ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਏਕੀਕ੍ਰਿਤ ਠੋਸ ਵੇਸਟ ਪ੍ਰਬੰਧਨ ਕਲਸਟਰ ਪ੍ਰੋਜੈਕਟ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ

ਦਵਿੰਦਰ ਸਿੰਘ ਕੋਹਲੀ | October 21, 2020 07:18 PM


ਚੰਡੀਗੜ੍ਹ,  ਹਰਿਆਣਾ ਵਿਚ ਵੇਸਟ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੀ ਦਿਸ਼ਾ ਵਿਚ ਅੱਜ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਏਕੀਕ੍ਰਿਤ ਠੋਸ ਵੇਸਟ ਪ੍ਰਬੰਧਨ ਕਲਸਟਰ ਪ੍ਰੋਜੈਕਟ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈਇਸ ਦੇ ਤਹਿਤ ਪਹਿਲੇ ਪੜਾਅ ਵਿਚ ਰਾਜ ਵਿਚ ਚਾਰ ਕਲਸਟਰਾਂ ਵਿਚ ਠੋਸ ਵੇਸਟ ਪ੍ਰਬੰਧਨ ਪਲਾਂਟ ਸਥਾਪਿਤ ਕੀਤੇ ਜਾਣਗੇ|
ਮੁੱਖ ਮੰਤਰੀ ਨੇ ਇਹ ਮੰਜੂਰੀ ਅੱਜ ਇੱਥੇ ਹਰਿਆਣਾ ਵਿਚ ਏਕੀਕ੍ਰਿਤ ਠੋਸ ਵੇਸਟ ਪ੍ਰਬੰਧਨ ਕਲਸਟਰ ਦੇ ਇੰਫ੍ਰਾਸਟਕਚਰ 'ਤੇ ਗਠਨ ਕੈਬਿਨੇਟ ਕਮੇਟੀ ਦੀ ਮੀਟਿੰਗ ਵਿਚ ਦਿੱਤੀਮੀਟਿੰਗ ਵਿਚ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ,  ਸ਼ਹਿਰੀ ਸਥਾਨਕ ਸਰਕਾਰ ਮੰਤਰੀ ਅਨਿਲ ਵਿਜ ਅਤੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ,  ਜੋ ਕਿ ਇਸ ਕਮੇਟੀ ਦੇ ਮੈਂਬਰ ਹਨ ਵੀ ਮੌਜੂਦ ਸਨ|
ਮੁੱਖ ਮੰਤਰੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੇ ਤਹਿਤ ਕੂੜੇ ਦੇ ਡੋਰ-ਟੂ-ਡੋਰ ਕਲੈਕਸ਼ਨ ਦੀ ਵਿਵਸਥਾ ਨੂੰ ਮਜਬੂਤ ਕੀਤਾ ਜਾਵੇ| ਡੰਪਿੰਗ ਯਾਰਡ ਵਿਚ ਨਵੀਨ ਤਕਨੀਕਾਂ ਨੂੰ ਅਪਨਾਉਂਦੇ ਹੋਏ ਅਜਿਹੀ ਵਿਵਸਥਾ ਬਣਾਈ ਜਾਵੇ ਜਿਸ ਤੋਂ ਕੂੜੇ ਦੇ ਨਿਪਟਾਨ ਦੌਰਾਨ ਵਾਤਾਵਰਣ ਨੂੰ ਨੁਕਸਾਨ ਨਾ ਹੋਵੇਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਹਿਰਾਂ ਤੋਂ ਇਲਾਵਾ ਗ੍ਰਾਮੀਣ ਪੱਧਰ 'ਤੇ ਵੀ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਦੀ ਸੰਭਾਵਨਾਵਾਂ ਤਲਾਸ਼ੀਆਂ ਜਾਣ,  ਤਾਂ ਜੋ ਗ੍ਰਾਮੀਣ ਖੇਤਰ ਵਿਚ ਵੀ ਕੂੜਾ ਪ੍ਰਬੰਧਨ ਦਾ ਸਹੀ ਅਤੇ ਵਿਵਸਥਿਤ ਢੰਗ ਨਾਲ ਨਿਪਟਾਨ ਯਕੀਨੀ ਕੀਤਾ ਜਾ ਸਕੇ|
ਮੀਟਿੰਗ ਵਿਚ ਸ਼ਹਿਰੀ ਸਥਾਨਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਸ.ਐਨ ਰਾਏ ਨੇ ਦਸਿਆ ਕਿ ਏਕੀਕ੍ਰਿਤ ਠੋਸ ਵੇਸਟ ਪ੍ਰਬੰਧਨ ਕਲਸਟਰ ਪ੍ਰੋਜੈਕਟ ਦੇ ਤਿਤ ਸ਼ਹਿਰਾਂ ਵਿਚ ਕੂੜਾ ਪ੍ਰਬੰਧਨ ਦੇ ਪਲਾਂਟ ਲਗਾਏ ਜਾਣਗੇ| ਜਿੱਥੇ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾਵੇਗੀਇਸ ਦੇ ਬਾਅਦ 3-4 ਜਿਲ੍ਹਿਆਂ ਨੂੰ ਮਿਲਾ ਕੇ ਇਕ ਰੀਜਨਲ ਇੰਜੀਨੀਅਰਿੰਗ ਲੈਂਡ ਡਿਲ ਸਥਾਪਿਤ ਕੀਤੀ ਜਾਵੇਗੀ,  ਜਿੱਥੇ ਪ੍ਰੋਸੈਸਿੰਗ ਦੇ ਬਾਅਦ ਬਾਕੀ ਕੂੜੇ ਦਾ ਨਿਪਟਾਨ ਕੀਤਾ ਜਾਵੇਗਾ|
ਉਨ੍ਹਾਂ ਨੇ ਦਸਿਆ ਕਿ ਇਸ ਪ੍ਰੋਜੈਕਟ ਵਿਚ ਕੂੜੇ ਦੇ ਪ੍ਰਾਥਮਿਕ ਸਰੋਤ ਦੇ ਨਾਲ-ਨਾਲ ਸੜਕ ਕਿਨਾਰੇ ਪਏ ਕੂੜੇ ਦਾ ਉਠਾਨ ਯਕੀਨੀ ਕਰਨ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ| ਪ੍ਰੋਜੈਕਟ ਦੇ ਸਫਲ ਲਾਗੂ ਕਰਨ ਦੇ ਲਈ ਡੰਪਿੰਗ ਗਰਾਊਂਡ ਵਿਚ ਇਲੈਕਟ੍ਰੋਨਿਕ ਵੇਇੰਗ ਮਸ਼ੀਨ ਵੀ ਸਥਾਪਿਤ ਕੀਤੀ ਜਾਵੇਗੀ ਅਤੇ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇਇਸ ਨਾਲ ਕੂੜੇ ਦੇ ਪ੍ਰਬੰਧਨ ਦੇ ਲਈ ਏਜੰਸੀ ਵੱਲੋਂ ਕੀਤੀ ਜਾ ਰਹੀ ਗਤੀਵਿਧੀਆਂ 'ਤੇ ਨਿਗਰਾਨੀ ਰੱਖੀ ਜਾ ਸਕੇਗੀ,  ਤਾਂ ਜੋ ਵਾਤਾਵਰਣ ਨੂੰ ਨੁਕਸਾਨ ਪਹੁੰਚਾਏ ਬਿਨ੍ਹਾਂ ਕੂੜੇ ਦਾ ਨਿਪਟਾਨ ਯਕੀਨੀ ਹੋ ਸਕੇ|
ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ. ਢੇਸੀ,  ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ,  ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਪ੍ਰਧਾਨ ਸਕੱਤਰ ਅਪੂਰਵ ਕੁਮਾਰ ਸਿੰਘ ਅਤੇ ਸ਼ਹਿਰੀ ਸਥਾਨਕ ਵਿਭਾਗ ਦੇ ਨਿਦੇਸ਼ਕ ਅਮਿਤ ਕੁਮਾਰ ਅਗਰਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ|

 

Have something to say? Post your comment

 

ਹਰਿਆਣਾ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ

ਕਨੀਨਾ ਵਿਚ ਹੋਈ ਸਕੂਲ ਬੱਸ ਦੁਰਘਟਨਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਨੇ ਪ੍ਰਗਟਾਇਆ ਦੁੱਖ

ਕਾਂਗਰਸ ਦੇ ਰਾਜ ਦੌਰਾਨ ਫੌਜੀਆਂ 'ਤੇ ਪਥਰਾਅ ਹੋਇਆ ਤੇ ਸਰਕਾਰ ਚੁੱਪ ਰਹੀ : ਨਾਇਬ ਸੈਣੀ

ਕੁਰੂਕਸ਼ੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਭਾਰੀ ਗਿਣਤੀ ਵਿੱਚ ਜੁਟੀ ਲੋਕਾਂ ਦੀ ਭੀੜ