ਪੰਜਾਬ

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

ਕੌਮੀ ਮਾਰਗ ਬਿਊਰੋ | October 17, 2020 06:52 PM

ਚੰਡੀਗੜ੍ਹ,    ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੲੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲ੍ਹਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ।
ਸ੍ਰੀ ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲ੍ਹਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ।

 

Have something to say? Post your comment

 

ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ 'ਚ ਲਿਆਂਦੇ ਖੇਤੀਬਾੜੀ ਬਿੱਲਾਂ 'ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਸਦਮਾ , ਪਿਤਾ ਅਕਾਲ ਚਲਾਣਾ  ਕਰ ਗਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਬਾਰੇ ਤਜਵੀਜ਼ਸ਼ੁਦਾ ਕਾਨੂੰਨ ਦੀ ਕਾਪੀ ਵਿਧਾਨ ਸਭਾ ਮੈਂਬਰਾਂ ਨੂੰ ਨਾ ਦੇਣ ਵਿਰੁੱਧ ਸਪੀਕਰ ਕੋਲ ਰੋਸ ਦਰਜ ਕਰਵਾਇਆ

ਪੰਜਾਬ ਦੇ ਸਕੂਲਾਂ ‘ਚ ਪਰਤਣ ਲੱਗੀਆਂ ਮੁੜ ਰੌਣਕਾਂ , ਪਟਿਆਲਾ ਜਿਲ੍ਹੇ ਦੇ ਬਹਿਰ ਜੱਛ ਸਕੂਲ ‘ਚ 70 ਫੀਸਦੀ ਵਿਦਿਆਰਥੀ ਹੋਏ ਹਾਜ਼ਰ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ, ਕਿਸਾਨੀ ਅਤੇ ਪੰਜਾਬ ਸੂਬੇ ਵਿਰੋਧੀ ਸੈਂਟਰ ਦੀ ਨੀਤੀ ਵਿਰੁੱਧ ਕਿਸਾਨ ਯੂਨੀਅਨਾਂ ਅਤੇ ਪੰਥਕ ਧਿਰਾਂ ਇਕ ਹੋ ਕੇ ਸੰਘਰਸ਼ ਕਰਨ : ਟਿਵਾਣਾ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ