ਹਰਿਆਣਾ

ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਅਨੇਕ ਯੋਜਨਾਵਾਂ ਲਾਗੂ ਕੀਤੀਆਂ - ਜੈ ਪ੍ਰਕਾਸ਼ ਦਲਾਲ

ਦਵਿੰਦਰ ਸਿੰਘ ਕੋਹਲੀ | October 03, 2020 06:33 PM


ਚੰਡੀਗੜ, ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂਪਾਲਣ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਕਿਸਾਨ ਹਿਤ ਸਰਕਾਰ ਦੀ ਪਹਿਲ ਹੈਖੇਤੀਬਾੜੀ ਤੇ ਕਿਸਾਨ ਨੂੰ ਆਤਮਨਿਰਭਰ ਬਣਾਉਣ ਲਈ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਸਰਕਾਰ ਨੇ ਵੀ ਅਨੇਕ ਯੋਜਨਾਵਾਂ ਲਾਗੂ ਕੀਤੀਆਂ ਹਨਬਿਜਾਈ ਮੌਸਮ ਤੋਂ ਪਹਿਲਾਂ ਹਰ ਸਾਲ ਫਸਲਾਂ ਦੇ ਘੱਟੋਂ ਘੱਟ ਸਹਾਇਕ ਕੀਮਤ ਐਲਾਨ ਕਰਨ ਦੇ ਨਤੀਜੇ ਵੱਜੋਂ ਦੇਸ਼ ਵਿਚ ਫਸਲਾਂ ਦੇ ਅਧੀਨ ਰਕਬਾ ਵੱਧ ਰਿਹਾ ਹੈ|
ਸ੍ਰੀ ਦਲਾਲ ਅੱਜ ਭਿਵਾਨੀ ਵਿਚ ਪੈਂਡਿੰਗ ਖੇਤੀਬਾੜੀ ਟਿਊਬਵੈਲ ਕੁਨੈਕਸ਼ਨ ਬਾਰੇ ਬੁਲਾਈ ਗਈ ਬਿਜਲੀ ਨਿਗਮ ਦੇ ਅਧਿਕਾਰੀਆਂ ਦੀ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਉਨਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਬੀ ਫਸਲਾਂ ਦੀ ਬਿਜਾਈ ਸਮੇਂ ਨੂੰ ਵੇਖਦੇ ਹੋਏ ਨਿਗਮ ਹਰ ਹਫਤੇ ਘੱਟੋਂ ਘੱਟ 200 ਕੁਨੈਕਸ਼ਨ ਜਾਰੀ ਕਰਨ ਦਾ ਇਕ ਵਿਸ਼ੇਸ਼ ਪ੍ਰੋਗ੍ਰਾਮ ਬਣਾਉਣ ਅਤੇ 31 ਅਕਤੂਬਰ ਤਕ ਟੀਚਾ ਪੂਰਾ ਕਰਨਇਸ ਤੋਂ ਇਲਾਵਾ,  ਜਿੱਥੇ-ਜਿੱਥੇ ਲੋਂੜ ਹੈ ਉੱਥੇ ਤੁਰੰਤ ਪ੍ਰਭਾਵ ਨਾਲ ਨਵੇਂ ਟਰਾਂਸਫਾਰਮ ਲਗਾਏ ਜਾਣ|
ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਨਿਗਮ ਕੋਲ ਲੋਹਾਰੂ ਵਿਧਾਨ ਸਭਾ ਹਲਕੇ ਵਿਚ 791 ਟਿਊਬਵੈਲ ਕੁਨੈਕਸ਼ਨ ਪੈਂਡਿੰਗ ਹਨ,  ਜਿੰਨਾਂ 'ਤੇ ਕੰਮ ਚਲ ਰਿਹਾ ਹੈਕਿਸਾਨਾਂ ਨੂੰ ਫਸਲ ਬਿਜਾਈ ਵਿਚ ਕਿਸੇ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀਇਸ ਤੋਂ ਇਲਾਵਾ,  ਕਈ 33 ਕੇਵੀ ਸਬ ਸਟੇਸ਼ਨਾਂ ਦੇ ਅਪਗ੍ਰੇਡੇਸ਼ਨ ਕਰਨ ਦੀ ਯੋਜਨਾ ਹੈਪਿੰਡ ਬੁੱਧਸ਼ੈਲੀ ਵਿਚ ਵੱਡਾ ਸਬ ਸਟੇਸ਼ਨ ਸਥਾਪਿਤ ਕਰਨ ਦੀ ਬਿਜਲੀ ਨਿਗਮ ਵੱਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ|
ਬਿਜਲੀ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਦਲਾਲ ਨੇ ਟਿਊਬਵੈਲ ਕੁਨੈਕਸ਼ਨ ਦੇਣ ਵਿਚ ਲਾਇਨ ਆਦਿ ਪਾਉਣ ਦਾ ਕੰਮ ਕਰ ਰਹੇ ਠੇਕੇਦਾਰਾਂ ਨੂੰ ਵੀ ਮੌਕੇ 'ਤੇ ਹੀ ਬੁਲਾਇਆਉਨਾਂ ਨੇ ਠੇਕੇਦਾਰਾਂ ਤੋਂ ਉਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਲਈ|

 

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ