ਟ੍ਰਾਈਸਿਟੀ

ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਜਾਰੀ , ਮੋਹਾਲੀ ਮੈਰੀਟੋਰੀਅਸ ਸਕੂਲ ਨੂੰ ਕੀਤਾ ਗਿਆ ਐੱਨਜੀਓ ਵੱਲੋਂ ਸੈਨੀਟਾਇਜ਼

October 26, 2020 01:26 PM


ਐੱਸ.ਏ.ਐੱਸ. ਨਗਰ 
ਸਕੂਲਾਂ ਦੇ ਖੋਲ੍ਹੇ ਜਾਣ ਦੇ ਸਮੇਂ ਤੋਂ ਲੈ ਕੇ ਹੀ ਸਰਕਾਰੀ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੋਲਣ ਲਈ ਜਾਰੀ ਕੀਤੀ ਗਈ ਐੱਸ.ਓ.ਪੀ. ਦਾ ਪੂਰਾ ਧਿਆਨ ਰੱਖ ਕੇ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ| ਇਸ ਦੇ ਨਾਲ ਹੀ ਪੰਜਾਬ ਦੇ ਵਸਨੀਕ ਵੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਸੰਭਾਲ ਨੂੰ ਪ੍ਰਮੁੱਖਤਾ ਦਿੰਦਿਆਂ ਸਕੂਲਾਂ ਨੂੰ ਸੈਨੀਟਾਇਜ਼ ਕਰਨ ਹਿੱਤ ਸਹਿਯੋਗ ਦੇਣ ਲਈ ਅੱਗੇ ਆ ਰਹੇ ਹਨ| ਮੋਹਾਲੀ ਵਿਖੇ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਸਕੂਲ ਪ੍ਰਿੰਸੀਪਲ ਰੀਤੂ ਸ਼ਰਮਾ ਦੀ ਪ੍ਰੇਰਨਾ ਸਦਕਾ ਯੂਨਾਈਟਡ ਸਿੱਖਜ਼ ਸੰਸਥਾ ਵੱਲੋਂ ਸਕੂਲ ਦੇ ਕਮਰਿਆਂ, ਫਰਨੀਚਰ ਅਤੇ ਹੋਰ ਵਰਤੋਂ ਵਿੱਚ ਆਉਣ ਵਾਲੀ ਸਮੱਗਰੀ ਨੂੰ ਸੈਨੀਟਾਇਜ਼ ਕੀਤਾ ਗਿਆ| ਯੂਨਾਈਟਡ ਸਿੱਖਜ਼ ਸੰਸਥਾ ਦੇ ਨਿਰਦੇਸ਼ਕ ਸਰਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਟੀਮ ਵੱਲੋਂ ਸਕੂਲ ਦੀ ਪੂਰੀ ਸਾਫ਼-ਸਫਾਈ ਦੇ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ| ਇਸ ਮੌਕੇ ਉਹਨਾਂ ਨਾਲ ਸਰਦਾਰ ਮਨਿੰਦਰ ਸਿੰਘ, ਸਰਦਾਰ ਸਤਨਾਮ ਸਿੰਘ, ਸਰਦਾਰ ਅਮਨਦੀਪ ਸਿੰਘ, ਸਰਦਾਰ ਗੁਰਮੁਖ ਸਿੰਘ, ਸਕੂਲ ਦੇ ਸਟਾਫ ਮੈਂਬਰ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ|

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ