ਧਰਮ

ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ' 11ਵਾਂ ਸਾਚਾ ਗੁਰੂ ਲਾਧੋ ਰੇ ਗੁਰਮਤਿ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 05, 2020 07:24 PM

ਨਵੀਂ ਦਿੱਲੀ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ 11ਵਾਂ ਸਾਚਾ ਗੁਰੂ ਲਾਧੋ ਰੇ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਕਰਵਾਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਯਾਦ ਕੀਤਾ।
ਉਨ੍ਹਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਉਚੇਚੇ ਤੌਰ ਤੇ ਸਮਾਗਮ ਵਿਚ ਹਾਜਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਬਾਬਾ ਮੱਖਣ ਸ਼ਾਹ ਲੁਬਾਣਾ ਨੇ ਬਾਬਾ ਬਕਾਲਾ ਦੀ ਪਵਿੱਤਰ ਧਰਤੀ 'ਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਦਰਸ਼ਨ ਕੀਤੇ ਤੇ ਕੋਠੇ ਚੜ ਕੇ ਸੰਗਤ ਨੂੰ ਦੱਸਿਆ ਕਿ ਮੰਜੀਆਂ ਭਾਵੇਂ ਬੇਸ਼ੁਮਾਰ ਲੱਗੀਆਂ ਹਨ ਪਰ ਅਸਲ ਗੁਰੂ, ਗੁਰੂ ਤੇਗ ਬਹਾਦਰ ਸਾਹਿਬ ਜੀ ਹੀ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਬਾਬਾ ਮੱਖਣ ਸ਼ਾਹ ਦੇ ਇਤਿਹਾਸ ਬਾਰੇ ਦੱਸਿਆ।
ਉਹਨਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਰਿਚਮੰਡ ਹਿੱਲ ਨਿਊਯਾਰਕ ਕਮੇਟੀ ਬਾਬਾ ਮੱਖਣ ਸ਼ਾਹ ਦੀ ਮਿੱਠੀ ਯਾਦ ਵਿਚ ਇਹ ਵਿਸ਼ੇਸ਼ ਦਿਨ ਮਨਾਉਂਦੀ ਆ ਰਹੀ ਹੈ ਅਤੇ ਦਿੱਲੀ ਕਮੇਟੀ ਵਲੋਂ ਉਨ੍ਹਾਂਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਨਿਊਯਾਰਕ ਕਮੇਟੀ, ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਦਲੇਰ ਸਿੰਘ ਅਤੇ ਚੇਅਰਮੈਨ ਸਤਨਾਮ ਸਿੰਘ ਹਰ ਸਾਲ ਇਸ ਦਿਹਾੜੇ 'ਤੇ ਇਥੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਸਮਾਗਮ ਨੂੰ ਕਰਵਾਉਂਦੇ ਹਨ ਅਤੇ ਇਸ ਵਿਚ ਸ਼ਮੂਲੀਅਤ ਕਰਦੇ ਸਨ ਪਰ ਐਤਕੀਂ ਕੋਰੋਨਾ ਹਾਲਾਤਾਂ ਦੇ ਕਾਰਨ ਆਪ ਭਾਵੇਂ ਨਹੀਂ ਪੁੱਜ ਸਕੇ ਪਰ ਉਹਨਾਂ ਨੇ ਇਹ ਦਿਹਾੜਾ ਇਸੇ ਤਰੀਕੇ ਹੀ ਮਨਾਉਣ ਲਈ ਆਖਿਆ ਸੀ। ਉਹਨਾਂ ਕਿਹਾ ਕਿ ਉਹ ਇਸ ਕਮੇਟੀ ਨੂੰ ਵਧਾਈ ਵੀ ਦਿੰਦੇ ਹਨ ਤੇ ਉਹਨਾਂ ਦੀਆਂ ਭਾਵਨਾਵਾਂ ਦੀ ਕਦਰ ਵੀ ਕਰਦੇ ਹਨ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਗੁਰਮੀਤ ਸਿੰਘ ਮੀਤਾ, ਭੁਪਿੰਦਰ ਸਿੰਘ ਭੁੱਲਰ ਅਤੇ ਲੁਬਾਣਾ ਬਰਾਦਰੀ ਦੇ ਸੁਰਜੀਤ ਸਿੰਘ ਸੋਹਿਤ, ਮੁਖੀ ਇੰਦਰ ਸਿੰਘ, ਚਾਂਦੂ ਸਿੰਘ, ਗੋਪਾਲ ਸਿੰਘ, ਭਜਨ ਸਿੰਘ, ਸੰਨੀ ਸਿੰਘ ਰੋਹਿਨੀ, ਨਾਰਾਇਣ ਸਿੰਘ, ਮੋਤੀ ਸਿੰਘ, ਗਿਆਨ ਸਿੰਘ, ਤਰਲੋਕ ਸਿੰਘ, ਬਿਜੇਂਦਰ ਸਿੰਘ, ਭਗਤ ਸਿੰਘ, ਸੋਹਣ ਸਿੰਘ ਆਦਿ ਮੌਜੁਦ ਰਹੇ। ਆਤਮਾ ਸਿੰਘ ਲੁਬਾਣਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਦਿੱਲੀ ਦੀ ਸਮੁੱਚੀ ਲੁਬਾਣਾ ਬਰਾਦਰੀ ਅਤੇ ਸੰਗਤ ਦਾ ਵਿਸ਼ੇਸ਼ ਆਭਾਰ ਪ੍ਰਗਟ ਕੀਤਾ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ