ਟ੍ਰਾਈਸਿਟੀ

ਡਾ. ਸੁਨੀਲ ਕੁਮਾਰ ਨੂੰ ਮੈਡੀਕਲ ਸੈੱਲ ਅਤੇ ਐਡਵੋਕੇਟ ਨਿਕੁੰਜ ਧਵਨ ਨੂੰ ਆਈਟੀ ਸੈੱਲ ਦਾ ਜਿਲ੍ਹਾ ਇੰਚਾਰਜ ਲਗਾਇਆ

ਰਾਜੇਸ਼ ਕੌਸ਼ਿਕ / ਕੌਮੀ ਮਾਰਗ ਬਿਊਰੋ | October 07, 2020 06:05 PM



ਖਰੜ :- ਭਾਜਪਾ ਜਿਲਾ ਮੋਹਾਲੀ ਦੀ ਮੀਟਿੰਗ ਪ੍ਰਧਾਨ ਸ਼ੁਸ਼ੀਲ ਰਾਣਾ ਦੀ ਅਗਵਾਈ ਹੇਠ ਹੋਈ ।ਇਸ ਮੌਕੇ ਗੱਲਬਾਤ ਕਰਦਿਆਂ ਸ਼ੁਸ਼ੀਲ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਜੀਫੇ ਘੋਟਾਲੇ ਤੇ ਪਰਦਾ ਪਾਉਣ ਲਈ ਆਪਣੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੀ ਹੈ। ਅਹਿਜਾ ਕਰਨ ਨਾਲ ਸਚਾਈ ਤੋਂ ਭੱਜਿਆ ਨਹੀ ਜਾ ਸਕਦਾ ।ਪੰਜਾਬ ਚ ਵਜੀਫਾ ਘੋਟਾਲਾ ਕਰਕੇ ਦਲਿੱਤ ਬੱਚਿਆਂ ਦੇ ਹੱਕ ਮਾਰੇ ਗਏ ਹਨ । ਸਚਾਈ ਸਾਹਮਣੇ ਲਿਆਉਣ ਲਈ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਸੂਬੇ ਦੇ ਮੱਖ ਮੰਤਰੀ ਜੇਕਰ ਸੱਚੇ ਹਨ ਤਾਂ ਮਾਮਲੇ ਦੀ ਸੀਬੀਆਈ ਜਾਂਚ ਦੇ ਹੂਕਮ ਦੇਣ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ। ਇਸ ਮੌਕੇ ਉਨਾਂ ਦੱਸਿਆ ਕਿ ਭਾਜਪਾ ਵੱਲੋਂ ਡਾ. ਸੁਨੀਲ ਕੁਮਾਰ ਨੂੰ ਮੈਡੀਕਲ ਸੈੱਲ ਦਾ ਜਿਲ੍ਹਾ ਇੰਚਾਰਜ ਅਤੇ ਐਡਵੋਕੇਟ ਨਿਕੁੰਜ ਧਵਨ ਨੂੰ ਆਈਟੀ ਸੈੱਲ ਦਾ ਜਿਲ੍ਹਾ ਇੰਚਾਰਜ ਨਿਯੂਕਤ ਕੀਤਾ ਗਿਆ ਹੈ। ਉਨਾਂ ਨਵ ਨਿਯੂਕਤ ਆਹੂਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵ ਨਿਯੂਕਤ ਆਹੂਦੇਦਾਰਾਂ ਨੇ ਜਿਮੇਵਾਰੀ ਦੇਣ ਲਈ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਜਿਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜਿਲ੍ਹਾ ਜਨਰਲ ਸਕੱਤਰ ਭਾਜਪਾ ਮੋਹਾਲੀ ਨਰਿੰਦਰ ਸਿੰਘ ਰਾਣਾ, ਜਿਲਾ ਸੱਕਤਰ ਪ੍ਰਵੇਸ਼ ਸ਼ਰਮਾ, ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੌਚਾ, ਮੰਡਲ ਪ੍ਰਧਾਨ ਮੋਹਾਲੀ ਇੱਕ ਅਨਿਲ ਕੁਮਾਰ ਗੂਡੂ, ਮੰਡਲ ਪ੍ਰਧਾਨ ਦੋ ਮਦਨ ਗੋਇਲ, ਮੰਡਲ ਪ੍ਰਧਾਨ ਤਿੰਨ ਤਰਲੋਚਨ ਗੋਇਲ, ਪਰਮਜੀਤ ਕੌਰ, ਕੁਲਵਿੰਦਰ ਕੌਰ, ਦਮਨਜੀਤ ਸਿੰਘ ਆਦਿ ਵੀ ਹਾਜਰ ਸਨ।

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ