ਧਰਮ

ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਕੌਮੀ ਮਾਰਗ ਬਿਊਰੋ | October 12, 2020 05:18 PM
 
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ 2020 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।  
 

Have something to say? Post your comment

 

ਧਰਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ