ, ਜਿਸ ਕਾਰਨ ਪਹਿਲਾਂ ਹੀ ਮੰਦੀ ਦਾ ਸ਼ਿਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਹੋਰ ਘਾਟਾ ਸਹਿਣਾ ਪੈ ਰਿਹਾ ਹੈ।
ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਹੁਣ ਫੇਜ਼ 3ਬੀ 2 ਦੀ ਮਾਰਕੀਟ ਅੰਦਰ ਹੁੰਦੀ ਹੁਲੜਬਾਜੀ ਦਾ ਮਾਮਲਾ ਮੁੱਖ ਮੰਤਰੀ ਦੇ ਦਰਬਾਰ ਪਹੁੰਚ ਜਾਣ ਕਾਰਨ ਹੁਣ ਇਸ ਮਾਰਕੀਟ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਇਸ ਮਾਰਕੀਟ ਵਿਚ ਪਰਿਵਾਰਾਂ ਸਮੇਤ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਨੂੰ ਆਸ ਬਣ ਗਈ ਹੈ ਕਿ ਮੁੱਖ ਮੰਤਰੀ ਦਫਤਰ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਇਸ ਮਾਰਕੀਟ ਵਿਚ ਮੁੰਡੇ ਕੁੜੀਆਂ ਵਲੋਂ ਕੀਤੀ ਜਾਂਦੀ ਹੁਲੜਬਾਜੀ ਰੋਕਣ ਲਈ ਯੋਗ ਕਾਰਵਾਈ ਜਲਦੀ ਹੀ ਕੀਤੀ ਜਾਵੇਗੀ।
ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ 2 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਫੇਜ਼ 3ਬੀ 2 ਦੀ ਮਾਰਕੀਟ ਵਿਚ ਬੁਨਿਆਦੀ ਸਹੂਲਤਾਂ ਮੁਹਈਆਂ ਕਰਵਾਉਣ ਅਤੇ ਇਸ ਮਾਰਕੀਟ ਦੇ ਦੁਕਾਨਦਾਰਾਂ, ਵਪਾਰੀਆਂ ਅਤੇ ਮਾਰਕੀਟ ਵਿਚ ਖਰੀਦਦਾਰੀ ਕਰਨ ਆਂਉਣ ਵਾਲੇ ਲੋਕਾਂ ਅਤੇ ਹੋਰ ਕੰਮ ਧੰਦੇ ਆਉਂਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਕੋਲ ਉਠਾਕੇ ਉਹਨਾਂ ਦੇ ਹੱਲ ਕਰਵਾਉਣ ਲਈ ਲੰਮੇਂ ਸਮੇਂ ਤੋਂ ਯਤਨਸ਼ੀਲ ਹਨ। ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੂੰ ਇਸ ਮਾਰਕੀਟ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ