ਹਰਿਆਣਾ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ - ਮੁੱਖ ਮੰਤਰੀ

ਦਵਿੰਦਰ ਸਿੰਘ ਕੋਹਲੀ | October 04, 2020 07:36 PM


ਚੰਡੀਗੜ੍ਹ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਜੋ ਝੂਠ ਬੋਲਣ ਵਾਲਾ ਸੁਭਾਅ ਚਲਿਆ ਆ ਰਿਹਾ ਹੈ,  ਇਸ ਨੂੰ ਹੁਣ ਨਹੀਂ ਚੱਲਣ ਦਿੱਤਾ ਜਾਵੇਗਾ|
ਮੁੱਖ ਮੰਤਰੀ ਨੇ ਇਹ ਗਲ ਅੱਜ ਕਰਨਾਲ ਵਿਚ ਪ੍ਰਗਤੀਸ਼ੀਲ ਕਿਸਾਨ ਸਮੇਲਨ ਅਤੇ ਖੇਤੀਬਾੜੀ ਐਕਟ 'ਤੇ ਵਿਚਾਰ-ਵਟਾਂਦਰਾ 'ਤੇ ਆਯੋਜਿਤ ਪ੍ਰੋਗ੍ਰਾਮ ਦੇ ਬਾਅਦ ਮੀਡੀਆ ਵੱਲੋਂ ਖੇਤੀਬਾੜੀ ਸਬੰਧਿਤ ਐਕਟਾਂ ਦੇ ਸਬੰਧ ਵਿਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈਣ ਦੇ ਲਈ ਰਹੁਲ ਗਾਂਧੀ ਦੇ ਹਰਿਆਣਾ ਦੌਰੇ ਦੇ ਬਾਰੇ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਕਹੀ|
ਉਨ੍ਹਾਂ ਨੇ ਕਾਂਗਰਸ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਸਿਟੀਜਨ ਅਮੈਂਡਮੈਂਟ ਬਿੱਲ,  ਜੰਮੂ ਕਸ਼ਮੀਰ ਵਿਚ ਧਾਰਾ-370 ਨੂੰ ਹਟਾਉਣਾ ਅਤੇ ਰਾਮ ਜਨਮਭੂਮੀ 'ਤੇ ਧਰਨਾ ਕਰ ਵਿਵਾਦ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਨੂੰ ਵੀ ਕੋਈ ਖਰੋਚ ਨਹੀਂ ਆਈਉਨ੍ਹਾਂ ਨੇ ਕਿਹਾ ਕਿ ਉਦੋਂ ਕੁੱਝ ਨਹੀਂ ਹੋਇਆ,  ਤਾਂ ਹੁਣ ਵੀ ਕੁੱਝ ਨਹੀਂ ਹੋਵੇਗਾ ਕਿਉਂਕਿ ਕਿਸਾਨਾਂ ਨੂੰ ਹੁਣ ਸੱਭ ਸਮਝ ਆ ਗਿਆ ਹੈ|
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਨੂੰ ਗੁਮਰਾਹ ਦਾ ਯਤਨ ਕੀਤਾ ਜਾ ਰਿਹਾ ਹੈ,  ਪਰ ਕਿਸਾਨ ਸੱਭ ਸਮਝ ਰਹੇ ਹਨਉਹ ਇੰਨ੍ਹਾ ਦੇ ਬਹਿਕਾਵੇ ਵਿਚ ਆਉਣ ਵਾਲੇ ਨਹੀਂ ਹਨ|
ਰਾਹੁਲ ਗਾਂਧੀ ਦੇ ਹਰਿਆਣਾ ਦੌਰੇ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਸਾਂਸਦ ਰਾਹੁਲ ਗਾਂਧੀ ਦੇ ਕੋਲ ਵੈਸੇ ਵੀ ਕੋਈ ਕੰਮ ਤਾਂ ਹੈ ਨਹੀਂ| ਵੈਸੇ ਉਨ੍ਹਾਂ ਦਾ ਪੰਜਾਬ ਦਾ ਪ੍ਰੋਗ੍ਰਾਮ ਹੈ ਹਰਿਆਣਾ ਵਿਚ ਆਉਣ ਦਾ ਹੁਣ ਤਕ ਕੋਈ ਉਨ੍ਹਾਂ ਦਾ ਪ੍ਰੋਗ੍ਰਾਮ ਨਹੀਂ ਆਇਆ ਹੈ,  ਜੇਕਰ ਆਏਗਾ ਤਾਂ ਉਸ 'ਤੇ ਵਿਚਾਰ ਕੀਤਾ ਜਾਵੇਗਾ|
ਬਰੌਦਾ ਜਿਮਨੀ ਚੋਣ ਨਾਲ ਸਬੰਧਿਤ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਬਰੌਦਾ ਜਿਮਨੀ ਚੋਣ ਲਈ ਉਨ੍ਹਾਂ ਦੀ ਪੂਰੀ ਤਿਆਰੀ ਹੈ| ਇਸ ਤਰ੍ਹਾ,  ਕੋਵਿਡ-19 ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਹਸਪਤਾਲਾਂ ਵਿਚ ਥਾਂ ਨਾ ਹੋਣ ਦੀ ਸਥਿਤੀ ਵਿਚ ਕੋਵਿਡ ਦੇ ਮਰੀਜਾਂ ਨੂੰ ਹੋਮ ਆਈਸੋਲੇਸ਼ਨ ਤੇ ਦੂਜੇ ਹਸਪਤਾਲਾਂ ਵਿਚ ਟ੍ਰਾਂਸਫਰ ਕੀਤਾ ਜਾ ਰਿਹਾ ਹੈ|

 

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ