ਸੰਸਾਰ

ਗੁਰਦੁਆਰਾ ਗੁਰੂ ਅਰਜਨ ਦੇਵ ਡਰਬੀ ਵਿਖੇ ਭਾਈ ਜਿੰਦਾ, ਭਾਈ ਸੁੱਖਾ ਅਤੇ ਮਾਤਾ ਸੁਰਜੀਤ ਕੌਰ ਜੀ ਦੀ ਯਾਦ ਵਿਚ ਸ਼ਹੀਦੀ ਦਿਹਾੜਾ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 13, 2020 04:59 PM

ਨਵੀਂ ਦਿੱਲੀ - ਕੌਮ ਦੇ ਮਹਾਨ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸਵਰਗਵਾਸੀ ਮਾਤਾ ਸੁਰਜੀਤ ਕੌਰ ਜੀ ਦੀ ਯਾਦ ਵਿਚ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਗੁਰੂ ਅਰਜਨ ਦੇਵ ਡਰਬੀ, ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ । ਸਿੱਖ ਫੈਡਰੇਸ਼ਨ ਯੂਕੇ ਦੇ ਬੁਲਾਰੇ ਦਬਿੰਦਰਜੀਤ ਸਿੰਘ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸਮਾਗਮ ਵਿਚ ਸ਼ਹੀਦ ਭਾਈ ਜਿੰਦਾ ਅਤੇ ਭਾਈ ਸੁੱਖੇ ਦੇ ਜੇਲ੍ਹ ਬੰਦੀ ਦੌਰਾਨ ਵਰਤੇ ਜਾਦੇਂ ਕਪੜੇ ਅਤੇ ਹੋਰ ਸਮਾਨ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ । ਸ਼ਹੀਦ ਸਿੰਘਾਂ ਅਤੇ ਮਾਤਾ ਜੀ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਅੰਦਰ ਭਾਈ ਰਸਾਲ ਸਿੰਘ ਦੇ ਢਾਡੀ ਜੱਥੇ ਨੇ ਬੀਰ ਰਸੀ ਵਾਰਾਂ ਦਾ ਗਾਇਨ ਕੀਤਾ । ਜਿਸ ਉਪਰੰਤ ਸਮਾਗਮ ਵਿਚ ਹਾਜਿਰੀ ਭਰ ਰਹੇ ਬੁਲਾਰੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਗਿੱਲ, ਸਲਾਹਕਾਰ ਭਾਈ ਦਬਿੰਦਰਜੀਤ ਸਿੰਘ, ਧਾਰਮਿਕ ਸਲਾਹਕਾਰ ਭਾਈ ਸੁਖਜੀਵਨ ਸਿੰਘ, ਮੀਤ ਪ੍ਰਧਾਨ ਭਾਈ ਕੁਲਦੀਪ ਸਿੰਘ ਚਹੇੜੂ ਅਤੇ ਜਲਾਵਤਨੀ ਸਿੰਘ ਭਾਈ ਲਵਸ਼ਿਦਰ ਸਿੰਘ ਡੱਲੇਵਾਲ ਨੇ ਸ਼ਹੀਦਾ ਸਿੰਘਾਂ ਬਾਰੇ ਅਪਣੇ ਵਿਚਾਰ ਰਖੇ । ਇਹ ਸ਼ਹੀਦੀ ਸਮਾਗਮ ਸਿੱਖ ਫੈਡਰੇਸ਼ਨ ਯੂਕੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਸੀ ਜਿਸ ਵਿਚ ਸ਼ਹੀਦ ਸਿੰਘਾਂ ਨੂੰ ਸ਼ਰਧਾਜੰਲੀ ਭੇਟ ਕਰਨ ਦੇ ਨਾਲ ਉਨ੍ਹਾਂ ਵਲੋਂ ਦੱਸੇ ਗਏ ਰਾਹ ਉਤੇ ਤੁਰਨ ਅਤੇ ਕੌਮ ਦੇ ਗਲੋਂ ਗੁਲਾਮੀ ਲਾਹ ਕੇ ਆਜ਼ਾਦ ਹਵਾਵਾਂ ਲਈ ਚਲ ਰਹੇ ਮੌਜੂਦਾ ਸੰਘਰਸ਼ ਨੂੰ ਅੱਗੇ ਤੋਰਨ ਦੀ ਵਚਨਬੱਧਤਾ ਨੂੰ ਦੋਹਰਾਇਆ ਗਿਆ ।

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ