ਹਰਿਆਣਾ

ਪੰਜਾਬ ਦੀਆਂ 31 ਕਿਸਾਨ-ਜਥੇਬੰਦੀਆਂ ਦਾ ਮੋਰਚਾ ਜਾਰੀ, ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਢਾਹੇ ਜ਼ਬਰ ਦੀ ਸਖ਼ਤ ਨਿਖੇਧੀ

ਕੌਮੀ ਮਾਰਗ ਬਿਊਰੋ | October 06, 2020 07:07 PM
 
 
ਚੰਡੀਗੜ੍ਹ : ਅੱਜ ਹਰਿਆਣਾ ਦੀਆਂ 22 ਦੇ ਕਰੀਬ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ, ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿੱਚ ਭਾਈਵਾਲ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਉਸਦੇ ਭਰਾ ਬਿਜਲੀ ਮੰਤਰੀ ਰਣਜੀਤ ਚੌਟਾਲਾ ਦੇ ਘਰਾਂ ਸਾਹਮਣੇ ਅਣਮਿੱਥੇ ਸਮੇ ਵਿਸ਼ਾਲ ਧਰਨਾ ਲਾਕੇ ਉਹਨਾਂ ਦੇ ਘਰਾਂ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ 'ਤੇ ਹਰਿਆਣਾਂ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜੋ ਜਬਰ ਢਾਹਿਆ ਉਸਦਾ ਪੰਜਾਬ ਦੀਆਂ 31 ਕਿਸਾਨ ਹਥੇਬੰਦੀਆਂ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੀਆਂ ਹਨ।
ਪ੍ਰੈਸ ਦੇ ਨਾਂਅ ਉਪਰੋਕਤ ਬਿਆਨ ਜਾਰੀ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਿਰਭੈ ਸਿੰਘ ਢੁਡੀਕੇ, ਇੰਦਰਜੀਤ ਸਿੰਘ ਕੋਟਬੁੱਢਾ ਅਤੇ ਡਾ: ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ ਤੋਂ ਪਹਿਲਾਂ ਇੱਕ ਵਿਸ਼ਾਲ ਰੈਲੀ ਦੁਸਹਿਰਾ ਗਰਾਊਂਡ ਵਿੱਚ ਕੀਤੀ ਗਈ ਜਿਸ ਵਿੱਚ ਕਿਸਾਨਾਂ ਹਰਿਆਣਾਂ, ਪੰਜਾਬ ਅਤੇ ਦਿੱਲੀ ਤੋਂ ਪਹੁੰਚੇ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ।
ਉੱਧਰ ਪੰਜਾਬ ਅੰਦਰ ਕਿਸਾਨ ਸੰਘਰਸ਼ ਦੀ ਜਾਣਕਾਰੀ ਦੇਂਦਿਆਂ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਰੇਲ ਲਾਈਨਾਂ 'ਤੇ ਲੱਗੇ ਧਰਨਿਆਂ ਅਤੇ ਟੋਲ ਪਲਾਜਿਆਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਾਂ ਬੀਜੇਪੀ ਦੇ ਆਗੂਆਂ ਦੇ ਬਾਈਕਾਟ ਪ੍ਰੋਗਰਾਮਾਂ ਆਦਿ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 
ਅੱਜ ਹੁਸ਼ਿਆਰਪੁਰ ਵਿਖੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਰਿਹਾਇਸ਼ ਦਾ ਪੰਜ ਤੋਂ ਸਾਢੇ ਪੰਜ ਘੰਟੇ ਤੱਕ ਕਿਸਾਨ ਜਥੇਬੰਦੀਆਂ ਨੇ ਘਿਰਾਓ ਕੀਤਾ ਗਿਆ। ਇਸੇ ਤਰ੍ਹਾਂ ਕੱਲ੍ਹ ਭਾਰਤੀ ਜਨਤਾ ਪਾਰਟੀ ਦੇ ਦੁਆਬੇ ਦੇ ਮੁੱਖ ਦਫ਼ਤਰ ਦਾ ਜਲੰਧਰ ਵਿਖੇ ਘਿਰਾਓ ਕੀਤਾ ਗਿਆ। ਪਟਿਆਲਾ ਵਿਖੇ ਅੱਜ ਪਾਤੜਾਂ ਖਨੌਰੀ ਮੇਨ ਹਾਈਵੇ ਤੇ ਟੋਲ ਪਲਾਜ਼ਾ ਰੋਕ ਦਿੱਤਾ ਗਿਆ। ਇਸੇ ਤਰ੍ਹਾਂ ਪਟਿਆਲਾ- ਨਾਭਾ ਸੜਕ ਤੇ ਟੋਲ ਪਲਾਜ਼ਾ ਰੋਕਿਆ ਗਿਆ ਅਤੇ ਪਟਿਆਲਾ ਸਰਹਿੰਦ ਰੋਡ ਉੱਤੇ ਰਿਲਾਇੰਸ ਪੈਟਰੋਲ ਪੰਪ ਸਾਹਮਣੇ ਧਰਨਾਂ ਸ਼ੁਰੂ ਕੀਤਾ ਗਿਆ। ਆਗੂਆ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਕਈ ਥਾਵਾਂ ਤੇ ਅਜੇਹੇ ਐਕਸ਼ਨ ਵਧਾਏ ਜਾਣਗੇ।
 

Have something to say? Post your comment

 

ਹਰਿਆਣਾ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ