ਸੰਸਾਰ

ਸਿੱਖ ਵਿਰੋਧੀ ਨਫਰਤ' ਮੁਹਿੰਮ ਵਿਰੁੱਧ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ ਬ੍ਰਿਟਿਸ਼ ਪਾਰਲੀਮੈਂਟ ਦੇ ਸੰਸਦ ਮੈਂਬਰ ਅਤੇ ਮਨਿਸਟਰ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 02, 2020 06:17 PM

ਨਵੀਂ ਦਿੱਲੀ-ਸਿੱਖ ਫੇਡਰੇਸ਼ਨ ਯੂਕੇ ਵਲੋਂ ਬਰਤਾਨੀਆ ਅੰਦਰ ਸਿੱਖਾਂ ਖਿਲਾਫ ਵੱਧ ਰਹੇ ਨਸਲੀ ਹਮਲਿਆਂ ਦੀ ਉਲੀਕੀ ਗਈ ਮੁਹਿੰਮ ਤਹਿਤ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫਾਰ ਸਿੱਖਸ ਵਲੋਂ ਐਮ.ਪੀ. ਪ੍ਰੀਤ ਕੌਰ ਗਿੱਲ ਦੀ ਅਗਵਾਈ ਵਿਚ 'ਸਿੱਖ ਵਿਰੋਧੀ ਨਫਰਤ' ਮੁਹਿੰਮ ਤਹਿਤ ਇਕ ਵਰਚੂਅਲ ਮੀਟਿੰਗ 6 ਅਕਤੂਬਰ ਨੂੰ ਕੀਤੀ ਜਾ ਰਹੀ ਹੈ । ਜਿਸ ਵਿਚ ਬਰਤਾਨੀਆ ਦੀਆਂ ਸਿਆਸੀ ਪਾਰਟੀਆਂ ਦੇ 30 ਤੋਂ ਵੱਧ ਗਿਣਤੀ 'ਚ ਸੰਸਦ ਮੈਂਬਰ, ਸ਼ੈਡੋ ਮੇਂਬਰਾਂ ਦੇ ਨਾਲ ਕੁਝ ਮਨਿਸਟਰ ਵੀ ਹਿੱਸਾ ਲੈਣਗੇ । ਇਸ ਮੀਟਿੰਗ ਦਾ ਮੁੱਖ ਮੰਤਵ 9/11 ਤੋਂ ਬਾਅਦ ਗਲਤ ਪਹਿਚਾਣ ਕਰਕੇ ਸਿੱਖਾਂ 'ਤੇ ਹੋਏ ਹਮਲਿਆਂ ਤੋਂ ਜਾਣੂ ਕਰਵਾਉਣਾ ਅਤੇ ਸਿੱਖਾਂ ਵਿਰੁੱਧ ਯੂ.ਕੇ. ਵਿਚ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਆਵਾਜ਼ ਬੁਲੰਦ ਕਰਨਾ ਹੈ । ਜਿਕਰਯੋਗ ਹੈ ਕੀ ਬਰਤਾਨੀਆ ਅੰਦਰ ਸਿੱਖ ਮਸਲਿਆਂ ਨੂੰ ਦੇਖਣ ਵਾਲੀ ਸਭ ਤੋਂ ਵੱਡੀ ਸੰਸਥਾ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਿੱਖ ਚੋਣ ਮਨੋਰਥ ਪੱਤਰ ਦੇ ਚੌਥੇ ਭਾਗ ਵਿਚ ਸਿੱਖਾਂ ਵਿਰੁੱਧ ਨਸਲੀ ਹਮਲੇ ਰੋਕਣ ਦੀ ਮੰਗ ਕੀਤੀ ਗਈ ਸੀ ਤੇ ਨਾਲ ਹੀ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖਾਂ ਨੂੰ ਵੱਖਰੀ ਨਸਲ ਦਾ ਟਿਕ ਬੋਕਸ ਵੀ ਮੰਗਿਆ ਗਿਆ ਹੈ । ਸਿੱਖ ਫੇਡਰੇਸ਼ਨ ਦੇ ਬੁਲਾਰੇ ਭਾਈ ਦੁਬਿੰਦਰਜੀਤ ਸਿੰਘ ਵਲੋਂ ਭੇਜੀ ਗਈ ਜਾਣਕਾਰੀ ਮੂਜਬ 6 ਅਕਤੂਬਰ ਨੂੰ ਹੋਣ ਵਾਲੀ ਵਰਚੁਅਲ ਮੀਟਿੰਗ ਅੰਦਰ ਐਮ.ਪੀ. ਤਨਮਨਜੀਤ ਸਿੰਘ ਢੇਸੀ, ਜਸਵੀਰ ਸਿੰਘ ਅਠਵਾਲ, ਰਾਣਾ ਸਿੰਘ ਸੋਢੀ (ਛੋਟੇ ਭਰਾਤਾ ਮਰਹੂਮ ਦਲਬੀਰ ਸਿੰਘ ਸੋਢੀ), ਪੈਟ ਮਕਫੈਡਨ ਅਤੇ ਹੋਰ ਬਹੁਤ ਸਾਰੇ ਮੇਂਬਰ ਵੀ ਕਾਨਫਰੰਸ ਨੂੰ ਸੰਬੋਧਨ ਕਰਨਗੇ । ਬਰਤਾਨੀਆ ਸਰਕਾਰ ਦਾ ਫਰਜ਼ ਬਣਦਾ ਸੀ ਸਿੱਖ ਕੌਮ ਬਾਰੇ ਬਰਤਾਨੀਆ ਦੇ ਨਾਗਰਿਕਾ ਨੂੰ ਜਾਗਰੂਕ ਕਰਣਾ ਪਰ ਓਹ ਇਸ ਮਾਮਲੇ ਅੰਦਰ ਅਵੇਸਲਾਪਨ ਦਿਖਾ ਰਹੀ ਹੈ ਜਿਸ ਕਰਕੇ ਓਥੇ ਵਸਦੇ ਸਿੱਖਾਂ ਨੂੰ ਆਪਣੀ ਪਹਿਚਾਣ ਬਾਰੇ ਲਗਾਤਾਰ ਸੰਘਰਸ਼ ਕਰਣਾ ਪੈ ਰਿਹਾ ਹੈ ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ