ਸੰਸਾਰ

ਜਥੇਦਾਰ ਜੀ ! ਪਾਵਨ ਸਰੂਪਾਂ ਦਾ ਮਾਮਲਾ ਜਲਦੀ ਸੁਲਝਾਓ ਨਹੀਂ ਤਾ ਵਿਦੇਸ਼ਾਂ ਵਿਚ ਆਨ ਤੇ ਤਿੱਖੇ ਵਿਰੋਧ ਦਾ ਸਾਹਮਣਾ ਕਰਣ ਲਈ ਰਹਿਣਾ ਤਿਆਰ: ਸਿੱਖ ਫੇਡਰੇਸ਼ਨ ਯੂਕੇ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 26, 2020 07:12 PM

-

ਨਵੀਂ ਦਿੱਲੀ - ਬਰਤਾਨੀਆ ਅੰਦਰ ਸਿੱਖ ਕੌਮ ਦੀ ਸਭ ਤੋਂ ਵਡੀ ਜਥੇਬੰਦੀ ਸਿੱਖ ਫੇਡਰੇਸ਼ਨ ਯੂਕੇ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ, ਸਿੱਖਾਂ ਵਲੋਂ ਮਾਮਲੇ ਦੀ ਤਹਿਕੀਕਾਤ ਅਤੇ ਮਾਮਲੇ ਨਾਲ ਸੰਬੰਧਿਤ ਮੁਲਾਜ਼ਮਾਂ ਨੂੰ ਬਣਦੀ ਸਜ਼ਾ ਦੇਣ ਲਈ ਲਗਾਏ ਗਏ ਧਰਨੇ ਉਪਰੰਤ ਧਰਨੇ ਤੇ ਹੋਈ ਝੜਪ ਵਿਚ ਲਹੂਲੁਹਾਨ ਹੋਏ ਨਿਰਦੋਸ਼ ਸਿੱਖਾਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਅੰਨੇਵਾਹ ਕੀਤੀ ਕੁੱਟਮਾਰ ਦਾ ਗੰਭੀਰ ਨੋਟਿਸ ਲੈਂਦਿਆਂ ਮੀਡੀਆ ਨੂੰ ਜਾਰੀ ਕੀਤੇ ਪ੍ਰੈਸ ਨੋਟ ਅਤੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖੀ ਚਿਠੀ ਵਿਚ ਕਿਹਾ ਕਿ ਪਿਛਲੇ ਕੁਝ ਸਮੇਂ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਬੇਅਦਬੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਜਿਸ ਨਾਲ ਸਮੂਹ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ । ਇਹ ਬੇਅਦਬੀਆਂ ਰਾਜਨੀਤਕ ਲੋਕਾਂ ਦੀ ਸ਼ਹਿ ਪ੍ਰਾਪਤ ਸਿੱਖ ਵਿਰੋਧੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਧਰਨੇ ਰੋਸ ਮੁਜ਼ਾਹਿਰੇ ਕਰਨ ਅਤੇ ਸਿੱਖਾਂ ਦੀਆ ਸ਼ਹਾਦਤਾਂ ਦੇ ਬਾਵਜੂਦ ਵੀ ਬੇਅਦਬੀ ਦੀਆਂ ਘਟਨਾਵਾਂ ਰੁਕੀਆਂ ਨਹੀਂ।

ਅਜਿਹੇ ਸਮੇਂ ਚ ਪੂਰੇ ਸੰਸਾਰ ਚ ਵਸਦੇ ਸਮੂਹ ਸਿੱਖ ਜਗਤ ਦੀਆਂ ਨਜ਼ਰਾਂ ਸ੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਤੇ ਟਿਕੀਆਂ ਹਨ ਜੋ ਕਿ ਸਾਰੇ ਸੰਸਾਰ ਚ ਸਿੱਖਾਂ ਦੀ ਪ੍ਰਤਿਨਿਧਤਾ ਕਰਦੀ ਰਹੀ ਹੈ । ਪਰ ਹੁਣ ਇਸ ਤੋਂ ਵੀ ਵਧੇਰੇ ਦੁਖਦਾਈ ਘਟਨਾ ਜੋ ਕਿ ਖ਼ੁਦ ਸ਼੍ਰੋਮਣੀ ਕਮੇਟੀ ਦੇ ਰਿਕਾਰਡ ਚੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਗੁੰਮ ਹੋਣਾ ਸ਼੍ਰੋਮਣੀ ਕਮੇਟੀ ਦੀ ਕਾਰਜੁਗਾਰੀ ਤੇ ਸਵਾਲੀਆ ਚਿੰਨ੍ਹ ਹੈ।
ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਉਹ ਸੰਸਥਾ ਹੈ ਜਿੱਥੋਂ ਸੰਸਾਰ ਭਰ ਚ ਵਸਦੇ ਸਿੱਖਾਂ ਨੂੰ ਧਾਰਮਿਕ ਸੇਧ ਮਿਲਣੀ ਸੀ ਪਰ ਅਤਿਅੰਤ ਦੁੱਖ ਦੀ ਗੱਲ ਹੈ ਕਿ ਅੱਜ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਖ਼ਿਲਾਫ਼ ਹੀ ਮੋਰਚਾ ਲਾਉਣਾ ਪੈ ਰਿਹਾ ਹੈ। ਸਿੱਖਾਂ ਦੀ ਮੁੱਖੀ ਸੰਸਥਾ ਵਜੋ ਜਾਣੀ ਜਾਂਦੀ ਸ੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਸੰਸਾਰ ਭਰ ਦੇ ਗੁਰੂਦਵਾਰਿਆਂ ਦੀ ਦੇਖ-ਰੇਖ ਕਰਨ ਦੀ ਹੈ। ਪਰ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖਾਂ ਦੀ ਮਾਰ ਕੁੱਟ ਕਰਨ ਦੀ ਕਾਰਵਾਈ ਨੇ ਨਨਕਾਣਾ ਸਾਹਿਬ ਜੀ ਦੇ ਸਾਕੇ ਦੀ ਯਾਦ ਤਾਜਾ ਕਰਵਾ ਦਿੱਤੀ ਹੈ । ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ ਇਸੇ ਘਟਨਾ ਦੇ ਪ੍ਰਤਿਕਰਮ ਵਜੋ ਸਿੱਖ ਇਹ ਸੋਚਣ ਤੇ ਮਜਬੂਰ ਹੋ ਗਏ ਹਨ ਜਿਸ ਤਰੀਕੇ ਨਨਕਾਣਾ ਸਾਹਿਬ ਦਾ ਪਾਵਨ ਅਸਥਾਨ ਸਿੱਖਾਂ ਨੇ ਨਰੈਣੂ ਮਹੰਤ ਕੋਲੋਂ ਅਜ਼ਾਦ ਕਰਵਾਇਆ ਸੀ ਹੁਣ ਸ਼੍ਰੋਮਣੀ ਕਮੇਟੀ ਕੋਲੋਂ ਸਿੱਖ ਗਰੂਦਵਾਰਿਆਂ ਨੂੰ ਅਜ਼ਾਦ ਕਰਵਾਉਣ ਦਾ ਸਮਾਂ ਆ ਗਿਆ ਹੈ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦੀ ਬੇਅਦਬੀ ਇਕ ਬਹੁਤ ਹੀ ਗੰਭੀਰ ਤੇ ਅਪਰਾਧਿਕ ਮਾਮਲਾ ਲੈ ਕਿਉਂਕਿ 29 ਮਾਰਚ 2000 ਇੰਡੀਅਨ ਸੁਪਰੀਮ ਕੋਰਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਜਿੰਦਾ ਗੁਰੂ (Juristic Person) ਵਜੋਂ ਮਾਨਤਾ ਦਿੱਤੀ ਗਈ ਹੈ।
ਅਸੀਂ ਚਾਹੁੰਦੇ ਹਾਂ ਕਿ ਵਿਸ਼ੇਸ਼ ਜਾਂਚ ਟੀਮਾਂ ਬਣਾ ਕੇ ਇਸ ਮਾਮਲੇ ਦੀ ਤਹਿ ਤੱਕ ਛਾਣਬੀਣ ਕਰਕੇ ਮੁਜਰਮਾਂ ਨੂੰ ਕਾਨੂੰਨੀ ਤੌਰ ਤੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਅਤੇ ਸਾਰੇ ਇਤਿਹਾਸਿਕ ਦਸਤਾਵੇਜ਼ ਜੋ ਭਾਰਤੀ ਹਕੂਮਤ ਵੱਲੋਂ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫੌਜ ਵੱਲੋਂ ਚੁੱਕੇ ਗਏ ਉਹ ਸਾਰੇ ਵਾਪਿਸ ਸਿੱਖ ਰੈਫਰੈਂਸ ਲਾਇਬ੍ਰੇਰੀ ਚ ਸੁਸ਼ੋਭਿਤ ਕੀਤੇ ਜਾਣ।

ਸਾਰੇ ਹੀ ਇਤਹਾਸਿਕ ਦਸਤਾਵੇਜ਼ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਅਤੇ ਗੁਰੂ ਸਾਹਿਬਾਨਾਂ ਦੇ ਦਸਤਖ਼ਤਾਂ ਵਾਲੇ ਹੁਕਮਨਾਮਿਆਂ ਦਾ ਰੀਕਾਰਡ ਸ੍ਰੀ ਅਕਾਲ ਤਖਤ ਸਾਹਿਬ ਜਾ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਕੋਲ ਹੋਵੇ ਤੇ ਵਿਦੇਸ਼ਾਂ ਚ ਵਸਦੇ ਸਿੱਖਾਂ ਨੂੰ ਵੀ ਇਹ ਰੀਕਾਰਡ ਦਿੱਤੇ ਜਾਣ।
ਅਜੋਕੇ ਸਮੇਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਾਰੇ ਪੁਰਾਤਨ ਇਤਿਹਾਸਿਕ ਸ੍ਰੋਤਾਂ ਨੂੰ ਆਨਲਾਈਨ ਮੁਹੱਈਆ ਕਰਵਾਇਆ ਜਾਵੇ ।
ਪਿਛਲੇ ਦੋ ਤਿੰਨ ਹਫ਼ਤਿਆਂ ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋ ਰਹੀ ਹੈ । ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ । ਅੱਜ ਦੇਸ਼ ਵਿਦੇਸ਼ ਚ ਵਸਦਾ ਹਰੇਕ ਸਿੱਖ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਕਾਰਜੁਗਗਾਰੀ ਵੱਲ ਦੇਖ ਰਿਹਾ ਹੈ ਜੋ ਸਿਆਸੀ ਧਿਰਾਂ ਦੇ ਦਬਾਅ ਕਾਰਨ ਗੁਰਮਤਿ ਦੇ ਸਿਧਾਂਤ ਤੋਂ ਖਿਸਕ ਰਹੀ ਹੈ । ਅਸੀਂ ਜਿੱਥੇ ਬੇਅਦਬੀ ਦੀਆ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ ਉੱਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਵੀ ਦੱਸਣਾ ਚਾਹੁੰਦੇ ਹਾਂ ਕਿ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪ ਜੀ ਨੂੰ ਸਾਰੇ ਫ਼ੈਸਲੇ ਗੁਰਮਤਿ ਸਿਧਾਂਤ ਦੀ ਰੌਸ਼ਨੀ ਚ ਲੈਣੇ ਚਾਹੀਦੇ ਹਨ ।
ਸ੍ਰੀ ਅਕਾਲ ਤਖਤ ਸਾਹਿਬ ਜੀ ਸਿੱਖਾਂ ਦੀ ਸਰਬਉਚ ਅਦਾਲਤ ਹੈ । ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਤੁਸੀਂ ਸਾਰੇ ਸੰਸਾਰ ਚ ਵਸਦੇ ਸਿੱਖਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨਾ ਹੈ ਇਹ ਆਪ ਜੀ ਦੀ ਜ਼ੁੰਮੇਵਾਰੀ ਬਣਦੀ ਹੈ । ਅਜੋਕੇ ਹਾਲਾਤਾਂ ਚ ਹੋ ਸਕਦਾ ਹੈ ਕੋਈ ਵੀ ਜਥੇਦਾਰ ਜਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਿਦੇਸ਼ਾਂ ਦੀ ਧਰਤੀ ਤੇ ਆਉਣ ਤਾਂ ਉਹਨਾ ਨੂੰ ਸਿੱਖਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਸਿੱਖ ਫੈਡਰੇਸ਼ਨ ਯੂਕੇ ਚਾਹੁੰਦੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਜੀ ਦੇ ਸਮੇਂ ਵੱਲ ਝਾਤ ਮਾਰਨੀ ਚਾਹੀਦੀ ਹੈ ਤੇ ਅਕਾਲੀ ਫੂਲਾ ਸਿੰਘ ਜੀ ਦੇ ਫ਼ੈਸਲਿਆਂ ਨੂੰ ਮੱਦੇਨਜਰ ਰੱਖਦੇ ਹੋਏ ਬਾਦਲ ਪੱਖੀ ਸ਼੍ਰੋਮਣੀ ਕਮੇਟੀ ਦੇ ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਸਿਆਸੀ ਧਿਰਾਂ ਦੇ ਦਬਾਅ ਤੋਂ ਮੁਕਤ ਹੋ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ।

 

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ