ਧਰਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ 350 ਸਾਲਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 16, 2020 07:17 PM

ਨਵੀਂ ਦਿੱਲੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ 350 ਸਾਲਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਸਵੇਰੇ ਪਹਿਲਾਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਵਿਖੇ ਅਤੇ ਫਿਰ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਗੁਰਮਤਿ ਸਮਾਗਮ ਕੀਤੇ ਗਏ। ਇਸ ਮੌਕੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਖਾਲਸਾ ਰਾਜ ਸਥਾਪਿਤ ਕੀਤਾ ਸੀ ਤੇ ਸਿੱਖੀ ਦਾ ਮਾਣ ਵਧਾਇਆ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਪਹਿਲਾ ਨਾਮ ਉਹਨਾਂ ਦੇ ਘਰਦਿਆਂ ਨੇ ਲਛਮਣ ਦੇਵ ਰੱਖਿਅ ਸੀ। ਫਿਰ ਉਹਨਾਂ ਦਾ ਨਾਂ ਮਾਧਵ ਦਾਸ ਪੈ ਗਿਆ ਤੇ ਫਿਰ ਗੁਰੂ ਗੋਬਿੰਦ ਸਿੰਘ ਜੀ ਦੀ ਰਹਿਮਤ ਨਾਲ ਉਹਨਾਂ ਦਾ ਨਾਂ ਗੁਰਬਖ਼ਸ਼ ਸਿੰਘ ਪਿਆ ਤੇ ਫਿਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣੇ ਗੱਲ ਲਾ ਕੇ ਉਹਨਾਂ ਨੂੰ ਆਪਣਾ ਬੰਦਾ ਬਣਾਇਆ। ਬਾਬਾ ਬੰਦਾ ਸਿੰਘ ਬਹਾਦਰ ਨੇ ਵਜ਼ੀਰ ਖਾਨ ਤੋਂ ਸਾਹਿਬਜ਼ਾਦਿਆਂ ਦਾ ਬਦਲਾ ਲਿਆ ਤੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਤੇ ਖਾਲਸਾ ਰਾਜ ਸਥਾਪਿਤ ਕੀਤਾ।
ਸ੍ਰੀ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖ ਦੇ ਮਹਾਨ ਇਤਿਹਾਸ ਨੂੰ ਘਰ ਘਰ ਪਹੁੰਚਾਉਣ ਦਾ ਤਹੱਈਆ ਕੀਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਹੋਰ ਸਿੰਘਾਂ ਬਾਰੇ ਕਿਤਾਬਚੇ ਛਪਵਾ ਕੇ ਘਰ ਘਰ ਭੇਜੇ ਤਾਂ ਜੋ ਸਿੱਖ ਬੱਚੇ ਵੀ ਆਪਣੇ ਅਮੀਰ ਇਤਿਹਾਸ ਤੋਂ ਜਾਣੂ ਹੋ ਸਕਣ।
ਇਸ ਮੌਕੇ ਦਿੱਲੀ ਕਮੇਟੀ ਧਰਮ ਪ੍ਰਚਾਰ ਢੇ ਮੁਖੀ ਜਤਿੰਦਰ ਪਾਲ ਸਿੰਘ ਗੋਲਡੀ, ਮੀਤ ਚੇਅਰਮੈਨ ਸਤਨਾਮ ਸਿੰਘ ਮਰਵਾਹ ਕਮੇਟੀ ਮੇਮਬਰ ਓਂਕਾਰ ਸਿੰਘ ਰਾਜਾ, ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਹਾਜਰਿ ਭਾਰੀ

 

Have something to say? Post your comment

 
 
 

ਧਰਮ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ