ਪੰਜਾਬ

ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਲੋਕਤੰਤਰ ਦਾ ਕਤਲ

ਕੌਮੀ ਮਾਰਗ ਬਿਊਰੋ | October 17, 2020 06:59 PM


ਚੰਡੀਗੜ੍ਹ: ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ (ਭਿਖੀਵਿੰਡ) ਦੀ ਹੱਤਿਆ ਲੋਕਤੰਤਰ ਅਤੇ ਉਦਾਰਵਾਦੀ-ਮਾਨਵਵਾਦੀ ਵਿਚਾਰਧਾਰਾ ਦਾ ਕਤਲ ਹੈ। ਅਤਿਵਾਦ ਦੇ ਕਾਲੇ ਦੌਰ ਵਿੱਚ ਕਾਮਰੇਡ ਬਲਵਿੰਦਰ ਸਿੰਘ ਅਤੇ ਪਰਿਵਾਰ ਨੇ ਆਪਣੀ ਵਿਚਾਰਧਾਰਕ ਪ੍ਰਤੀਬੱਧਤਾ ਉੱਤੇ ਪਹਿਰਾ ਦਿੰਦਿਆਂ ਵਾਰ ਵਾਰ ਅਤਿਵਾਦੀ ਹਮਲਿਆਂ ਨੂੰ ਪਛਾੜਿਆ। ਉਹ ਕਿਸਾਨਾਂ-ਮਜ਼ਦੂਰਾਂ ਅਤੇ ਘੱਟ-ਗਿਣਤੀਆਂ ਦੇ ਮਾਨਵੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲਾ ਸੂਝਵਾਨ ਘੁਲਾਟੀਆ ਸੀ। ਪ੍ਰਗਤੀਸ਼ੀਲ ਲੇਖਕ ਸੰਘ (ਪਲੇਸ) ਪੰਜਾਬ ਦੇ ਪ੍ਰਧਾਨ ਡਾ. ਤੇਜਵੰਤ ਸਿੰਘ ਗਿੱਲ, ਕਾਰਜਕਾਰੀ ਪ੍ਰਧਾਨ ਡਾ. ਸੁਰਜੀਤ ਬਰਾੜ, ਜਨਰਲ ਸਕੱਤਰ ਪ੍ਰੋ. ਸੁਰਜੀਤ ਜੱਜ, ਪਲੇਸ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਜਨਰਲ ਸਕੱਤਰ ਡਾ. ਗੁਰਮੇਲ ਸਿੰਘ, ਪਲੇਸ ਚੰਡੀਗੜ੍ਹ ਦੇ ਚੇਅਰਮੈਨ ਡਾ. ਲਾਭ ਸਿੰਘ ਖੀਵਾ, ਗੁਰਨਾਮ ਕੰਵਰ, ਡਾ. ਚਰਨਜੀਤ ਸਿੰਘ ਨਾਭਾ, ਰਮੇਸ਼ ਯਾਦਵ (ਫ਼ੋਕਲੋਰ ਰੀਸਰਚ ਅਕੈਡਮੀ), ਡਾ. ਗੁਲਜ਼ਾਰ ਪੰਧੇਰ, ਹਰਬੰਸ ਹੀਓਂ, ਡਾ. ਕੁਲਦੀਪ ਸਿੰਘ ਦੀਪ, ਜਸਵੀਰ ਝੱਜ, ਸੁਰਿੰਦਰ ਰਾਮਪੁਰੀ, ਜਸਪਾਲ ਮਾਨਖੇੜਾ ਨੇ ਇਸ ਕਤਲ ਨੂੰ ਬੁਜ਼ਦਿਲਾਂ ਦੀ ਸ਼ਰਮਨਾਕ ਕਾਰਵਾਈ ਕਿਹਾ ਹੈ। ਇਸ ਘਿਣਾਉਣੇ ਕਤਲ ਨਾਲ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਗਈ ਹੈ। ਲੇਖਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦੇਵੇ।

 

Have something to say? Post your comment

 

ਪੰਜਾਬ

ਭਾਜਪਾ ਨੂੰ ਛੱਡ ਕੇ ਸਮੂਹ ਪਾਰਟੀਆਂ ਦੇ ਆਗੂ ਮੁੱਖ ਮੰਤਰੀ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇ

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ 'ਚ ਲਿਆਂਦੇ ਖੇਤੀਬਾੜੀ ਬਿੱਲਾਂ 'ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਸਦਮਾ , ਪਿਤਾ ਅਕਾਲ ਚਲਾਣਾ  ਕਰ ਗਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਬਾਰੇ ਤਜਵੀਜ਼ਸ਼ੁਦਾ ਕਾਨੂੰਨ ਦੀ ਕਾਪੀ ਵਿਧਾਨ ਸਭਾ ਮੈਂਬਰਾਂ ਨੂੰ ਨਾ ਦੇਣ ਵਿਰੁੱਧ ਸਪੀਕਰ ਕੋਲ ਰੋਸ ਦਰਜ ਕਰਵਾਇਆ

ਪੰਜਾਬ ਦੇ ਸਕੂਲਾਂ ‘ਚ ਪਰਤਣ ਲੱਗੀਆਂ ਮੁੜ ਰੌਣਕਾਂ , ਪਟਿਆਲਾ ਜਿਲ੍ਹੇ ਦੇ ਬਹਿਰ ਜੱਛ ਸਕੂਲ ‘ਚ 70 ਫੀਸਦੀ ਵਿਦਿਆਰਥੀ ਹੋਏ ਹਾਜ਼ਰ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ, ਕਿਸਾਨੀ ਅਤੇ ਪੰਜਾਬ ਸੂਬੇ ਵਿਰੋਧੀ ਸੈਂਟਰ ਦੀ ਨੀਤੀ ਵਿਰੁੱਧ ਕਿਸਾਨ ਯੂਨੀਅਨਾਂ ਅਤੇ ਪੰਥਕ ਧਿਰਾਂ ਇਕ ਹੋ ਕੇ ਸੰਘਰਸ਼ ਕਰਨ : ਟਿਵਾਣਾ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ