ਟ੍ਰਾਈਸਿਟੀ

ਮੁੱਖ ਮੰਤਰੀ ਪੰਜਾਬ ਦੇ ਕਿਸਾਨ ਮਸਲੇ ਉਤੇ ਦਿ੍ੜਤਾ ਭਰੇ ਫੈਸਲਾ ਸਲਾਘਾਯੋਗ-ਸੈਣੀ ਸਮਾਜ

ਕੌਮੀ ਮਾਰਗ ਬਿਊਰੋ | October 24, 2020 02:49 PM


ਮੁਹਾਲੀ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿੱਚ ਜਿਵੇਂ ਕਿਸਾਨ ਮਸਲੇ ਪ੍ਤੀ ਦਿ੍ੜਤਾ ਵਿਖਾਈ ਹੈ ਅਤੇ ਆਪਣੇ ਆਹੁਦੇ ਦੀ ਪ੍ਰਵਾਹ ਨਹੀਂ ਕੀਤੀ, ਦਾ ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਹਰਭਜਨ ਸਿੰਘ ਸੈਣੀ ਅਕਬਰਪੁਰ ਨੇ ਸੁਆਗਤ ਕੀਤਾ ਹੈ ਅਤੇ ਕਿਹਾ ਕਿ ਅਜਿਹਾ ਕੰਮ ਦਲੇਰ ਇਨਸਾਨ ਹੀ ਕਰ ਸਕਦਾ ਹੈ ਜੋ ਸਮੁੱਚੇ ਵਿਧਾਇਕਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬੈਂਸ ਭਰਾਵਾਂ ਨੂੰ ਨਾਲ ਲੈਕੇ ਮਾਨਯੋਗ ਰਾਜਪਾਲ ਪੰਜਾਬ ਨੂੰ ਮਿਲੇ ਇਹ ਇੱਕ ਤਰ੍ਹਾਂ ਨਾਲ ਇਤਿਹਾਸ ਵਿੱਚ ਪਹਿਲਾਂ ਵਾਰ ਵਾਪਰਿਆ ਹੈ। ਸ੍ਰੀ ਅਕਬਰਪੁਰ ਨੇ ਕਿਹਾ ਕਿ ਇਹ ਸਮਾਂ ਕਿਸਾਨ ਅੰਦੋਲਨ ਦਾ ਸਾਥ ਦੇਣ ਦਾ ਹੈ ਕਿਉਂਕਿ ਕਿਸਾਨ ਹੀ ਪੂਰੇ ਭਾਰਤ ਦਾ ਢਿੱਡ ਭਰਦਾ ਹੈ। ਸ੍ਰੀ ਅਕਬਰਪੁਰ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਚਰ ਰਹੀਆਂ ਸਿਆਸੀ ਪਾਰਟੀਆਂ ਵੀ ਸਿਆਸਤ ਕਰਨ ਤੋਂ ਗੁਰੇਜ਼ ਕਰਨ ਅਤੇ ਕਿਸਾਨਾਂ ਦੇ ਇਸ ਘੋਲ ਵਿੱਚ ਸਾਥ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਸਿੱਖਾਂ ਨਾਲ ਹੋਈ ਵਧੀਕੀ ਦੇ ਰੋਸ ਵਜੋਂ ਅਸਤੀਫਾ ਦਿੱਤਾ ਅਤੇ ਬਾਅਦ ਵਿੱਚ ਸਤਲੁਜ ਯਮਨਾ ਲਿੰਕ ਨਹਿਰ ਰਾਹੀ ਪਾਣੀ ਲਿਜਾਣ ਵਿਰੁੱਧ ਮਤਾ ਵਿਧਾਨ ਸਭਾ ਵਿੱਚ ਲਿਆਂਦਾ ਹੀ ਨਹੀਂ ਸਗੋਂ ਰੱਦ ਕੀਤਾ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ